Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ 314ਵਾਂ ਖੂਨਦਾਨ ਕੈਂਪ ਲਗਾਇਆ

ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ 314ਵਾਂ ਖੂਨਦਾਨ ਕੈਂਪ ਲਗਾਇਆ

ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਨੇ 314ਵਾਂ ਖੂਨਦਾਨ ਕੈਂਪ ਲਗਾਇਆ
—ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡਮੁੱਲੀ ਸੇਵਾ: ਹਰਮੀਤ ਬਡੂੰਗਰ
ਪਟਿਆਲਾ, 20 ਜਨਵਰੀ : ਮਨੁੱਖਤਾ ਦੇ ਭਲੇ ਲਈ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਅਤੇ ਹਿਊਮਨ ਵੈਲਫੇਅਰ ਫਾਊਂਡੇਸ਼ਨ ਵੱਲੋਂ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਕੈਂਪ ਕਮਾਂਡਰ ਸੁਖਦੀਪ ਸੋਹਲ ਦੀ ਅਗਵਾਈ ਹੇਠ 314ਵਾਂ ਰੈਗੂਲਰ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਹਰਮਿੰਦਰ ਸਿੰਘ ਬੱਤਾ ਨੇ ਖੁਦ ਖੂਨਦਾਨ ਕਰਕੇ ਉਦਘਾਟਨ ਕੀਤਾ, ਜਦੋਂ ਕਿ ਤੀਰਥਇੰਦਰ ਸਿੰਘ ਵਿਰਕ ਮਛਰਾਏ ਕਲਾਂ ਨੇ ਬਲੱਡ ਬੈਂਕ ਵਿਚ 16ਵੀਂ ਵਾਰ, ਅਮਰਜੀਤ ਸਿੰਘ ਨੌਗਾਵਾਂ ਪ੍ਰਧਾਨ ਪੰਚਾਇਤ ਯੂਨੀਅਨ ਪਟਿਆਲਾ ਨੇ 15ਵੀਂ ਵਾਰ, ਜੱਗਾ ਸਿੰਘ ਫਤਹਿਪੁਰ, ਗੁਰਮੀਤ ਸਿੰਘ ਬਿਸ਼ਨਗੜ੍ਹ, ਇੰਦਰਜੀਤ ਸਿੰਘ ਪਟਿਆਲਾ, ਕ੍ਰਿਪਾਲ ਸਿੰਘ ਪੰਜੌਲਾ, ਹਰਿੰਦਰ ਸਿੰਘ ਪਟਿਆਲਾ, ਜਗਪਿੰਦਰ ਸਿੰਘ ਪੂਨੀਆ ਖਾਨਾਂ ਸਮੇਤ 12 ਵਲੰਟੀਅਰਾਂ ਨੇ ਖੂਨਦਾਨ ਕੀਤਾ। ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਮੱਗ ਦੇ ਕੇ ਸਨਮਾਨਤ ਕੀਤਾ ਗਿਆ । ਇਸ ਮੌਕੇ ਹਰਦੀਪ ਸਿੰਘ ਸਨੌਰ, ਜਥੇਦਾਰ ਕਰਨ ਸਿੰਘ ਜੌਲੀ, ਹਰਮੀਤ ਸਿੰਘ ਬਡੂੰਗਰ, ਰਵਿੰਦਰ ਸਿੰਘ ਭਾਂਖਰ, ਭਾਈ ਜਰਨੈਲ ਸਿੰਘ ਝੰਡੀ, ਅਵਤਾਰ ਸਿੰਘ ਬਲਬੇੜਾ, ਸੁਰਜਨ ਸਿੰਘ ਝੰਡੀ, ਗੁਰਦੇਵ ਸਿੰਘ ਨੌਗਾਵਾਂ, ਮਨਵਿੰਦਰ ਸਿੰਘ ਮਨੀ ਟੌਹੜਾ, ਰਣਜੀਤ ਸਿੰਘ ਤੇ ਖੂਨਦਾਨ ਸੇਵਾ ਵਿਚ ਸਟੇਟ ਐਵਾਰਡੀ ਬੀਬੀ ਜਸਵੀਰ ਕੌਰ ਵਿਰਕ ਮਛਰਾਏ ਕਲਾਂ ਵੀ ਹਾਜ਼ਰ ਸਨ। ਇਸ ਮੌਕੇ ਹਰਮੀਤ ਸਿੰਘ ਬਡੂੰਗਰ ਨੇ ਕਿਹਾ ਕਿ ਖੂਨਦਾਨ ਸੇਵਾ ਮਨੁੱਖਤਾ ਦੀ ਸਭ ਤੋਂ ਵੱਡਮੁੱਲੀ ਸੇਵਾ ਹੈ, ਇਸ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ । ਉਨ੍ਹਾਂ ਨੌਜਵਾਨਾਂ ਨੂੰ ਇਸ ਮਹਾਨ ਸੇਵਾ ਨਾਲ ਜੁੜਨ ਦੀ ਅਪੀਲ ਵੀ ਕੀਤੀ ।

Advertisement
Advertisement
Advertisement
Advertisement
Scroll to Top