ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ
ਜਾਗਦੇ ਰਹੋ ਕਲੱਬ ਨੇ ਲਾਇਆ ਖੂਨਦਾਨ ਕੈਂਪ
ਪਟਿਆਲਾ : ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਗੁ:ਕਰਹਾਲੀ ਸਾਹਿਬ ਦੇ ਬਾਹਰ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀਂ ਉਦਘਾਟਨ ਗੁਲਾਬ ਸਿੰਘ ਅਤੇ ਬਲਿਹਾਰ ਸਿੰਘ ਨੇ ਖੂਨਦਾਨ ਕਰਕੇ ਕੀਤਾ।ਇਹ ਖੂਨਦਾਨ ਕੈਂਪ ਰਾਜਵਿੰਦਰ ਸਿੰਘ ਕਰਹਾਲੀ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ । ਖੂਨਦਾਨ ਕੈਂਪ ਵਿੱਚ ਊਧਮ ਸਿੰਘ,ਰਵਿੰਦਰ ਸਿੰਘ,ਅਕਾਸ਼ਪ੍ਰੀਤ ਸਿੰਘ,ਅਰਸ਼ਦੀਪ ਸਿੰਘ,ਵਿਸ਼ਵਜੀਤ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਅਤਿਸ, ਗੁਰਪਾਲ ਸਿੰਘ, ਸਲਿੰਦਰ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਲਖਵਿੰਦਰ ਸਿੰਘ ਅਤੇ ਵਰਿੰਦਰ ਸਿੰਘ ਸਮੇਤ 25 ਖੂਨਦਾਨੀਆਂ ਨੇ ਖੂਨਦਾਨ ਕੀਤਾ । ਇਸ ਮੌਕੇ ਹਰਕ੍ਰਿਸ਼ਨ ਸਿੰਘ ਸੁਰਜੀਤ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ । ਖੂਨਦਾਨ ਸਭ ਤੋਂ ਉੱਤਮ ਦਾਨ ਹੈ । ਗਰਮੀ ਦੇ ਕਾਰਨ ਖੂਨਦਾਨ ਕੈਂਪ ਬਹੁਤ ਘੱਟ ਲੱਗਦੇ ਹਨ, ਜਿਸ ਕਰਕੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀਂ ਹੋ ਜਾਂਦੀ ਹੈ,ਅਤੇ ਲੋੜਵੰਦ ਤੇ ਐਮਰਜੈਂਸੀ ਮਰੀਜਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਕਲੱਬ ਦੇ ਮੈਂਬਰਾਂ ਵੱਲੋਂ ਸਮੂਹ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਦੀਦਾਰ ਸਿੰਘ ਬੋਸਰ,ਰਣਜੀਤ ਸਿੰਘ ਬੋਸਰ,ਜਗਰੂਪ ਸਿੰਘ ਪੰਜੋਲਾ, ਹਰਕ੍ਰਿਸ਼ਨ ਸਿੰਘ ਸੁਰਜੀਤ, ਰਾਜਵਿੰਦਰ ਸਿੰਘ, ਲਵਪ੍ਰੀਤ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਗੁਰਧਿਆਨ ਸਿੰਘ,ਰੋਡਾ,ਗੁਰਪ੍ਰੀਤ ਸਿੰਘ ਹਾਜ਼ਰ ਸੀ ।