Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਪਾਰਟੀ ਨੇ ਹਮੇਸ਼ਾ ਮਿਹਨਤੀ ਵਲੰਟੀਅਰਾਂ ਦਾ ਮਾਣ ਵਧਾਇਆ : ਅਜੀਤਪਾਲ ਸਿੰਘ ਕੋਹਲੀ

ਪਾਰਟੀ ਨੇ ਹਮੇਸ਼ਾ ਮਿਹਨਤੀ ਵਲੰਟੀਅਰਾਂ ਦਾ ਮਾਣ ਵਧਾਇਆ : ਅਜੀਤਪਾਲ ਸਿੰਘ ਕੋਹਲੀ

ਪਾਰਟੀ ਨੇ ਹਮੇਸ਼ਾ ਮਿਹਨਤੀ ਵਲੰਟੀਅਰਾਂ ਦਾ ਮਾਣ ਵਧਾਇਆ : ਅਜੀਤਪਾਲ ਸਿੰਘ ਕੋਹਲੀ
-ਨਵ-ਨਿਯੁਕਤ ਡਿਪਟੀ ਮੇਅਰ ਦਾ ਵਿਧਾਇਕ ਕੋਹਲੀ ਤੇ ਉਨ੍ਹਾਂ ਦੀ ਮਾਤਾ ਵਲੋਂ ਸਨਮਾਨ
ਪਟਿਆਲਾ, 20 ਜਨਵਰੀ : ਨਗਰ ਨਿਗਮ ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਮੇਅਰ ਜਗਦੀਪ ਜੱਗਾ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਕੀਤੀ ਗਈ । ਇਸ ਮੌਕੇ ਜਗਦੀਪ ਜੱਗਾ ਦਾ ਵਿਧਾਇਕ ਕੋਹਲੀ ਅਤੇ ਉਨ੍ਹਾਂ ਦੇ ਮਾਤਾ ਸਰਦਾਰਨੀ ਰਣਜੀਤ ਕੌਰ ਕੋਹਲੀ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਮਿਹਨਤੀ ਵਲੰਟੀਅਰਾਂ ਦਾ ਸਨਮਾਨ ਕੀਤਾ ਹੈ, ਹੁਣ ਵੀ ਜਗਦੀਪ ਜੱਗਾ ਨੂੰ ਡਿਪਟੀ ਮੇਅਰ ਦਾ ਅਹੁਦਾ ਦੇ ਕੇ ਪਾਰਟੀ ਨੇ ਇਕ ਮਿਹਨਤੀ ਵਰਕਰ ਦਾ ਮਾਣ ਵਧਾਇਆ ਹੈ । ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਅਜਿਹੀਆਂ ਪਾਰਟੀਆਂ ਘਟ ਹੀ ਹੁੰਦੀਆਂ ਨੇ ਜੋ।ਆਪਣੇ ਮਿਹਨਤੀ ਵਰਕਰ ਦੀ ਮਿਹਨਤ ਦਾ ਮੁੱਲ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨਾ ਤੇ ਪੂਰਾ ਮਾਣ ਹੈ ਕੇ ਇਹ ਸ਼ਹਿਰ ਦੀ ਬੇਹਤਰੀ ਲਈ ਦਿਨ-ਰਾਤ ਇੱਕ ਕਰਨਗੇ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਪਾਰਟੀ ਲਈ ਚੰਗਾ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਬਣਦਾ ਹੱਕ ਦੇਣ ਵਿਚ ਵਿਸ਼ਵਾਸ਼ ਰੱਖਦੀ ਹੈ। ਡਿਪਟੀ ਮੇਅਰ ਜਗਦੀਪ ਜੱਗਾ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪਟਿਆਲਾ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਸ਼ਹਿਰ ਦਾ ਕੋਈ ਕੰਮ ਨਹੀਂ ਹੋਇਆ, ਇਸ ਲਈ ਹੁਣ ਸੁੰਦਰਤਾ ਬਹਾਲ ਕਰਨ ਲਈ ਅਸੀਂ ਇੱਕ ਹੋ ਕੇ ਕੰਮ ਕਰਾਂਗੇ।ਜਗਦੀਪ ਜੱਗਾ ਨੇ ਕਿਹਾ ਕਿ ਮੈਨੂੰ ਵਿਸ਼ਵਾਸ਼ ਕਰਕੇ ਪਾਰਟੀ ਨੇ ਇਸ ਅਹੁਦੇ ’ਤੇ ਬਿਠਾਇਆ ਹੈ, ਮੈਂ ਉਨ੍ਹਾਂ ਦਾ ਦਿਲੋਂ ਸਨਮਾਨ ਕਰਦਾਂ ਹਾਂ ਅਤੇ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਰ ਕੰਮ ਵੱਧ ਚੜ੍ਹ ਕੇ ਕਰਾਂਗਾ ।

Advertisement
Advertisement
Advertisement
Advertisement
Scroll to Top