Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 9:33 am

+91 90915 01313 , +91 90916 01313

punjabbanni@gmail.com
punjabbani@yahoo.com

‘ਅਜੌਕਾ ਲੁਬਾਣਾ ਸੰਸਾਰ’ ਪੁਸਤਕ ਡਾ. ਸਰੋਆ ਨੇ ਪ੍ਰੋ. ਬਡੂੰਗਰ ਨੂੰ ਕੀਤੀ ਭੇਂਟ

‘ਅਜੌਕਾ ਲੁਬਾਣਾ ਸੰਸਾਰ’ ਪੁਸਤਕ ਡਾ. ਸਰੋਆ ਨੇ ਪ੍ਰੋ. ਬਡੂੰਗਰ ਨੂੰ ਕੀਤੀ ਭੇਂਟ

‘ਅਜੌਕਾ ਲੁਬਾਣਾ ਸੰਸਾਰ’ ਪੁਸਤਕ ਡਾ. ਸਰੋਆ ਨੇ ਪ੍ਰੋ. ਬਡੂੰਗਰ ਨੂੰ ਕੀਤੀ ਭੇਂਟ
ਪਟਿਆਲਾ 20 ਜਨਵਰੀ : ਅਮਰੀਕਾ ਨਿਵਾਸੀ ਉੱਘੇ ਲੇਖਕ ਅਤੇ ਸੰਪਾਦਕ ਹਰਬਖਸ਼ ਸਿੰਘ ਟਾਹਲੀ ਦੀ 14ਵੀਂ ਨਵੀਂ ਪੁਸਤਕ ‘ਅਜੋਕਾ ਲੁਬਾਣਾ ਸੰਸਾਰ’ ਐਸ. ਜੀ. ਪੀ. ਸੀ. ਦੇ ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਭੇਂਟ ਕੀਤੀ । ਇਸ ਮੌਕੇ ਡਾ. ਸਰੋਆ ਨੇ ਦੱਸਿਆ ਕਿ ਹਰਬਖਸ਼ ਸਿੰਘ ਟਾਹਲੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਇਹ ਪੁਸਤਕ ਪੰਜਾਬ ਦੇ ਵੱਖ ਵੱਖ ਹਿੱਸਿਆਂ’ਚ ਬੁੱਧੀਜੀਵੀਆਂ ਅਤੇ ਵਿਦਵਾਨਾਂ ਤੱਕ ਪਹੁੰਚਾਈ ਜਾ ਰਹੀ ਹੈ, ਜਿਸ ਤਹਿਤ ਪੰਜਾਬੀ ਮਾਂ ਬੋਲੀ ਅਤੇ ਧਾਰਮਕ ਖੇਤਰ ਵਿਚ ਕਾਰਜਸ਼ੀਲ ਰਹਿਣ ਵਾਲੇ ਸਾਬਕਾ ਪ੍ਰਧਾਨ ਅਤੇ ਵਿਦਵਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਇਹ ਪੁਸਤਕ ਭੇਂਟ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਸ ਪੁਸਤਕ ਵਿਚ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਾਬਾ ਬਕਾਲਾ ਵਿਖੇ ਮਨਾਏ ਜਾਂਦੇ ਰੱਖੜ ਪੁੰਨਿਆ ਦੇ ਤਿਉਹਾਰ ਦਾ ਨਾਮ ਬਦਲਕੇ ਸਾਚਾ ਗੁਰੂ ਲਾਧੋ ਕੇ ਦਿਵਸ ਰੱਖਿਆ ਸੀ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ 2017 ਤੋਂ ਹਰ ਸਾਲ ਗੁਰਦੁਆਰਾ ਮੰਜੀ ਸਾਹਿਬ ਵਿਖੇ ਧਾਰਮਕ ਸਮਾਗਮ ਕਰਵਾਏ ਜਾਣ ਦਾ ਫੈਸਲਾ ਵੀ ਕੀਤਾ । ਇਸ ਦੌਰਾਨ ਪ੍ਰੋ. ਬਡੂੰਗਰ ਨੇ ਹਰਬਖਸ਼ ਸਿੰਘ ਟਾਹਲੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੀਲ ਚੇਹਰ ’ਤੇ ਹੋਣ ਦੇ ਬਾਵਜੂਦ ਉਨ੍ਹਾਂ ਨੇ ਕਰੜੀ ਮਿਹਨਤ ਦੇ ਨਾਲ ਇਹ ਖੂਬਸੂਰਤ ਕਿਤਾਬ ਸੰਗਤਾਂ ਨੂੰ ਸਮਰਪਿਤ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਕਿਤਾਬ ਨਾਲ ਲੁਬਾਣਾ ਕੌਮ ਦੀ ਸਿੱਖ ਕੌਮ ਪ੍ਰਤੀ ਦੇਣ ਅਤੇ ਪ੍ਰਮੁੱਖ ਸਖਸ਼ੀਅਤਾਂ ਬਾਰੇ ਜਾਣਕਾਰੀ ਮਿਲਦੀ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਕੁਲਦੀਪ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top