Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਦੁਆਰਾ: Punjab Bani ਪ੍ਰਕਾਸ਼ਿਤ :Monday, 20 January, 2025, 06:07 PM

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ
ਚੰਡੀਗੜ੍ਹ, 20 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਯੋਜਨਾ ਬਣਾਉਣ ਵਾਸਤੇ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ । ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਸਾਰੇ ਮੁੱਖ ਇੰਜਨੀਅਰਾਂ ਅਤੇ ਸੁਪਰਡੈਂਟ ਇੰਜਨੀਅਰਾਂ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਮੀਟਿੰਗ ਦੇ ਏਜੰਡੇ ਵਿੱਚ ਮੁੱਖ ਜਨਤਕ ਬੁਨਿਆਦੀ ਢਾਂਚੇ, ਜਿਵੇਂ ਕਿ ਨਿਆਂਇਕ ਅਤੇ ਪ੍ਰਸ਼ਾਸਨਿਕ ਇਮਾਰਤਾਂ, ਸਕੂਲਾਂ, ਹਸਪਤਾਲਾਂ, ਮੈਡੀਕਲ ਕਾਲਜਾਂ, ਅਤੇ ਰਾਜ ਦੀਆਂ ਸੜਕਾਂ ਅਤੇ ਪੁਲ ਪ੍ਰੋਜੈਕਟਾਂ ਦੇ ਨਿਰਮਾਣ ਅਤੇ ਰੱਖ-ਰਖਾਅ ਬਾਰੇ ਵਿਸਤ੍ਰਿਤ ਚਰਚਾ ਸ਼ਾਮਲ ਹੈ । ਸਾਰੇ ਪ੍ਰੋਜੈਕਟ ਸਹੀ ਢੰਗ ਨਾਲ ਚੱਲ ਰਹੇ ਹਨ ਅਤੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਬਾਰੇ ਯਕੀਨੀ ਬਣਾਉਣ ਲਈ ਕਿ ਲਈ ਇਸ ਸਮੀਖਿਆ ਮੀਟਿੰਗ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਹਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਇਹ ਮੀਟਿੰਗ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਪੇਸ਼ ਆ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਹੱਲ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਵਿਭਾਗ ਦਾ ਟੀਚਾ ਸਾਰੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਇੰਨ੍ਹਾਂ ਦੀ ਉੱਚ-ਗੁਣਵੱਤਾ ਨੂੰ ਯਕੀਨੀ ਬਣਾਉਣਾ ਹੈ । ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਸੂਬੇ ਦੀਆਂ ਜਨਤਕ ਸਹੂਲਤਾਂ ਨੂੰ ਹੋਰ ਵਿਕਸਤ ਕਰਨ ਦੇ ਉਦੇਸ਼ ਨਾਲ ਭਵਿੱਖ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਸੂਬੇ ਅੰਦਰ ਮਜ਼ਬੂਤ, ਸੁਰੱਖਿਅਤ ਅਤੇ ਟਿਕਾਊ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਸਮਰਪਿਤ ਹੈ ਤਾਂ ਜੋ ਵੱਧਦੀ ਆਬਾਦੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਭਵਿੱਖ ਦੇ ਪ੍ਰੋਜੈਕਟਾਂ ਲਈ ਲੋੜੀਂਦੀ ਯੋਜਨਾ ਬਣਾ ਕੇ ਅਤੇ ਇੰਨ੍ਹਾਂ ਨੂੰ ਲਾਗੂ ਕਰਕੇ ਹੀ ਸੂਬੇ ਦੇ ਲੋਕਾਂ ਨੂੰ ਭਵਿੱਖ ਵਿੱਚ ਇੰਨ੍ਹਾਂ ਦਾ ਲਾਭ ਪਹੁੰਚਾਇਆ ਜਾ ਸਕੇਗਾ ।



Scroll to Top