Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਨੂੰ ਸਮਰਪਿਤ ਸਮਾਗਮ ਕਰਵਾਇਆ

ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਨੂੰ ਸਮਰਪਿਤ ਸਮਾਗਮ ਕਰਵਾਇਆ

ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਨੂੰ ਸਮਰਪਿਤ ਸਮਾਗਮ ਕਰਵਾਇਆ
ਸੰਗਰੂਰ, 20 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ, ਸੰਗਰੂਰ ਵਿਖੇ ‘ਬੇਟੀ-ਬਚਾਓ, ਬੇਟੀ-ਪੜ੍ਹਾਓ’ ਸਕੀਮ ਅਧੀਨ ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਰਤਨ ਕੌਰ ਨੇ ਕੀਤੀ ਅਤੇ ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਅਤੇ ਡਿਪਟੀ ਡੀ. ਈ. ਓ. ਮਨਜੀਤ ਕੌਰ ਵੀ ਸ਼ਾਮਿਲ ਸਨ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਲੋਹੜੀ ਦੇ ਤਿਓਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀਆਂ ਹੋਣਹਾਰ ਬੇਟੀਆਂ , ਜਿਨ੍ਹਾਂ ਨੇ ਵਿੱਦਿਆ ਦੇ ਖੇਤਰ ਵਿੱਚ ਮਾਣਮੱਤੀਆਂ ਉਪਲਬੱਧੀਆਂ ਹਾਸਿਲ ਕੀਤੀਆਂ ਹਨ ਉਨ੍ਹਾਂ ਲਈ ਸਕੂਲ ਬੈਗ ਅਤੇ ਸਿੱਪਰ ਬੋਤਲਾਂ ਦੀ ਵੰਡ ਕੀਤੀ । ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਬਹੁਤ ਸਾਰੀਆਂ ਸਕੀਮਾਂ ਸਥਾਪਿਤ ਕੀਤੀਆਂ ਗਈਆਂ ਹਨ ਜਿਵੇਂ ਬਚਾਓ ਬੇਟੀ ਪੜ੍ਹਾਓ, ਵਨ ਸਟਾਪ ਸੈਂਟਰ/181 ਮਹਿਲਾ ਹੈਲਪਲਾਈਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਆਦਿ । ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਹਰ ਇਕ ਔਰਤ ਅਤੇ ਸਮਾਜ ਵਿੱਚ ਹੋਰ ਲੋੜਵੰਦਾਂ ਨੂੰ ਫਾਇਦਾ ਜ਼ਰੂਰ ਲੈਣਾ ਚਾਹੀਦਾ ਹੈ । ਅਨੁਰਤਨ ਕੌਰ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ 10 ਸਾਲ ਪੂਰੇ ਹੋਣ ਉਪਰੰਤ ਅਗਲੇ ਹਫਤੇ ਤੋਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ 24 ਜਨਵਰੀ 2025 ਤੋਂ 8 ਮਾਰਚ 2025 ਤੱਕ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ । ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਤਰਵਿੰਦਰ ਕੌਰ ਨੇ ਬੱਚੀਆਂ ਅਤੇ ਟੀਚਰ ਸਹਿਬਾਨਾਂ ਨੂੰ ਸੰਬੋਧਨ ਕਰਦੇ ਹੋਏ ਸਕੂਲੀ ਬੱਚੀਆਂ ਨੂੰ ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਦੀ ਸਹਾਇਤਾ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇਕ ਸ਼ਲਾਗਾਯੋਗ ਕਦਮ ਦੱਸਿਆ। ਸਮਾਗਮ ਦੌਰਾਨ ਸੀ. ਡੀ. ਪੀ. ਓ. ਸੰਗਰੂਰ ਸਰੂ ਰਾਣਾ, ਡਿਪਟੀ ਡੀ ਓ ਮਨਜੀਤ ਕੌਰ, ਪ੍ਰਿੰਸੀਪਲ ਸੁਨੀਤਾ ਰਾਣੀ, ਇੰਚਾਰਜ ਵਨ ਸਟਾਪ ਸੈਂਟਰ/181 ਹੈਲਪਲਾਈਨ ਨਜ਼ੀਰ ਮੁਹੰਮਦ ਅਤੇ ਸਕੂਲ ਸਟਾਫ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top