Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਸਰਕਾਰ ਬਣਾਏਗੀ : ਜੱਸੀ ਸੋਹੀਆਂ ਵਾਲਾ

ਆਮ ਆਦਮੀ ਪਾਰਟੀ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਸਰਕਾਰ ਬਣਾਏਗੀ : ਜੱਸੀ ਸੋਹੀਆਂ ਵਾਲਾ

ਆਮ ਆਦਮੀ ਪਾਰਟੀ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਸਰਕਾਰ ਬਣਾਏਗੀ : ਜੱਸੀ ਸੋਹੀਆਂ ਵਾਲਾ
ਨਾਭਾ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਵਿਧਾਨ ਸਭਾ ਹਲਕਾ ਤਿਲਕ ਨਗਰ ਤੋਂ ਆਪ ਦੇ ਉਮੀਦਵਾਰ ਵਿਧਾਇਕ ਜਰਨੈਲ ਸਿੰਘ ਦੇ ਹੱਕ ਵਿੱਚ ਪਾਰਟੀ ਵਲੋਂ ਲਾਈ ਗਈ ਡਿਊਟੀ ਤਹਿਤ ਲਗਾਤਾਰ ਪ੍ਰਚਾਰ ਵਿੱਚ ਜੁੱਟੇ ਹਲਕਾ ਨਾਭਾ ਦੇ ਹੋਣਹਾਰ ਨੌਜਵਾਨ ਆਗੂ ਅਤੇ ਪੰਜਾਬ ਸਰਕਾਰ ਵਿੱਚ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਆਉਣ ਵਾਲੀ 5 ਫਰਬਰੀ ਨੂੰ ਹੋਣ ਵਾਲੀਆ ਦਿੱਲੀ ਵਿੱਚ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਚੌਥੀ ਵਾਰ ਰਿਕਾਰਡਤੋੜ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਵੇਗੀ ਅਤੇ ਹਲਕਾ ਤਿਲਕ ਨਗਰ ਤੋਂ ਆਪ ਉਮੀਦਵਾਰ ਜਰਨੈਲ ਸਿੰਘ ਚੌਥੀ ਵਾਰ ਜਿੱਤਕੇ ਵਿਧਾਇਕ ਬਣਨਗੇ। ਉਨਾਂ ਕਿਹਾ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਿੱਛਲੇ 10 ਸਾਲਾਂ ਵਿੱਚ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆ ਬੁਨਿਆਦੀ ਸਹੂਲਤਾਂ ਨੇ ਦਿੱਲੀ ਵਾਸੀਆ ਦਾ ਦਿਲ ਜਿੱਤਿਆ ਹੈ ਅਤੇ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸ਼ਾਸਨ ਦੇ ਕੇ ਲੋਕਾਂ ਵਿੱਚ ਵਿਸਵਾਸ਼ ਬਣਾਉਣ ਵਿੱਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਲੀ ਦੇ ਵੋਟਰ ਭਾਰੀ ਫਤਵਾ ਦੇਣ ਲਈ ਤਿਆਰ ਬੈਠੇ ਹਨ। ਇਸ ਮੌਕੇ ਉਨਾਂ ਨਾਲ ਬਲਾਕ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਸੰਦੀਪ ਸਰਮਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਵਿੰਦਰ ਸਿੰਘ ਕੁਲਾਰਾ, ਯੂਥ ਆਗੂ ਲਾਲੀ ਫਤਹਿਪੁਰ, ਗੁਰਸੀਰਤ ਸਿੰਘ ਖੰਨਾ, ਮਾਸਟਰ ਅਵਤਾਰ ਸਿੰਘ ਦੇਹੜੂ, ਕੀਮਤੀ ਜੈ ਸਿੰਘ, ਦਵਿੰਦਰ ਸਿੰਘ ਥੂਹੀ, ਜਸਵੰਤ ਸਿੰਘ ਬੁੱਟਰ, ਜਸਕਰਨਵੀਰ ਸਿੰਘ ਤੇਜੇ, ਗੁਰਜੀਤ ਸਿੰਘ ਕੋਟਕਲਾਂ, ਕਰਨਦੀਪ ਸਿੰਘ ਕੈਰੋ, ਗੁਰਦਰਸ਼ਨ ਸਿੰਘ ਕੁਲਾਰਾ ਤੇ ਲਵਪ੍ਰੀਤ ਸਿੰਘ ਲੱਭੂ ਆਦਿ ਵੀ ਚੋਣ ਪ੍ਰਚਾਰ ਲਈ ਜੁੱਟੇ ਹੋਏ ਹਨ ।

Advertisement
Advertisement
Advertisement
Advertisement
Scroll to Top