Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:41 am

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ : ਪ੍ਰੋਫੈਸਰ ਪ੍ਰੇਮ ਚੰਦੂਮਾਜਰਾ

ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ : ਪ੍ਰੋਫੈਸਰ ਪ੍ਰੇਮ ਚੰਦੂਮਾਜਰਾ

ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ : ਪ੍ਰੋਫੈਸਰ ਪ੍ਰੇਮ ਚੰਦੂਮਾਜਰਾ
ਨਾਭਾ : ਨਾਭਾ ਵਿਖੇ ਪਹੁੰਚੇ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਵਾਰ ਫਿਰ ਸੁਖਬੀਰ ਬਾਦਲ ਨੂੰ ਆੜੇ ਹੱਥੀ ਲਿਆ । ਉਨ੍ਹਾਂ ਨੇ ਕਿਹਾ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੁਕਮ ਸੁਣਾਇਆ ਗਿਆ ਸੀ ਅਤੇ ਅਸਤੀਫੇ ਲੈ ਕੇ ਗੱਲ ਕਹੀ ਗਈ ਸੀ । ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਨਵੀਂ ਭਰਤੀ ਜੋ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਜਾਵਾਂਗੇ।ਚੰਦੂਮਾਜਰਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ ਨੂੰ ਅਕਾਲੀ ਦਲ ਵੱਲੋਂ ਦਰਕਿਨਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਭਰਤੀ ਕਰ ਰਿਹਾ ਹੈ । ਚੰਦੂਮਾਜਰਾ ਨੇ ਅੱਗੇ ਕਿਹਾ ਹੈ ਕਿ ਅਕਾਲੀ ਦਲ ਆਪਣੀ ਮਰਜੀ ਕਰ ਰਿਹਾ ਹੈ ਅਤੇ ਸੁਖਬੀਰ ਬਾਦਲ ਆਪ ਹੀ ਮੁੜ ਪ੍ਰਧਾਨ ਬਣਨਾ ਚਾਹੁੰਦਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਅਕਾਲੀ ਦਲ ਆਪਣੀ ਮਰਜੀ ਨਾਲ ਭਰਤੀ ਕਰ ਰਿਹਾ ਹੈ।ਸੁਖਬੀਰ ਬਾਦਲ ਦੇ 50 ਲੱਖ ਦੀ ਭਰਤੀ ਮੁਹਿੰਮ ਤੇ ਚੰਦੂਮਾਜਰਾ ਨੇ ਕਿਹਾ ਕਿ ਜੋ ਇਹ 50 ਲੱਖ ਦੀ ਭਰਤੀ ਦੀ ਗੱਲ ਕਰ ਰਹੇ ਹਨ ਇਹ ਲੋਕਾਂ ਨੂੰ ਹਜਮ ਨਹੀਂ ਹੋ ਰਹੀ। ਪੰਥ ਮੁਸ਼ਕਿਲਾਂ ਵਿੱਚੋਂ ਲੰਘ ਰਿਹਾ ਹੈ ਪਰ ਸਾਡੇ ਨੌਜਵਾਨਾਂ ਦੀ ਰੁਲ ਰਹੇ ਹਨ । ਉਨ੍ਹਾਂ ਨੇ ਕਿਹਾ ਹੈ ਕਿ ਅੱਜ ਲੋੜ ਸੀ ਅੱਜ ਪੰਥ ਨੂੰ ਇੱਕ ਜੁੱਟ ਹੋਣਾ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਦੀ ਵਿਚਾਰਧਾਰਾ ਵੱਖਰੀ ਹੈ ਅਤੇ ਜਥੇਦਾਰ ਦੇ ਹੁਕਮਾਂ ਨੂੰ ਦਰਕਿਨਾਰੇ ਕਰਕੇ ਮਨ ਮਰਜੀ ਕੀਤੀ ਜੋ ਕਿ ਨੁਕਸਾਨਦਾਇਕ ਹੈ।ਹਰਿਆਣਾ ਸ਼੍ਰੋਮਣੀ ਕਮੇਟੀ ਦੀ ਚੋਣ ਵਿੱਚ ਹੋਈ ਹਾਰ ਤੇ ਸੁਖਬੀਰ ਬਾਦਲ ਵੱਲੋਂ ਦਾਦੂਵਾਲ ਨੂੰ ਏਜੰਸੀਆਂ ਦੇ ਬੰਦੇ ਅਤੇ ਐਂਟੀ ਸਿੱਖ ਹੋਣ ਵਾਲੇ ਬਿਆਨ ਤੇ ਚੰਦੂਮਾਜਰਾ ਨੇ ਕਿਹਾ ਕਿ ਜਿੱਤ ਹਾਰ ਇੱਕ ਵੱਖਰੀ ਗੱਲ ਹੈ ਏਜੰਸੀ ਦਾ ਬੰਦਾ ਕਿਹੜਾ ਹੈ ਇਸ ਬਾਰੇ ਸੁਖਬੀਰ ਬਾਦਲ ਨੂੰ ਚੰਗੀ ਭਲਾ ਜਾਣੂ ਹੈ । ਇਹ ਤਾਂ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਟਿੱਚ ਜਾਣਦੇ ਹਨ ਅਤੇ ਚੋਣ ਕਮਿਸ਼ਨ ਹੁਕਮ ਨੂੰ ਵੀ ਕੁਝ ਨਹੀਂ ਸਮਝਦੇ। ਇਹ ਤਾਂ ਆਪਣੀਆਂ ਮਨਮਰਜ਼ੀਆਂ ਕਰਦੇ ਹਨ ।
ਸਰਬਜੀਤ ਸਿੰਘ ਝਿੰਜੜ ਵੱਲੋਂ ਦਿੱਤੇ ਬਿਆਨ ਤੇ ਚੰਦੂਮਾਜਰਾ ਨੇ ਕਿਹਾ ਕਿ ਇਹ ਸਭ ਕੁਝ ਆਪਣੇ ਗੁਨਾਹਾਂ ਤੇ ਪਰਦਾ ਪਾਉਣ ਦੇ ਲਈ ਸਭ ਕੁਝ ਕੀਤਾ ਜਾ ਰਿਹਾ। ਰਾਜਨੀਤੀ ਦੇ ਵਿੱਚ ਸਿਧਾਂਤਕ ਤੌਰ ਤੇ ਲੜਾਈ ਲੜਨੀ ਚਾਹੀਦੀ ਹੈ । ਅਸੀ ਨਾ ਕਦੀ ਸੱਤਾ ਦੇ ਲਈ ਅਸੀਂ ਨਾ ਹੀ ਕਦੀ ਮੋਕਾ ਪ੍ਰਸਤੀ ਦੇ ਲਈ ਐਮਰਜੰਸੀ ਦੇ ਵੇਲੇ ਸਭ ਤੋਂ ਵੱਧ ਮਹੀਨੇ ਜੇਲਾ ਕੱਟੀਆ, ਦੋ ਵਾਰੀ ਮੇਰੇ ਤੇ ਐਨਐਸਏ ਲਗਾਇਆ ਗਿਆ।ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਨੂੰ ਲੈ ਕੇ ਸਮਝੌਤੇ ਬਾਰੇ ਚੰਦੂਮਾਜਰਾ ਨੇ ਬੋਲਦਿਆਂ ਕਿਹਾ ਕਿ ਚੰਦੂਮਾਜਰਾ ਨੇ ਸੰਕੇਤ ਦਿੰਦੇ ਆ ਕਿਹਾ ਕਿ ਇਹ ਕੁਝ ਸਮੇਂ ਦੇ ਵਿੱਚ ਇਹ ਦੁਬਿਧਾ ਦੂਰ ਹੋ ਜਾਵੇਗੀ । ਸਾਨੂੰ ਇਸ ਗੱਲ ਤੇ ਪੂਰਨ ਆਸ ਅਤੇ ਵਿਸ਼ਵਾਸ ਹੈ । ਅਕਾਲੀ ਦਲ ਦੇ ਨਾਲ ਚੱਲਣ ਵਾਲੇ ਲੋਕ ਅਕਾਲ ਤਖਤ ਸਾਹਿਬ ਦੇ ਨਾਲ ਚੱਲਣ ਦੇ ਵਿੱਚ ਵਿਸ਼ਵਾਸ ਰੱਖਦੇ ਹਨ ।

Advertisement
Advertisement
Advertisement
Advertisement
Scroll to Top