Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 1:50 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਆਪ ਪਾਰਟੀ ਦੀ ਜਿੱਤ ਨੂੰ ਦਿੱਲੀ 'ਚ ਬਣਾਉਣਗੇ ਯਕੀਨੀ : ਬਲਜਿੰਦਰ ਢਿਲੋ

ਲੋਕ ਆਪ ਪਾਰਟੀ ਦੀ ਜਿੱਤ ਨੂੰ ਦਿੱਲੀ 'ਚ ਬਣਾਉਣਗੇ ਯਕੀਨੀ : ਬਲਜਿੰਦਰ ਢਿਲੋ

ਲੋਕ ਆਪ ਪਾਰਟੀ ਦੀ ਜਿੱਤ ਨੂੰ ਦਿੱਲੀ ‘ਚ ਬਣਾਉਣਗੇ ਯਕੀਨੀ : ਬਲਜਿੰਦਰ ਢਿਲੋ
-ਬਲਜਿੰਦਰ ਢਿਲੋ ਨੇ ਤਿਲਕ ਨਗਰ ‘ਚ ਕੀਤਾ ਡੋਰ ਟੂ ਡੋਰ ਪ੍ਰਚਾਰ
ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਬਲਜਿੰਦਰ ਸਿੰਘ ਢਿੱਲੋ ਨੇ ਆਖਿਆ ਕਿ ਦਿੱਲੀ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕਾਂ ਵੱਲੋ ਯਕੀਨੀ ਬਣਾਇਆ ਜਾਵੇਗਾ ਕਿਉਂਕਿ ਲੋਕਾਂ ਦਾ ਸਾਥ ਪੂਰੀ ਤਰ੍ਹਾਂ ਆਪ ਦੇ ਨਾਲ ਹੈ । ਉਨ੍ਹਾਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੰਦਰਜੀਤ ਸਿੰਘ ਸੰਧੂ ਪ੍ਰਭਾਰੀ ਦੇ ਨਾਲ ਤਿਲਕ ਨਗਰ ਵਿਖੇ ਡੋਰ ਟੂ ਡੋਰ ਚੋਣ ਦੌਰਾਨ ਦੌਰਾਨ ਕੀਤਾ । ਬਲਜਿੰਦਰ ਢਿੱਲੋ ਨੇ ਆਖਿਆ ਕਿ ਲੋਕ ਜਾਣ ਚੁਕੇ ਹਨ ਕਿ ਜੇਕਰ ਦਿੱਲੀ ਦਾ ਸਹੀ ਵਿਕਾਸ ਕੋਈ ਕਰਵਾ ਸਕਦਾ ਹੈ ਤਾਂ ਉਹ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਹੈ ਕਿਉਂਕਿ ਆਪ ਪਾਰਟੀ ਦੇ ਹੱਥਾਂ ਵਿਚ ਦਿੱਲੀ ਦਾ ਭਵਿਖ ਪੂਰੀ ਤਰ੍ਹਾ ਸੁਰਖਿਅਤ ਹੈ । ਉਨ੍ਹਾ ਕਿਹਾ ਕਿ ਪੰਜਾਬ ਅੰਦਰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਲਈ ਚੰਗਾ ਵਿਕਾਸ ਕੀਤਾ ਜਾ ਰਿਹਾ ਹੈ ਤੇ ਚੰਗੀਆਂ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਸੇ ਤਰ੍ਹਾ ਦਿੱਲੀ ਅੰਦਰ ਵੀ ਲੋਕਾਂ ਨੂੰੂ ਰੋਜਾਨਾ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਦਾ ਪੂਰਾ ਧਿਆਨ ਰਖਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਨੇ ਦੇਸ਼ ਦਾ ਕਚੂੰਬਰ ਕਢਣ ਵਿਚ ਕੋਈ ਕਸਰ ਬਾਕੀ ਨਹੀ ਛੱਡੀ ਅਤੇ ਕਾਂਗਰਸ ਵੱਲੋ ਵੀ ਸਿਰਫ ਰਾਜਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਇਸ ਲਈ ਲੋਕ ਪੂਰੀ ਤਰ੍ਹਾ ਆਮ ਆਦਮੀ ਪਾਰਟੀ ਦੇ ਨਾਲ ਹਨ, ਇਸ ਲਈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਲੋਕਾਂ ਲਈ ਫਿਰ ਤੋਂ ਵਿਕਾਸ ਕਰੇਗੀ ।

Advertisement
Advertisement
Advertisement
Advertisement
Scroll to Top