ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 January, 2025, 12:42 PM

ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ
ਮੁੰਬਈ : ਭਾਰਤ ਦੇਸ਼ ਪ੍ਰਸਿੱਧ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਦੇ ਵਸਨੀਕ ਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜਿਆ ਗਿਆ ਸੀ, ਜਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਸ਼ਰਮਾ, ਉਸਦੇ ਪਰਿਵਾਰ, ਉਸਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ ਦਿੱਤਾ ਜਾਵੇਗਾ । ਉਕਤ ਈਮੇਲ ਦੇ ਪ੍ਰਾਪਤ ਹੋਣ ਤੇ ਜਦੋਂ ਪਰਿਵਾਰਕ ਮੈਂਬਰਾਂ ਵਲੋ਼ ਪੁਲਸ ਨੂੰ ਸਿ਼ਕਾਇਤ ਦਰਜ ਕਰਵਾਈ ਗਈ ਤਾਂ ਪੁਲਸ ਵਲੋਂ ਧਮਕੀ ਅਤੇ ਖਤਰਨਾਕ ਈਮੇਲ ਦੇ ਪਿੱਛੇ ਵਾਲੇ ਵਿਅਕਤੀ ਦੀ ਜਾਂਚ ਕਰਨ ਦਾ ਆਖਿਆ ਗਿਆ ਹੈ ।