ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ
ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ
7 ਜੁਲਾਈ, ਪਟਿਆਲਾ/ਅੰਮ੍ਰਿਤਸਰ
ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਉੱਤੇ ਪੰਜਾਬ ਭਾਜਪਾ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਕੇ ਪਾਰਟੀ ਅਤੇ ਪੰਜਾਬ ਦੀ ਚੜਦੀਕਲਾ ਦੀ ਅਰਦਾਸ ਕੀਤੀ।
ਸੁਨੀਲ ਜਾਖੜ, ਵਿਜੇ ਰੂਪਾਨੀ ਅਤੇ ਸਮੂਹ ਭਾਜਪਾ ਸੀਨੀਅਰ ਲੀਡਰਸ਼ਿਪ ਨਾਲ ਜੈ ਇੰਦਰ ਕੌਰ ਅੰਮ੍ਰਿਸਤਰ ਵਿਖੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋਏ।
ਪਾਰਟੀ ਦੀ ਚੜਦੀਕਲਾ ਦੀ ਅਰਦਾਸ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਸਾਬਕਾ ਸੰਸਦ ਮੈਂਬਰ ਅਤੇ ਬੜੇ ਹੀ ਸੂਝਵਾਨ ਨੇਤਾ ਸ਼੍ਰੀ ਸੁਨੀਲ ਜਾਖੜ ਜੀ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਉੱਤੇ ਮੈਂ ਵਧਾਈ ਦਿੰਦੀ ਹਾਂ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਇਨ੍ਹਾਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਅਸੀਂ ਸਾਰੇ ਮਿਲਕੇ ਆਗਾਮੀ ਲੋਕ ਸਭਾ ਚੋਣਾਂ ਲਈ ਡੱਟ ਕੇ ਮਿਹਨਤ ਕਰਾਂਗੇ।”
ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੇ ਰਿਸ਼ਤੇ ਬਾਰੇ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ, “ਕੈਪਟਨ ਸਾਬ ਅਤੇ ਜਾਖੜ ਸਾਬ ਦਾ ਰਿਸ਼ਤਾ ਸ਼ੁਰੂ ਤੋਂ ਹੀ ਕਾਫ਼ੀ ਖਾਸ ਰਿਹਾ ਹੈ ਅਤੇ ਦੋਹਾਂ ਨੇ ਮਿਲਕੇ ਪੰਜਾਬ ਲਈ ਕਾਫੀ ਕੰਮ ਵੀ ਕੀਤਾ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਜੀ ਨੇ ਵੀ ਜਾਖੜ ਜੀ ਨੂੰ ਪ੍ਰਧਾਨ ਬਣਨ ਉੱਤੇ ਦਿਲੋਂ ਵਧਾਈ ਦਿੱਤੀ ਹੈ।”
ਜੈ ਇੰਦਰ ਕੌਰ ਨੇ ਅੱਗੇ ਕਿਹਾ, “ਜਾਖੜ ਸਾਬ ਦੇ ਪ੍ਰਧਾਨ ਬਣਨ ਉੱਤੇ ਪੂਰੇ ਪੰਜਾਬ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਹੁਣ ਜਾਖੜ ਸਾਬ ਦੀ ਸੁਝਵਾਨ ਲੀਡਰਸ਼ਿਪ ਥੱਲੇ ਭਾਜਪਾ ਨੂੰ ਪਿੰਡਾਂ ਵਿੱਚ ਵੀ ਹੋਰ ਮਜ਼ਬੂਤੀ ਮਿਲੇਗੀ। ਜਾਖੜ ਸਾਬ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਲੋਕ ਸਭਾ ਦੀ 13 ਦੀ 13 ਸੀਟਾਂ ਜਿੱਤਕੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਝੋਲੀ ਜ਼ਰੂਰੀ ਪਾਵੇਗੀ।”