Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:38 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ  ਲਾਭ ਲੈਣ : ਸੰਦੀਪ ਸੈਣੀ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ
ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ
ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ
ਚੰਡੀਗੜ੍ਹ, 23 ਜਨਵਰੀ : ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪੱਛੜ੍ਹੀਆਂ ਸ਼੍ਰੇਣੀਆਂ, ਆਰਥਿਕ ਤੌਰ ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਗਰੀਬ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵੱਖ-ਵੱਖ ਜਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ । ਪੰਜਾਬ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।

ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿੱਧਾ ਕਰਜਾ ਸਕੀਮ, ਐਨ. ਬੀ. ਸੀ. ਸਕੀਮ ਅਤੇ ਐਨ. ਐਮ. ਡੀ. ਸਕੀਮ ਰਾਹੀਂ ਕੰਮਜੋਰ ਵਰਗ/ਪੱਛੜੀਆਂ ਸ੍ਰੇਣੀਆਂ ਦੀ ਆਰਥਿਕ ਤੌਰ ਤੇ ਮੱਦਦ ਕੀਤੀ ਜਾ ਰਹੀ ਹੈ । ਇਹ ਸਕੀਮਾਂ ਰਾਸਟਰੀ ਕਾਰਪੋਰੇਸ਼ਨਾਂ ਐਨ. ਬੀ. ਸੀ. ਐਫ. ਡੀ. ਸੀ. ਅਤੇ ਐਨ. ਐਮ. ਡੀ. ਐਫ. ਸੀ. ਦੇ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਹਨ । ਇਹਨਾਂ ਸਕੀਮਾਂ ਤਹਿਤ ਲੋਕਾਂ ਨੂੰ ਲੋਨ ਮੁਹੱਈਆ ਕਰਵਾਇਆ ਜਾਂਦਾ ਹੈ, ਜਿਸ ਵੀ ਵਿਅਕਤੀ ਦਾ ਲੋਨ ਪਾਸ ਕੀਤਾ ਜਾਂਦਾ ਹੈ, ਉਸ ਦੀ ਰਕਮ ਸਿੱਧਾ ਉਸਦੇ ਖਾਤੇ ਵਿੱਚ ਭੇਜੀ ਜਾਂਦੀ ਹੈ । ਚੇਅਰਮੈਨ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਅੰਮ੍ਰਿਤਸਰ ਅਤੇ ਐਸ. ਏ. ਐਸ. ਨਗਰ ਜ਼ਿਲ੍ਹਿਆਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 24 ਜਨਵਰੀ ਨੂੰ, ਪਟਿਆਲਾ 29 ਜਨਵਰੀ, ਫਿਰੋਜ਼ਪੁਰ 30 ਜਨਵਰੀ, ਸੰਗਰੂਰ 31 ਜਨਵਰੀ ਅਤੇ ਬਠਿੰਡਾ 7 ਫਰਵਰੀ ਨੂੰ ਕੈਂਪ ਲਗਾਏ ਜਾਣਗੇ । ਚੇਅਰਮੈਨ ਸੈਣੀ ਨੇ ਪੰਜਾਬ ਰਾਜ ਦੇ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਕੈਂਪਾ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ।

Advertisement
Advertisement
Advertisement
Advertisement
Scroll to Top