Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਨੇ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਹਿਤ ਪ੍ਰੋਗਰਾਮ ਕਰਵਾਇਆ

ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਨੇ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਹਿਤ ਪ੍ਰੋਗਰਾਮ ਕਰਵਾਇਆ

ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਨੇ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਹਿਤ ਪ੍ਰੋਗਰਾਮ ਕਰਵਾਇਆ
ਪਟਿਆਲਾ, 23 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਵੱਲੋਂ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਬਾਰੇ ਸਿੱਖਿਅਤ ਕੀਤਾ ਗਿਆ । ਇਹ ਸਮਾਗਮ ਨੌਜਵਾਨਾਂ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਸੁਚੇਤ ਤੌਰ ‘ਤੇ ਗੱਡੀ ਚਲਾਉਣ ਦੀ ਸਮਝ ਵਧਾਉਣ ਲਈ ਕਰਵਾਇਆ ਗਿਆ । ਸੜਕ ਸੁਰੱਖਿਆ ਸੈੱਲ ਪਟਿਆਲਾ ਤੋਂ ਸ਼੍ਰੀਮਤੀ ਪੁਸ਼ਪਾ ਦੇਵੀ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਮਾਰਗਦਰਸ਼ਨ ਕੀਤਾ । ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਬਚਣ ਅਤੇ ਗਤੀ ਸੀਮਾ ਦੀ ਪਾਲਣਾ ਕਰਨ । ਉਨ੍ਹਾਂ ਵਿਭਾਗ ਵੱਲੋਂ ਉਲੀਕੀ ਇਸ ਗਤੀਵਿਧੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਾਡੇ ਭਾਈਚਾਰੇ ਵਿੱਚ ਸੜਕ ਸੁਰੱਖਿਆ ਵਾਲ਼ੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਹਿਤ ਇੱਕ ਮਹੱਤਵਪੂਰਨ ਪ੍ਰਭਾਵ ਪਾਏਗੀ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਅਸੀਂ ਇੱਕ ਸੁਰੱਖਿਅਤ ਅਤੇ ਜ਼ਿੰਮੇਵਾਰ ਡਰਾਈਵਿੰਗ ਵਾਲਾ ਮਾਹੌਲ ਬਣਾ ਸਕਦੇ ਹਾਂ ।

Advertisement
Advertisement
Advertisement
Advertisement
Scroll to Top