Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 1:05 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ-ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ-ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ

ਪੰਜਾਬੀ ਯੂਨੀਵਰਸਿਟੀ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ-ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ
ਪਟਿਆਲਾ, 23 ਜਨਵਰੀ : ਪੰਜਾਬੀ ਯੂਨੀਵਰਸਿਟੀ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਭਾਸ਼ਾਵਾਂ ਬਾਰੇ ਕਰਵਾਇਆ ਗਿਆ ਅੰਤਰ- ਅਨੁਸ਼ਾਸਨੀ ਰਿਫ਼ਰੈਸ਼ਰ ਕੋਰਸ ਸੰਪੰਨ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਦੋ ਹਫਤੇ ਚੱਲਿਆ ਇਹ ਰਿਫ਼ਰੈਸ਼ਰ ਕੋਰਸ 8 ਜਨਵਰੀ 2025 ਨੂੰ ਸ਼ੁਰੂ ਹੋਇਆ ਸੀ । ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਹੋਰ ਸੂਬਿਆਂ ਦੀਆਂ ਯੂਨੀਵਰਸਿਟੀਆਂ ਤੋਂ ਅਧਿਆਪਕਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਦੱਸਿਆ ਕਿ ਵੱਖ-ਵੱਖ ਮਾਹਿਰਾਂ ਵੱਲੋਂ ਇਸ ਰਿਫ਼ਰੈਸ਼ਰ ਕੋਰਸ ਦੌਰਾਨ ਅਧਿਆਪਕਾਂ ਨੂੰ ਭਾਸ਼ਾਵਾਂ ਨਾਲ਼ ਸਬੰਧਤ ਵੱਖ-ਵੱਖ ਮਾਹਿਰਾਂ ਵੱਲੋਂ ਸਿਖਲਾਈ ਦਿੰਦਿਆਂ ਭਾਸ਼ਾਵਾਂ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ ਗਏ । ਇਸ ਕੋਰਸ ਦੇ ਵਿਦਾਇਗੀ ਸੈਸ਼ਨ ਮੌਕੇ ਪੁੱਜੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਦ੍ਰਿਸ਼ਟੀ ਨੂੰ ਨਿਖਾਰਨ ਦੇ ਸਮੇਂ ਸਮੇਂ ਯਤਨ ਕਰਦੇ ਰਹਿਣਾ ਚਾਹੀਦਾ ਹੈ ਅਤੇ ਗਿਆਨ ਖੇਤਰ ਦੇ ਨਵੇਂ ਪੈਦਾ ਹੋ ਰਹੇ ਰੁਝਾਨਾਂ ਨਾਲ਼ ਲਗਾਤਾਰ ਰਾਬਤਾ ਰੱਖਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅਜਿਹੇ ਮਕਸਦ ਲਈ ਰਿਫ਼ਰੈਸ਼ਰ ਕੋਰਸ ਬਹੁਤ ਵਧੀਆ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਇਸ ਕੋਰਸ ਵਿੱਚ ਸ਼ਿਰਕਤ ਕਰਨ ਵਾਲ਼ੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸੈਂਟਰ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ । ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਡਾ. ਕਵਲਜੀਤ ਸਿੰਘ, ਡਾਇਰੈਕਟਰ ਕੰਪਿਊਟਰ ਸੈਂਟਰ, ਪੰਜਾਬੀ ਯੂਨੀਵਰਸਿਟੀ ਨੇ ਅਧਿਆਪਕਾਂ ਨੂੰ ਨਵੀਂਆਂ ਤਕਨੀਕਾਂ ਨਾਲ ਜੁੜਨ ਦੀ ਲੋੜ ਉੱਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਖੇਤਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਤਕਨੀਕ ਅਤੇ ਗਿਆਨ ਨਾਲ ਜੁੜਨ ਦੀ ਲੋੜ ਹੁੰਦੀ ਹੈ । ਉਨ੍ਹਾਂ ਰਿਫ਼ਰੈਸ਼ਰ ਕੋਰਸ ਦੇ ਮੰਚ ਦੀ ਵੀ ਪ੍ਰਸ਼ੰਸ਼ਾ ਕੀਤੀ । ਇਸ ਕੋਰਸ ਦੇ ਕੋਆਰਡੀਨੇਟਰ ਡਾ. ਸ਼ਿਵਾਨੀ ਠਾਕੁਰ ਨੇ ਆਪਣੇ ਸੰਬੋਧਨ ਵਿੱਚ ਕੋਰਸ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਕੋਰਸ ਦੌਰਾਨ ਆਪਣੀਆਂ ਵਡਮੁੱਲੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ । ਕੋ-ਕੋਆਰਡੀਨੇਟਰ ਡਾ. ਰਾਜਵਿੰਦਰ ਸਿੰਘ ਵੱਲੋਂ ਵੀ ਇਸ ਮੌਕੇ ਸੰਬੋਧਨ ਕੀਤਾ ਗਿਆ ।

Advertisement
Advertisement
Advertisement
Advertisement
Scroll to Top