Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਮੁਲਾਜਮ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਹੌਲਦਾਰ ਕੀਤਾ ਕਾਬੂ

ਪੁਲਸ ਮੁਲਾਜਮ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਹੌਲਦਾਰ ਕੀਤਾ ਕਾਬੂ

ਪੁਲਸ ਮੁਲਾਜਮ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਹੌਲਦਾਰ ਕੀਤਾ ਕਾਬੂ
ਬਠਿੰਡਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ’ਚ ਵਿਜੀਲੈਂਸ ਨੇ ਇਕ ਹੌਲਦਾਰ ਰੈਂਕ ਦੇ ਪੁਲਸ ਮੁਲਾਜਮ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਜਿਸ ਹੌਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਵਲੋਂ ਆਪਣੇ ਹੀ ਪੁਲਸ ਮੁਲਾਜਮ ਤੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ ਤੇ ਅੱਜ ਵਿਜੀਲੈਂਸ ਨੇ ਸਿ਼ਕਾਇਤ ਦੇ ਆਧਾਰ ਤੇ ਜਾਂਚ ਕਰਨ ਤੋਂ ਬਾਅਦ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ।
ਉਕਤ ਸਮੁੱਚੇ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਲਾਜ਼ਮ ਨਛੱਤਰ ਸਿੰਘ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ ਕਮਾਂਡੋ ਡਰਿੱਲ ਅਫਸਰ (ਸੀ.ਡੀ.ਓ.) ਹੌਲਦਾਰ ਤਰਸੇਮ ਸਿੰਘ ਦੇ ਨਾਂ ’ਤੇ ਰਿਸ਼ਵਤ ਲੈ ਰਿਹਾ ਸੀ ਜੋ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ 5ਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਇੱਕ ਹੋਰ ਹੌਲਦਾਰ ਪਰਮਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸੀ.ਡੀ.ਓ. ਤਰਸੇਮ ਸਿੰਘ ਨੇ ਉਸ ਨੂੰ ਇੱਕ ਪੁਲਿਸ ਕੇਸ ਕਰਕੇ ਨੌਕਰੀ ਤੋਂ ਦੋ ਸਾਲ ਦੀ ਸਥਾਈ ਬਰਖ਼ਾਸਤਗੀ ਸਬੰਧੀ ਵਿਭਾਗੀ ਜਾਂਚ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 50ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤ ਅਨੁਸਾਰ ਤਰਸੇਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਉਸ ਨਾਲ ਤਾਇਨਾਤ ਸਹਾਇਕ ਹੌਲਦਾਰ ਨਛੱਤਰ ਸਿੰਘ ਨੂੰ ਸੌਂਪਣ ਲਈ ਕਿਹਾ ਸੀ ਕਿਉਂਕਿ ਉਹ ਖੁਦ ਇਹ ਪੈਸੇ ਲੈਣ ਲਈ ਮੌਜੂਦ ਨਹੀਂ ਸੀ।ਬੁਲਾਰੇ ਨੇ ਦੱਸਿਆ ਕਿ ਇਸ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਕੀਤੀ ਅਤੇ ਵਿਜੀਲੈਂਸ ਬਿਊਰੋ ਦੀ ਬਠਿੰਡਾ ਯੂਨਿਟ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਹੌਲਦਾਰ ਨਛੱਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਿਜੀਲੈਂਸ ਬਿਓਰੋ ਵੱਲੋਂ ਫਰਾਰ ਚੱਲ ਰਹੇ ਤਰਸੇਮ ਸਿੰਘ ਨੂੰ ਫੜਨ ਦੀਆਂ ਯਤਨ ਜਾਰੀ ਹਨ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top