Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 1:05 am

+91 90915 01313 , +91 90916 01313

punjabbanni@gmail.com
punjabbani@yahoo.com

ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ 26 ਨੂੰ ਮੁੱਖ ਮੰਤਰੀ ਦਾ ਘਿਰਾਓ

ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ 26 ਨੂੰ ਮੁੱਖ ਮੰਤਰੀ ਦਾ ਘਿਰਾਓ

ਬੇਰੁਜ਼ਗਾਰ ਸਾਂਝਾ ਮੋਰਚਾ ਕਰੇਗਾ 26 ਨੂੰ ਮੁੱਖ ਮੰਤਰੀ ਦਾ ਘਿਰਾਓ
ਪਟਿਆਲਾ : ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨੌਕਰੀ ਦੀ ਮੰਗ ਨੂੰ ਲੈਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ 26 ਜਨਵਰੀ ਨੂੰ ਮੁੱਖ ਮੰਤਰੀ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ । ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿਛਲੇ 34 ਮਹੀਨੇ ਤੋਂ ਪੋਸਟਾਂ ਅਤੇ ਉੱਮਰ ਹੱਦ ਛੋਟ ਦੇਣ ਦੇ ਲਾਰੇ ਲਗਾ ਰਹੀ ਹੈ । ਸਰਕਾਰ ਨੇ ਚੋਣ ਵਾਅਦੇ ਤੋ ਮੁੱਕਰ ਕੇ 34 ਮਹੀਨੇ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਅਸਾਮੀ ਜਾਰੀ ਨਹੀਂ ਕੀਤੀ । ਭਰਤੀ ਕੈਲੰਡਰ ਦਾ ਵਾਅਦਾ ਲਾਰਾ ਬਣ ਚੁੱਕਾ ਹੈ ।
ਪੰਜਾਬ ਸਰਕਾਰ ਫੋਕੀ ਬਿਆਨਬਾਜ਼ੀ ਰਾਹੀਂ ਪੰਜਾਬ ਦੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ।
ਜਦਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ,ਲੈਕਚਰਾਰ ਦੀ ਕੋਈ ਭਰਤੀ ਜਾਰੀ ਨਹੀਂ ਕੀਤੀ ਅਤੇ ਨਾ ਸਿਹਤ ਵਿਭਾਗ ਵਿੱਚ ਮਲਟੀ ਪਰਪਜ਼ ਹੈਲਥ ਵਰਕਰ ਦੀ ਕੋਈ ਵੀ ਅਸਾਮੀ ਜਾਰੀ ਨਹੀਂ ਕੀਤੀ ।
ਮੰਗਾਂ :
1 -ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਮਾਸਟਰ ਕੇਡਰ,ਲੈਕਚਰਾਰ ਅਤੇ ਮਲਟੀ ਪਰਪਜ਼ ਹੈਲਥ ਵਰਕਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ
2 -ਸਾਰੀਆਂ ਅਸਾਮੀਆਂ ਵਿੱਚ ਭਰਤੀ ਲਈ ਉਮਰ ਹੱਦ ਛੋਟ ਦਿੱਤੀ ਜਾਵੇ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ ਸ਼ਰਤ 55 ਪ੍ਰਤੀਸ਼ਤ ਰੱਦ ਕੀਤੀ ਜਾਵੇ ।
3 -ਆਰਟ ਐਂਡ ਕਰਾਫਟ ਦਾ ਲਿਖਤੀ ਪੇਪਰ ਤੁਰੰਤ ਲਿਆ ਜਾਵੇ ।
4 – ਲੈਕਚਰਾਰ ਦੀਆਂ ਰੱਦ ਕੀਤੀਆਂ 343 ਪੋਸਟਾਂ ਵਿੱਚ ਬਾਕੀ ਵਿਸ਼ਿਆਂ ਦੀਆਂ ਅਸਾਮੀਆਂ ਐਡ ਕਰਕੇ ਇਸ਼ਤਿਹਾਰ ਜਾਰੀ ਕੀਤਾ ਜਾਵੇ ।
5 -ਮਲਟੀ ਪਰਪਜ਼ ਹੈਲਥ ਵਰਕਰ (ਪੁਰਸ਼) ਦੀਆਂ ਪ੍ਰਵਾਨਿਤ 270 ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਉਮਰ ਹੱਦ ਛੋਟ ਦੇ ਕੇ ਜਾਰੀ ਕੀਤਾ ਜਾਵੇ ।
6 – ਲੈਕਚਰਾਰ ਅਤੇ ਮਾਸਟਰ ਕੇਡਰ ਵਿੱਚ ਕੰਬੀਨੇਸ਼ਨ ਦਰੁਸਤ ਕੀਤੇ ਜਾਣ ।

Advertisement
Advertisement
Advertisement
Advertisement
Scroll to Top