Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:11 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਰਵਾਨਾ

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਰਵਾਨਾ

ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿੱਚ ਸਮੂਲੀਅਤ ਕਰਨ ਲਈ ਰਵਾਨਾ
ਜਥੇਦਾਰ ਕੁਲਵੰਤ ਸਿੰਘ ਨੂੰ ਬੁੱਢਾ ਦਲ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕਰੇਗਾ : ਸ. ਬੇਦੀ
ਅੰਮ੍ਰਿਤਸਰ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਗੁਰੂ ਮਹਾਰਾਜ ਦੇ ਸਿੰਘਾਸ਼ਨ ਦੀ ਪਿਛਲੇ 25 ਸਾਲ ਤੋਂ ਨਿਰਵਿਘਨ ਸਫਲਤਾ ਪੂਰਨ ਸੇਵਾਵਾਂ ਨਿਭਾਉਣ ਦੇ ਉਤਰ ਫੱਲ ਵਜੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ । ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 25 ਜਨਵਰੀ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿਚ ਸਮੂਲੀਅਤ ਕਰਨ ਲਈ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਆਪਣੀਆਂ ਅਕਾਲੀ ਫੌਜਾਂ ਨਾਲ ਰਵਾਨਾ ਹੋ ਗਏ ਹਨ। ਸ. ਬੇਦੀ ਨੇ ਦਸਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੰਘ ਸਾਹਿਬ ਗਿ. ਕੁਲਵੰਤ ਸਿੰਘ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਿੰਘਾਸਨ ਤਖ਼ਤ ਸਾਹਿਬ ਦੀ ਸੇਵਾ ਕਰਦਿਆਂ 25 ਸਾਲ ਸੰਪੂਰਨ ਹੋਣ ਤੇ ਇਸ ਵਰ੍ਹੇ ਨੂੰ ਸਿਲਵਰ ਜੁਬਲੀ ਵਰੇ੍ਹ ਵਜੋਂ ਮਨਾਉਂਦਿਆਂ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਇੰਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਵਿਸ਼ੇਸ਼ ਐਵਾਰਡ ਤੇ ਸੋਨ ਤਗਮਾ ਅਤੇ ਸੁਨਹਿਰੀ ਸ੍ਰੀ ਸਾਹਿਬ ਨਾਲ ਸਨਮਾਨਿਤ ਕਰਨਗੇ ।

Advertisement
Advertisement
Advertisement
Advertisement
Scroll to Top