Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਵੇਲੇ ਬੁਆਇਲਰ ਦੇ ਫਟਣ ਨਾਲ ਐਸ. ਪੀ. 40 ਤੇ ਡੀ. ਐਸ. ਪੀ. 25 ਪ੍ਰਤੀਸ਼ਤ ਝੁਲਸੇ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਵੇਲੇ ਬੁਆਇਲਰ ਦੇ ਫਟਣ ਨਾਲ ਐਸ. ਪੀ. 40 ਤੇ ਡੀ. ਐਸ. ਪੀ. 25 ਪ੍ਰਤੀਸ਼ਤ ਝੁਲਸੇ

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਵੇਲੇ ਬੁਆਇਲਰ ਦੇ ਫਟਣ ਨਾਲ ਐਸ. ਪੀ. 40 ਤੇ ਡੀ. ਐਸ. ਪੀ. 25 ਪ੍ਰਤੀਸ਼ਤ ਝੁਲਸੇ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਖੰਨਾ ਤੋਂ ਅੰਮ੍ਰਿਤਸਰ ਵਿਖੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਪਹੁੰਚੇ ਐਸ. ਪੀ. ਤਰੁਨ ਰਤਨ ਅਤੇ ਡੀ. ਐਸ. ਪੀ. ਸੁੱਖ ਅੰਮ੍ਰਿਤ ਸਿੰਘ ਰੰਧਾਵਾ ਉਸ ਵੇਲੇ ਬੁਰੀ ਤਰ੍ਹਾਂ ਝੁਲਸੇ ਗਏ ਜਦੋਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਇਸਤੇਮਾਲ ਵਿਚ ਲਿਆਂਦਾ ਜਾਂਦਾ ਬੁਆਇਲਰ ਅਚਾਨਕ ਹੀ ਫਟ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਅਧਿਕਾਰੀ ਆਪਣੀ ਪੁਲਸ ਨਾਲ ਮੌਕੇ ਤੇ ਮੌਜੂਦ ਸਨ ਪਰ ਇਹ ਦੋਵੇ਼ ਜਣੇ ਝੁਲਸੇ ਗਏ ਅਤੇ ਐਸ. ਪੀ. ਤਰੁਨ ਰਤਨ 40 ਤੇ ਡੀ. ਐਸ. ਪੀ. ਸੁੱਖ ਅੰਮ੍ਰਿਤ ਰੰਧਾਵਾ 25 ਪ੍ਰਤੀਸ਼ਤ ਝੁਲਸ ਗਏ । ਦੱਸਣਯੋਗ ਹੈ ਕਿ ਸਮੁੱਚੇ ਪੰਜਾਬ ਦੇ ਜਿ਼ਆਦਾਤਰ ਜਿ਼ਲਿਆਂ ਤੋਂ ਪੁਲਸ ਅਧਿਕਾਰੀ ਇਥੇ ਨਸ਼ਾ ਤਸਕਰੀ ਦੇ ਮਾਮਲਿਆਂ ਵਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਲਈ ਆਇਆ ਜਾਂਦਾ ਹੈ । ਉਕਤ ਦੋਵੇਂ ਅਧਿਕਾਰੀ ਜੋ ਇਲਾਜ ਅਧੀਨ ਹਨ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ । ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਬਣੇ ਬੁਆਇਲਰਾਂ ਅਤੇ ਭੱਠੀਆਂ ਵਿੱਚ ਅਫੀਮ, ਭੁੱਕੀ, ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਨਸ਼ਟ ਕੀਤੇ ਜਾਂਦੇ ਹਨ।ਸੂਚਨਾ ਮਿਲਦਿਆਂ ਹੀ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀ ਅਮਨਦੀਪ ਵੀ ਹਸਪਤਾਲ ਪਹੁੰਚ ਗਏ ਅਤੇ ਇਸ ਦੌਰਾਨ ਖੰਨਾ ਤੋਂ ਅਧਿਕਾਰੀ ਵੀ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ ।

Advertisement
Advertisement
Advertisement
Advertisement
Scroll to Top