Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 1:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ
ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ
ਲੁਧਿਆਣਾ/ਚੰਡੀਗੜ੍ਹ, 23 ਜਨਵਰੀ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ ਏਕਜੋਤ ਨਗਰ ਦਾ ਦੌਰਾ ਕੀਤਾ । ਏ. ਡੀ. ਸੀ. (ਜੀ) ਰੋਹਿਤ ਗੁਪਤਾ ਦੇ ਨਾਲ, ਘਟਨਾ ਵਾਲੀ ਥਾਂ ਪੁੱਜੇ ਰਾਜ ਲਾਲੀ ਗਿੱਲ ਅਤੇ ਕੰਵਰਦੀਪ ਸਿੰਘ ਨੇ ਇਸ ਗ਼ੈਰ-ਮਨੁੱਖੀ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ । ਉਨ੍ਹਾਂ ਨੇ ਘਟਨਾ ਲਈ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ । ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਅਤੇ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ । ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਵੱਖ-ਵੱਖ ਪੁਲਿਸ ਟੀਮਾਂ ਪਹਿਲਾਂ ਹੀ ਬੜੀ ਮੁਸਤੈਦੀ ਨਾਲ ਉਸ ਦੀ ਭਾਲ ਕਰ ਰਹੀਆਂ ਹਨ । ਇਸ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ । ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਅਤੇ ਹੋਰਾਂ ਨੂੰ ਵੀ ਬਾਲ ਮਜ਼ਦੂਰੀ ਜਿਹੇ ਗ਼ੈਰ-ਮਨੁੱਖੀ ਅਮਲ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ।

Advertisement
Advertisement
Advertisement
Advertisement
Scroll to Top