Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਥਾਣਾ ਸਦਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਪਿੰਡ ਤੁੰਗਾਂ 'ਚ ਕਰਵਾਇਆ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਸੈਮੀਨਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 January, 2025, 01:12 PM

ਥਾਣਾ ਸਦਰ ਪੁਲਿਸ ਵੱਲੋਂ ਸੰਪਰਕ ਪ੍ਰੋਗਰਾਮ ਤਹਿਤ ਪਿੰਡ ਤੁੰਗਾਂ ‘ਚ ਕਰਵਾਇਆ ਨਸ਼ਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਸੈਮੀਨਾਰ
ਨਾਭਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਸੰਪਰਕ ਮੁਹਿੰਮ ਤਹਿਤ ਥਾਣਾ ਸਦਰ ਪੁਲਸ ਨਾਭਾ ਵੱਲੋਂ ਪਿੰਡ ਤੁੰਗਾਂ ਵਿਖੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ । ਜਾਣਕਾਰੀ ਦਿੰਦਿਆਂ ਸਰਪੰਚ ਜਸਵੀਰ ਕੌਰ ਤੇ ਮੇਜਰ ਸਿੰਘ ਨੇ ਦੱਸਿਆ ਕਿ ਉਕਤ ਸੈਮੀਨਾਰ ਥਾਣਾ ਸਦਰ ਮੁਖੀ ਐਸ ਆਈ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ‘ਚ ਪੰਚਾਂ ਸਰਪੰਚਾਂ ਤੋਂ ਇਲਾਵਾ ਗਲਵੱਟੀ ਚੌਕੀ ਇੰਚਾਰਜ ਨਵਦੀਪ ਕੌਰ ਮੌਜੂਦ ਸਨ । ਥਾਣਾ ਸਦਰ ਦੇ ਮੁੱਖ ਅਫਸਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੈਮੀਨਾਰ ਦਾ ਆਯੋਜਨ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾਣਾ ਹੈ । ਉਨ੍ਹਾਂ ਕਿਹਾ ਕਿ ਨਸ਼ੇ ਸਿਹਤ ਲਈ ਬਹੁਤ ਮਾੜੇ ਹਨ । ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਅਤੇ ਹੋਰਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣ । ਇਸ ਤੋਂ ਇਲਾਵਾ ਉਨਾਂ ਸੋਸ਼ਲ ਮੀਡੀਆ ‘ਤੇ ਧਾਰਮਿਕ ਕੱਟੜਤਾ ਨੂੰ ਫੈਲਾਉਣ ਵਾਲੀਆਂ ਪੋਸਟਾਂ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੀਆਂ ਪੋਸਟਾਂ ਨੂੰ ਸ਼ੇਅਰ ਨਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਾਈਬਰ ਕ੍ਰਾਈਮ ਬਾਰੇ ਵੀ ਜਾਣਕਾਰੀ ਦਿੰਦਿਆਂ ਉਨਾਂ ਸਾਈਬਰ ਕ੍ਰਾਈਮ ਤੋਂ ਬਚਣ ਲਈ ਸਾਈਬਰ ਕ੍ਰਾਈਮ ਦੇ ਹੈਲਪਲਾਈਨ ਨੰਬਰ ਬਾਰੇ ਦੱਸਿਆ । ਉਨਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਜਾਂ ਵਿਅਕਤੀ ਨਸ਼ੇ ਛੱਡਣ ਦਾ ਚਾਹਵਾਨ ਹੈ ਤਾਂ ਪੁਲਸ ਆਪਣੇ ਖਰਚੇ ‘ਤੇ ਉਸਦਾ ਇਲਾਜ ਕਰਵਾਏਗੀ ਅਤੇ ਨਾਮ ਪਤਾ ਗੁਪਤ ਰੱਖੇਗੀ । ਦੌਰਾਨ ‘ਆਪ’ ਸੀਨੀਅਰ ਆਗੂ ਮੇਜਰ ਸਿੰਘ ਤੂੰਗਾਂ ਨੇ ਸੰਬੋਧਨ ਕਰਦਿਆਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਹੋਣ ਵਾਲੇ ਅਸਰ ਦੀ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਬਚਣ ਲਈ ਕਿਹਾ ਤਾਂ ਕਿ ਸਾਡੀ ਨੌਜਵਾਨ ਪੀੜੀ ਬਚ ਸਕੇ । ਅਖੀਰ ‘ਚ ਮੇਜਰ ਸਿੰਘ ਵੱਲੋਂ ਥਾਣਾ ਮੁਖੀ ਅਤੇ ਹੋਰਨਾਂ ਦਾ ਸਨਮਾਨ ਅਤੇ ਧੰਨਵਾਦ ਕੀਤਾ ।
ਇਲਾਕਾ ਵਾਸੀਆਂ ਨੂੰ ਥਾਣਾ ਸਦਰ ਮੁਖੀ ਦੀ ਅਪੀਲ
ਥਾਣਾ ਮੁਖੀ ਵੱਲੋਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪਿੰਡਾਂ ‘ਚ ਨਸ਼ਿਆ ਸਮਗਲਰਾਂ ਨੂੰ ਪ੍ਰਵੇਸ਼ ਨਾ ਕਰਨ ਦੇਣ ਅਤੇ ਜੇਕਰ ਕੋਈ ਨਸ਼ਾ ਸਮਗਲਰ ਜਾਂ ਕੋਈ ਮਾੜੇ ਅਨਸਰ ਬਾਰੇ ਉਹਨਾਂ ਨੂੰ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਕਿ ਇਲਾਕੇ ‘ਚ ਅਮਨ ਕਾਨੂੰਨ ਬਣਿਆ ਰਹਿ ਸਕੇ । ਇਸ ਮੌਕੇ ਗ੍ਰਾਮ ਪੰਚਾਇਤ ਮੈਂਬਰ ਸੁਖਦੇਵ ਸਿੰਘ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਗੁਰਦੀਪ ਸਿੰਘ, ਸੁਪਿੰਦਰ ਸਿੰਘ, ਕਾਲਾ ਸਿੰਘ ਅਤੇ ਬਾਬਾ ਜਰਨੈਲ ਸਿੰਘ, ਕਿਸਾਨ ਜਥੇਬੰਦੀਆਂ ਦੇ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ ।



Scroll to Top