Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:20 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਫ਼ਸਲ ਸਬੰਧੀ ਕਿਸਾਨ ਵਿਭਾਗ ਨਾਲ ਸੰਪਰਕ ਰੱਖਣ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 7 ਜੁਲਾਈ:
ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ ਗੁਰਨਾਮ ਸਿੰਘ ਵੱਲੋਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਜਿੱਥੇ ਪਾਣੀ ਅਤੇ ਲੇਬਰ ਦੀ ਬੱਚਤ ਕਰਦੀ ਹੈ, ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਰਿਚਾਰਜ ਕਰਨ ਵਿੱਚ ਸਹਾਈ ਹੁੰਦੀ ਹੈ ਅਤੇ ਫ਼ਸਲ 7-10 ਦਿਨ ਪਹਿਲਾਂ ਪੱਕਦੀ ਹੈ ਅਤੇ ਨਾਲ ਹੀ ਝੋਨੇ ਅਤੇ ਕਣਕ ਦੇ ਝਾੜ ਵਿੱਚ 1-1.2 ਕੁਇੰਟਲ ਦਾ ਵਾਧਾ ਹੁੰਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਤਰ ਵੱਤਰ ਹਾਲਾਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਦੇ ਵੀ ਦੁਪਹਿਰ ਨੂੰ ਨਹੀਂ ਕਰਨੀ ਚਾਹੀਦੀ ਅਤੇ ਇਸ ਦੀ ਬਿਜਾਈ ਪੀ.ਏ.ਯੂ ਲੱਕੀ ਸੀਡ ਡਰਿੱਲ ਨਾਲ ਕਰਨ ਤੇ ਕਰੰਡ ਦੀ ਸਮੱਸਿਆ ਵੀ ਨਹੀਂ ਆਉਂਦੀ। ਤਰ ਵੱਤਰ ਵਿਧੀ ਰਾਹੀ ਬੀਜੇ ਗਏ ਝੋਨੇ ਅਤੇ ਬਾਸਮਤੀ ਨੂੰ ਪਹਿਲੀ ਸਿੰਚਾਈ 21 ਦਿਨਾਂ ਬਾਅਦ ਕਰਨੀ ਚਾਹੀਦੀ ਹੈ। ਨਦੀਨਾਂ ਦੀ ਰੋਕਥਾਮ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੇ ਦੱਸਿਆ ਕਿ ਸਵਾਂਕ, ਝੋਨੇ ਦੇ ਮੋਥੇ ਦੀ ਰੋਕਥਾਮ ਲਈ ਕਿਸਾਨ ਨੋਮਿਨੀਗੋਲਡ 10 ਐਸ ਸੀ 100 ਮਿ:ਲੀ ਪ੍ਰਤੀ ਏਕੜ ਅਤੇ ਚੀਨੀ ਘਾਹ, ਚਿੜੀ ਘਾਹ, ਤੱਕੜੀ ਘਾਹ ਅਤੇ ਮਧਾਣਾ ਲਈ ਰਾਈਸ ਸਟਾਰ 6.7 ਈ ਸੀ 400 ਮਿ:ਲੀ ਪ੍ਰਤੀ ਏਕੜ ਜਦੋਂ ਨਦੀਨ 2-4 ਪੱਤਿਆਂ ਦੀ ਅਵਸਥਾ ਵਿੱਚ ਹੋਣ ਦਾ ਸਪਰੇਅ ਕਰਨ। ਝੋਨੇ ਦੇ ਚੌੜੇ ਪੱਤੇ ਵਾਲੇ ਨਦੀਨ ਚੁਪੱਤੀ, ਤਾਂਦਲਾ, ਚੁਲਾਈ, ਗੰਢੀ ਵਾਲਾ ਮੋਥਾ ਦੀ ਰੋਕਥਾਮ ਲਈ ਐਲਮਿਕਸ 20 ਡਬਲਯੂ ਪੀ 8 ਗ੍ਰਾਮ 2-4 ਪੱਤਿਆਂ ਦੀ ਅਵਸਥਾ ਪ੍ਰਤੀ ਏਕੜ ਦੀ ਸਪਰੇਅ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਫ਼ਸਲਾਂ ਵਿੱਚ ਚੂਹਿਆਂ ਦੀ ਰੋਕਥਾਮ ਲਈ 25 ਗ੍ਰਾਮ ਜਿੰਕ ਫਾਸਫਾਈਡ ਜਾਂ 20 ਗ੍ਰਾਮ ਬਰੋਮਾਡਾਇਲੋਨ ਨੂੰ ਖੇਤ ਵਿੱਚ ਵੱਖ ਵੱਖ ਥਾਵਾਂ ਤੇ 2-3 ਦਿਨਾਂ ਲਈ ਰੱਖਣ ਦੀ ਸਿਫ਼ਾਰਿਸ਼ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਵਿੱਚ ਜੇਕਰ ਬਰਸਾਤ ਕਾਰਨ ਪਾਣੀ ਖੜ੍ਹਾ ਹੈ ਤਾਂ ਤੁਰੰਤ ਕਿਸਾਨ ਪਾਣੀ ਨੂੰ ਖੇਤਾਂ ਵਿੱਚ ਕੱਢਣ ਅਤੇ ਜਿੰਕ ਦੀ ਘਾਟ ਲਈ 10 ਕਿੱਲੋ ਜਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਅਤੇ ਮੱਕੀ ਦੇ ਗੰਡੂਏ ਦੀ ਰੋਕਥਾਮ ਲਈ 30 ਮਿ:ਲੀ ਕੋਰਾਜਨ 60 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਨੈਪਸੈਕ ਪੰਪ ਨਾਲ ਸਪਰੇਅ ਕਰਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਕਿਸਾਨਾਂ ਨੂੰ 50% ਸਬਸਿਡੀ ਉੱਪਰ ਜਿਪਸਮ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਲਈ ਕਿਸਾਨ ਵੱਖ-ਵੱਖ ਬਲਾਕ ਖੇਤੀਬਾੜੀ ਦਫ਼ਤਰਾਂ ਵਿੱਚ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top