Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 22 January, 2025, 06:04 PM

ਯੂਥ ਅਕਾਲੀ ਦਲ ਦੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਪਹੁੰਚੀ ਕੈਨੇਡਾ ਵਿੱਚ ਵੀ
ਅਕਾਲੀ ਦਲ ਆਗੂਆਂ ਵੱਲੋਂ 25 ਜਨਵਰੀ ਨੂੰ ਵਿੰਨੀਪੈਗ ‘ਚ ‘ਦਸਤਾਰਾਂ ਦਾ ਲੰਗਰ’ ਲਗਾਇਆ ਜਾਵੇਗਾ: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ
ਚੰਡੀਗੜ੍ਹ, 22 ਜਨਵਰੀ: ਯੂਥ ਅਕਾਲੀ ਦਲ ਦੀ ਮੁਹਿੰਮ ‘ਮੇਰੀ ਦਸਤਾਰ ਮੇਰੀ ਸ਼ਾਨ’ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪਹੁੰਚ ਚੁੱਕੀ ਹੈ । ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਵੀਰ ਸੰਘਾ ਅਤੇ ਉਨ੍ਹਾਂ ਦੀ ਟੀਮ ਵਲੋਂ 25 ਜਨਵਰੀ ਨੂੰ ਗੁਰਦੁਆਰਾ ਕਲਗੀਧਰ ਦਰਬਾਰ, ਵਿੰਨੀਪੈਗ (ਕਨੇਡਾ) ਵਿਖੇ ‘ਦਸਤਾਰਾਂ ਦਾ ਲੰਗਰ’ ਕੈਂਪ ਲਗਾਉਣ ਜਾ ਰਹੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ, ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ, “ਪੰਜਾਬ ਵਿੱਚ ‘ਦਸਤਾਰਾਂ ਦੇ ਲੰਗਰ’ ਕੈਂਪ ਦੀ ਸਫਲਤਾ ਤੋਂ ਪ੍ਰੇਰਿਤ ਹੋਕੇ, ਸਾਡੇ ਵਿਦੇਸ਼ੀ ਮੈਂਬਰਾਂ ਨੇ ਵੀ ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ ਕੈਨੇਡਾ ਦੇ ਵਿੰਨੀਪੈਗ ਵਿੱਚ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਅੱਗੇ ਕਿਹਾ, “ਅਸੀਂ ਅਹਿਜੇ ਕੈਂਪ ਆਪਣੇ ਨੌਜਵਾਨਾਂ ਨੂੰ ਸਿੱਖੀ ਨਾਲ ਮੁੜ ਤੋਂ ਜੋੜਨ ਲਈ ਲਗਾਉਂਦੇ ਆ ਰਹੇ ਹਾਂ ਅਤੇ ਪੰਜਾਬ ਵਿੱਚ ਸੈਂਕੜਿਆਂ ਨੌਜਵਾਨਾਂ ਨੂੰ ਮੁੜ ਦਸਤਾਰ ਬੰਨ੍ਹਣ ਲਈ ਅਸੀਂ ਪ੍ਰੇਰਿਤ ਕੀਤਾ ਹੈ। ਕਨੇਡਾ ਵਿੱਚ ਵੀ ਇਕ ਵੱਡੀ ਪੰਜਾਬੀ ਆਬਾਦੀ ਹੈ, ਜਿਸ ਨੂੰ ਦੇਖਦੇ ਹੋਏ, ਸਾਡੇ ਅਕਾਲੀ ਆਗੂ ਲਖਵੀਰ ਸੰਘਾ ਨੇ ‘ਮੇਰੀ ਦਸਤਾਰ ਮੇਰੀ ਸ਼ਾਨ’ ਤਹਿਤ ਇੱਕ ਕੈਂਪ ਲਗਾਉਣ ਦਾ ਫੈਸਲਾ ਕੀਤਾ, ਤਾਂ ਕਿ ਉਥੇ ਰਹਿੰਦੇ ਨੌਜਵਾਨ ਵੀ ਆਪਣੇ ਰਵਾਇਤੀ ਵਿਰਾਸਤ ਵੱਲ ਮੁੜ ਵਧਣ ਅਤੇ ਆਪਣੇ ਗੁਰੂ ਸਾਹਿਬਾਨ ਦੀ ਬਖਸ਼ੀ ਹੋਈ ਦਸਤਾਰ ਨੂੰ ਗਰਵ ਨਾਲ ਸਜਾਉਣ । ਸਰਬਜੀਤ ਸਿੰਘ ਝਿੰਜਰ ਨੇ ਆਖਿਰ ਵਿੱਚ ਕਿਹਾ, “ਮੈਂ ਬਹੁਤ ਖੁਸ਼ ਹਾਂ ਕਿ ਦਸਤਾਰ ਅਤੇ ਸਿੱਖ ਪੰਥ ਬਾਰੇ ਜਾਗਰੂਕਤਾ ਫੈਲਾਉਣ ਦੀ ਸਾਡੀ ਪਹਲ ਹੁਣ ਵਿਦੇਸ਼ੀ ਪੱਧਰ ‘ਤੇ ਵੀ ਪਹੁੰਚ ਰਹੀ ਹੈ। ਸਾਡੇ ਵੀਰ ਜੋ ਕਨੇਡਾ ‘ਚ ਬੈਠੇ ਹਨ, ਹੁਣ ਆਪਣੀਆਂ ਸਿੱਖੀ ਜੜ੍ਹਾਂ ਵੱਲ ਵਾਪਸ ਆਉਣ ਦੀ ਪਹਿਲ ਕਰ ਰਹੇ ਹਨ । ਇਹ ਲਖਵੀਰ ਸੰਘਾ ਅਤੇ ਉਨ੍ਹਾਂ ਦੀ ਟੀਮ ਵਲੋਂ ਇੱਕ ਸ਼ਲਾਘਾਯੋਗ ਕਦਮ ਹੈ, ਜਿਸਨੂੰ ਦੇਖ ਕੇ ਹੋਰ ਨੌਜਵਾਨ ਵੀ ਪ੍ਰੇਰਿਤ ਹੋਣਗੇ ਅਤੇ ਨਿਯਮਿਤ ਤੌਰ ‘ਤੇ ਦਸਤਾਰ ਬੰਨ੍ਹਣ ਦੀ ਸ਼ੁਰੂਆਤ ਕਰਨਗੇ । ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਨੇ ਨਾ ਸਿਰਫ਼ ਸਾਡੀਆਂ ਸੱਭਿਆਚਾਰਕ ਜੜ੍ਹਾਂ ਨੂੰ ਮਜ਼ਬੂਤ ਕੀਤਾ ਹੈ, ਸਗੋਂ ਸਿੱਖ ਨੌਜਵਾਨਾਂ ਵਿੱਚ ਗਰਵ ਅਤੇ ਪਛਾਣ ਦਾ ਅਹਿਸਾਸ ਵੀ ਜਗਾਇਆ ਹੈ । ਵਿਦੇਸ਼ਾਂ ਵਿੱਚ ਅਜਿਹੇ ਕੈਂਪ ਲਗਾ ਕੇ, ਯੂਥ ਅਕਾਲੀ ਦਲ ਸਾਡੀ ਧਾਰਮਿਕ ਅਤੇ ਰੂਹਾਨੀ ਵਿਰਾਸਤ ਬਾਰੇ ਜਾਗਰੂਕਤਾ ਪੈਦਾ ਕਰਨਾ ਚਾਹੁੰਦਾ ਹੈ, ਤਾਂ ਜੋ ਨੌਜਵਾਨ ਵਿਸ਼ਵਾਸ ਅਤੇ ਮਾਣ ਨਾਲ ਆਪਣੇ ਸੰਸਕਾਰਾਂ ਨੂੰ ਅਪਣਾਉਣ ।