Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:58 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀ ਨਿਯੁਕਤ : ਡਾ. ਬਲਜੀਤ ਕੌਰ
ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ
ਮੰਤਰੀ ਨੇ ਅਧਿਕਾਰੀਆਂ ਨੂੰ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦ ਤਿਆਰ ਕਰਨ ਦੇ ਦਿੱਤੇ ਨਿਰਦੇਸ਼
ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ
ਚੰਡੀਗੜ੍ਹ, 16 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਭਾਗ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਈਟ ਆਫ ਪਰਸਨਜ਼ ਵਿਦ ਡਿਸਏਬਿਲਟੀ (ਆਰ. ਪੀ. ਡਬਲਿਊ. ਡੀ.) ਐਕਟ, 2016 ਦੀ ਧਾਰਾ-23 ਦੇ ਅਧੀਨ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਦਿਵਿਆਂਗਜਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕਰਨ ਲਈ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਅਮਲਾ ਪੱਧਰ ਤੇ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ ਕੀਤੇ ਹਨ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਮੰਤਰੀ ਨੇ ਦੱਸਿਆ ਕਿ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗਜਨਾਂ ਨੂੰ ਨੌਕਰੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਪੱਖ-ਪਾਤ, ਅੜਿਚਣ ਰਹਿਤ ਵਾਤਾਵਰਣ ਅਤੇ ਤਰੱਕੀ ਸਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ । ਉਹਨਾਂ ਦੱਸਿਆ ਕਿ ਸ਼ਿਕਾਇਤ ਪ੍ਰਾਪਤ ਹੋਣ ਤੋਂ ਦੋ ਹਫਤਿਆਂ ਦੇ ਅੰਦਰ-ਅੰਦਰ ਜਾਂਚ ਪੂਰੀ ਕਰਨੀ ਜ਼ਰੂਰੀ ਹੋਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਸਮੇਂ ਰਿਕਾਰਡ ਰੱਖਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ । ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਵੱਲੋਂ ਨਿਯੁਕਤ ਸ਼ਿਕਾਇਤ ਨਿਵਾਰਣ ਅਫਸਰਾਂ ਦੇ ਨਾਮ ਅਤੇ ਫੋਨ ਨੰਬਰ ਵਿਭਾਗ ਦੀ ਵੈਬਸਾਈਟ ਤੇ ਇੱਕ ਮਹੀਨੇ ਦੇ ਅੰਦਰ-ਅੰਦਰ ਉਪਲੱਬਧ ਕਰਵਾਉਣ ਲਈ ਕਿਹਾ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸ਼ਿਕਾਇਤ ਨਿਵਾਰਣ ਅਫ਼ਸਰਾਂ ਦੀ ਟੈਲੀਫੋਨ ਡਾਇਰੈਕਟਰੀ ਜਲਦੀ ਤਿਆਰ ਕੀਤੀ ਜਾਵੇ ।

Advertisement
Advertisement
Advertisement
Advertisement
Scroll to Top