Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਨਿਜੀ ਸੁਰੱਖਿਆ ਗਾਰਡ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਨੇ ਨਿਜੀ ਸੁਰੱਖਿਆ ਗਾਰਡ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਨੇ ਨਿਜੀ ਸੁਰੱਖਿਆ ਗਾਰਡ ਨੂੰ ਕੀਤਾ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਿਵਲ ਹਸਪਤਾਲ ਜਲੰਧਰ ਵਿੱਚ ਤਾਇਨਾਤ ਇੱਕ ਨਿੱਜੀ ਸੁਰੱਖਿਆ ਗਾਰਡ ਨਰਿੰਦਰ ਕੁਮਾਰ ਵਾਸੀ ਪਿੰਡ ਚੱਕ ਸਾਧੂ ਵਾਲਾ (ਜ਼ਿਲ੍ਹਾ ਹੁਸ਼ਿਆਰਪੁਰ ) ਨੂੰ ਇੱਕ ਪੀ. ਸੀ. ਐਮ. ਐਸ. ਡਾਕਟਰ ਦੇ ਨਾਮ ’ਤੇ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਮੱਲਾਂਵਾਲਾ ਖਾਸ ਦੇ ਵਸਨੀਕ ਲੋਕੇਸ਼ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ ਆਪਣੀ ਰਿਸ਼ਤੇਦਾਰ ਲਈ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਲਈ ਸਿਵਲ ਸਰਜਨ ਜਲੰਧਰ ਦੇ ਦਫ਼ਤਰ ਵਿੱਚ ਇੱਕ ਆਰਥੋਪੀਡਿਕਸ ਮਾਹਰ ਕੋਲ ਪਹੁੰਚ ਕੀਤੀ ਸੀ ਪਰ ਈ-ਟਰਾਈਸਾਈਕਲ ਖਰੀਦਣ ਲਈ ਉਹ ਲੋੜੀਂਦੀ ਅਪੰਗਤਾ ਫੀਸਦ ਪ੍ਰਾਪਤ ਨਹੀਂ ਸੀ ਕਰ ਸਕੀ । ਬਾਅਦ ਵਿੱਚ ਸਬੰਧਤ ਡਾਕਟਰ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਤਾਇਨਾਤ ਕੀਤੇ ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ 10000 ਰੁਪਏ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਆਪਣੇ ਫ਼ੋਨ ’ਤੇ ਰਿਕਾਰਡ ਕਰ ਲਈ ਸੀ, ਜਿਸਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਤਸਦੀਕ ਦੌਰਾਨ ਇਹ ਸਹੀ ਵ-ਦਰੁਸਤ ਪਾਏ ਗਏ ਹਨ ਕਿਉਂਕਿ ਇਨ੍ਹਾਂ ਨੂੰ ਮੌਖਿਕ ਸਬੂਤਾਂ ਦੇ ਨਾਲ-ਨਾਲ ਗੱਲਬਾਤ ਦੀ ਰਿਕਾਰਡਿੰਗ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ । ਇਸ ਤਸਦੀਕ ਰਿਪੋਰਟ ਦੇ ਆਧਾਰ ’ਤੇ, ਉਕਤ ਮੁਲਜ਼ਮ ਨਰਿੰਦਰ ਕੁਮਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top