Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 8:24 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਪੁਲਿਸ ਲਾਈਨ ਸਟੇਡੀਅਮ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ
ਸੰਗਰੂਰ, 15 ਜਨਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਏ. ਡੀ. ਸੀ (ਜਨਰਲ) ਅਮਿਤ ਬੈਂਬੀ ਵੱਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਲਈ ਪ੍ਰਸ਼ਾਸਨਿਕ ਪੱਧਰ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਨੂੰ ਯਕੀਨੀ ਬਣਾਉਣ । ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੁਲਸ ਲਾਈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਪੁਲਿਸ, ਪੰਜਾਬ ਹੋਮਗਾਰਡਜ਼, ਐਨ. ਸੀ. ਸੀ., ਐਨ. ਐਸ. ਐਸ., ਸਕਾਊਟ ਤੇ ਗਰਲਜ਼ ਗਾਈਡ ਆਦਿ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ । ਏ. ਡੀ. ਸੀ. ਸ਼੍ਰੀ ਬੈਂਬੀ ਨੇ ਸੱਭਿਆਚਾਰਿਕ ਵੰਨਗੀਆਂ ਦੀ ਚੋਣ, ਵਿਕਾਸ ਪ੍ਰੋਜੈਕਟਾਂ ਉੱਤੇ ਅਧਾਰਿਤ ਵੱਖ-ਵੱਖ ਝਾਕੀਆਂ ਤਿਆਰ ਕਰਵਾਉਣ, ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ, ਸਕੂਲੀ ਵਿਦਿਆਰਥੀਆਂ ਨੂੰ ਲਿਆਉਣ ਤੇ ਲਿਜਾਉਣ ਦੇ ਪ੍ਰਬੰਧਾਂ, ਸ਼ਹਿਰ ਦੀ ਸਾਫ ਸਫਾਈ ਅਤੇ ਸਜਾਵਟ, ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਮੀਟਿੰਗ ਦੌਰਾਨ ਏ. ਡੀ. ਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਡੀ. ਐਸ. ਪੀ. ਰੁਪਿੰਦਰ ਕੌਰ, ਜ਼ਿਲਾ ਮਾਲ ਅਫਸਰ ਗੁਰਲੀਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top