Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ : ਰਵਨੀਤ ਬਿੱਟੂ

ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ : ਰਵਨੀਤ ਬਿੱਟੂ

ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ : ਰਵਨੀਤ ਬਿੱਟੂ
ਚੰਡੀਗੜ੍ਹ : ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ ਸਬੰਧੀ ਗੱਲਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਿਹੜੇ ਕਾਂਗਰਸੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਢੁੱਕਵੀਂ ਯਾਦਗਾਰ ਬਣਾਉਣ ਲਈ ਵਾਰ ਵਾਰ ਆਖ ਰਹੇ ਸਨ ਅੱਜ ਉਹ ਕਿਥੇ ਸਨ ਕਿਉਂਕਿ ਕਾਂਗਰਸ ਵਲੋਂ ਬਣਾਏ ਗਏ ਕਾਂਗਰਸ ਦਫ਼ਤਰ ਦਾ ਨਾਮ ਹੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਰੱਖਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਕਿਸੇ ਨੇ ਕਾਂਗਰਸ ਦਫ਼ਤਰ ਦੇ ਬਾਹਰ ਬੋਰਡ ਲਗਾ ਦਿੱਤਾ ਕਿ ਇਸ ਦਾ ਨਾਂਅ ਮਰਹੂਮ ਡਾ. ਮਨਮੋਹਨ ਸਿੰਘ ਦੇ ਨਾਂਅ `ਤੇ ਰੱਖਿਆ ਜਾਵੇ ਕਿਉਂਕਿ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਭ ਤੋਂ ਵੱਧ ਮੰਗ ਪੰਜਾਬ ਦੇ ਕਾਂਗਰਸੀ ਆਗੂ ਹੀ ਕਰ ਰਹੇ ਸਨ । ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਦਫ਼ਤਰ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਨਾ ਰੱਖਣ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ । ਇਸ ਮੌਕੇ ਕਿਸਾਨਾਂ ਸਬੰਧੀ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਮਾਮਲੇ `ਤੇ ਹਰ ਕੋਈ ਬਹੁਤ ਚਿੰਤਤ ਹੈ ਕਿਉ਼ਂਕਿ ਅੱਜ 111 ਲੋਕ ਭੁੱਖ ਹੜਤਾਲ `ਤੇ ਬੈਠੇ ਹਨ ਅਤੇ ਸੁਪਰੀਮ ਕੋਰਟ ਇਸ ਪੂਰੇ ਮਾਮਲੇ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਸੁਪਰੀਮ ਕੋਰਟ ਜਗਜੀਤ ਡੱਲੇਵਾਲ ਦੀ ਸਿਹਤ `ਤੇ ਨਜ਼ਰ ਰੱਖ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੀ ਹੈ, ਸੁਪਰੀਮ ਕੋਰਟ ਇਸ ਮਾਮਲੇ ਵਿੱਚ ਕੀ ਦਖਲਅੰਦਾਜ਼ੀ ਕਰਦੀ ਹੈ ਅਤੇ ਕੀ ਫ਼ੈਸਲਾ ਲੈਂਦੀ ਹੈ, ਇਹ ਸੁਪਰੀਮ ਕੋਰਟ `ਤੇ ਨਿਰਭਰ ਕਰਦਾ ਹੈ । ਉਨ੍ਹਾਂ ਕਿਹਾ ਕਿ ਮੈਂ ਆਪ ਇਕ ਕਿਸਾਨ ਹਾਂ । ਮੈਂ ਕਿਸਾਨਾਂ ਨੂੰ 6 ਮਹੀਨਿਆਂ ਤੋਂ ਕਹਿੰਦਾ ਰਿਹਾ ਕਿ ਮੈਨੂੰ ਗੱਲਬਾਤ ਲਈ ਬੁਲਾਓ ਤਾਂ ਸਹੀ, ਮੈਂ ਨੰਗੇ ਪੈਰੀ ਆ ਜਾਨਾ ਪਰ ਮੈਨੂੰ ਕਿਸੇ ਵੱਲੋਂ ਗੱਲਬਾਤ ਲਈ ਸੰਪਰਕ ਨਹੀਂ ਕੀਤਾ ਗਿਆ । ਕੋਈ ਗੱਲ ਨਹੀਂ ਹੋਈ । ਹੁਣ ਮੇਰੇ ਹੱਥ ਗੱਲ ਨਹੀਂ ਰਹੀ। ਹੁਣ ਸੁਪਰੀਮ ਕੋਰਟ ਵਿਚ ਇਸ ਦੀ ਸੁਣਵਾਈ ਚੱਲ ਰਹੀ ਹੈ । ਅੰਮ੍ਰਿਤਪਾਲ ਸਿੰਘ ਦੀ ਨਵੀਂ ਬਣੀ ਪਾਰਟੀ `ਤੇ ਰਵਨੀਤ ਬਿੱਟੂ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਅੰਮ੍ਰਿਤਪਾਲ ਦੇ ਮਾਪਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਤੁਸੀਂ ਅੰਮ੍ਰਿਤਪਾਲ ਨੂੰ ਬਣਾ ਦਿਉਂਗੇ ਤਾਂ ਉਹ ਜੇਲ ਤੋਂ ਬਾਹਰ ਆ ਜਾਵੇਗਾ । ਇਸ ਕਰ ਕੇ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਬਣਾਇਆ । ਹੁਣ ਉਨ੍ਹਾਂ ਨੇ ਨਵੀਂ ਪਾਰਟੀ ਬਣਾਈ ਹੈ। ਇੰਨੀ ਛੇਤੀ ਪਾਰਟੀਆਂ ਨਹੀਂ ਬਣਦੀਆਂ ਹੁੰਦੀਆਂ। ਪਾਰਟੀਆਂ ਬਣਾਉਣਾ ਕੋਈ ਖੇਡ ਨਹੀਂ, ਪਾਰਟੀਆਂ ਪਿਛੇ ਬਹੁਤ ਸੰਘਰਸ਼ ਕਰਨਾ ਪੈਂਦਾ ਹੈ ।

Advertisement
Advertisement
Advertisement
Advertisement
Scroll to Top