Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:37 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ‘ਤੇ ਕੰਪਿਊਟਰ ਅਧਿਆਪਕ 22 ਨੂੰ ਦਿੱਲੀ ‘ਚ ਕਰਨਗੇ ਰੋਸ ਪ੍ਰਦਰਸ਼ਨ
ਪਟਿਆਲਾ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਕੰਪਿਊਟਰ ਅਧਿਆਪਕਾਂ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਕਾਰਨ, ਗੁੱਸੇ ਵਿੱਚ ਆਏ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਵਾਅਦਾਖਿਲਾਫੀ ਯਾਦ ਦਿਵਾਉਂਦੇ ਹੋਏ ਖੂਨ ਨਾਲ ਛਿੱਠੀਆਂ ਲਿਖੀਆਂ। ਇਨ੍ਹਾਂ ਪੱਤਰਾਂ ਵਿੱਚ, ਉਨ੍ਹਾਂ ਨੇ ਸਰਕਾਰ ‘ਤੇ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਅਤੇ ਅਣਦੇਖੀ ਕਰਨ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਉਨ੍ਹਾਂ ਦੇ ਸਾਰੇ ਅਧਿਕਾਰ ਬਹਾਲ ਕੀਤੇ ਜਾਣ । ਕੰਪਿਊਟਰ ਅਧਿਆਪਕਾਂ ਦੀ ਭੁੱਖ ਹੜਤਾਲ 138ਵੇਂ ਦਿਨ ਵਿੱਚ ਦਾਖਲ ਹੋ ਗਈ ਹੈ । ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਜਸਪਾਲ ਅਤੇ ਅੰਦੋਲਨਕਾਰੀਆਂ ਦੀ ਅਗਵਾਈ ਕਰ ਰਹੇ ਹੋਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਮੁਲਾਕਾਤ ਕਰਨ ਦੀ ਖੇਚਲ ਨਹੀਂ ਕੀਤੀ । ਕੰਪਿਊਟਰ ਅਧਿਆਪਕ ਸਾਥੀ ਕਾਮਰੇਡ ਰਣਜੀਤ ਸਿੰਘ ਦਾ ਵਰਤ 14ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਅਤੇ ਉਨ੍ਹਾਂ ਦੀ ਸਿਹਤ ਦਿਨੋ ਦਿਨ ਵਿਗੜਦੀ ਜਾ ਰਹੀ ਹੈ, ਪਰ ਸਰਕਾਰ ਵੱਲੋਂ ਅਜੇ ਤੱਕ ਕੋਈ ਸਕਾਰਾਤਮਕ ਪਹਿਲ ਨਹੀਂ ਕੀਤੀ ਗਈ ਹੈ ।

ਮੁੱਖ ਮੰਤਰੀ ਨੂੰ ਭੇਜੇ ਖੂਨ ਨਾਲ ਲਿਖੇ ਪੱਤਰ
50 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਆਪਣੇ ਖੂਨ ਨਾਲ ਲਿਖੇ ਪੱਤਰ ਭੇਜੇ ਹਨ । ਇਨ੍ਹਾਂ ਪੱਤਰਾਂ ਰਾਹੀਂ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ । ਅੰਦੋਲਨਕਾਰੀ ਆਗੂਆਂ ਨੇ ਕਿਹਾ ਕਿ ਇਹ ਪੱਤਰ ਨਾ ਸਿਰਫ਼ ਮੁੱਖ ਮੰਤਰੀ ਨੂੰ ਭੇਜੇ ਗਏ ਹਨ, ਸਗੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਵੀ ਸੌਂਪੇ ਜਾਣਗੇ । ਦਿੱਲੀ ਵਿੱਚ ਆਉਣ ਵਾਲੇ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਕੰਪਿਊਟਰ ਅਧਿਆਪਕ ਵੱਲੋਂ 22 ਜਨਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ । ਉਹ ਦਿੱਲੀ ਦੇ ਲੋਕਾਂ ਨੂੰ ਦੱਸਣਗੇ ਕਿ ਕਿਵੇਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਦੇ ਨਾਲ ਵਾਅਦਾ ਖਿਲਾਫੀ ਕਰਦੇ ਹੋਏ ਉਨ੍ਹਾਂ ਦੇ ਅਧਿਕਾਰਾਂ ਘਾਣ ਕੀਤਾ ਹੈ ।
50 ਤੋਂ ਵੱਧ ਮੀਟਿੰਗਾਂ ਦਾ ਸਿੱਟਾ ਰਿਹਾ ‘ਸਿਫਰ’
ਅਧਿਆਪਕਾਂ ਨੇ ਸਰਕਾਰ ‘ਤੇ ਵਾਅਦਾ ਤੋੜਨ ਅਤੇ ਧੋਖੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਰੋੜਾ ਨਾਲ 50 ਤੋਂ ਵੱਧ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ । ਅਧਿਆਪਕਾਂ ਦਾ ਕਹਿਣਾ ਹੈ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਮੀਟਿੰਗਾਂ ਸਰਫ ਡੰਗ ਟਪਾਊ ਹੀ ਸਾਬਿਤ ਹੋਈਆਂ ਹਨ ਅਤੇ ਇਨ੍ਹਾਂ ਦਾ ਨਤੀਜਾ ਸਿਫਰ ਰਿਹਾ ਹੈ । ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਹੁਣ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ । ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ ਨਾਲ ਹੀ, ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਦੀ ਉਲੰਘਣਾ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ ।

Advertisement
Advertisement
Advertisement
Advertisement
Scroll to Top