Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ’ਤੇ ਰੋਕ ਲਗਾਵੇ : ਪ੍ਰੋ. ਬਡੂੰਗਰ

ਸਰਕਾਰ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ’ਤੇ ਰੋਕ ਲਗਾਵੇ : ਪ੍ਰੋ. ਬਡੂੰਗਰ

ਸਰਕਾਰ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ’ਤੇ ਰੋਕ ਲਗਾਵੇ : ਪ੍ਰੋ. ਬਡੂੰਗਰ
1984 ’ਚ ਵਾਪਰੇ ਦੁਖਾਂਤ ’ਚ ਸਿੱਖ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲ ਸਕਿਆ
ਪਟਿਆਲਾ 16 ਜਨਵਰੀ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਿਮਾਚਲ ਤੋਂ ਭਾਜਪਾ ਸਾਂਸਦ ਕੰਗਨਾ ਰੌਣਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਭਲਕੇ 17 ਜਨਵਰੀ ਨੂੰ ਪੰਜਾਬ ਭਰ ਦੇ ਸਿਨੇਮਾ ਘਰ ਵਿਚ ਲੱਗਣ ਜਾ ਰਹੀ ਹੈ, ਜਿਸ ’ਤੇ ਸਖਤੀ ਨਾਲ ਰੋਕ ਲੱਗਣੀ ਚਾਹੀਦੀ ਹੈ । ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ‘ਐਮਰਜੈਂਸੀ’ ਫਿਲਮ ’ਤੇ ਸਮੇਂ ਸਮੇਂ ’ਤੇ ਵੱਡੇ ਇਤਰਾਜ ਆ ਰਹੇ ਕਿਉਂਕਿ ਸਮੇਂ ਦੀਆਂ ਸਰਕਾਰਾਂ ਦੀ ਭੂਮਿਕਾ ਨਾਲ ਸਿੱਖ ਜਗਤ ਵਿਚ ਵੱਡਾ ਰੋਸ ਹੈ ਅਤੇ ਹਿਰਦੇ ਵਿਚ ਵਲੰੂਧਰੇ ਗਏ ਹਨ । ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਾਬਕਾ ਪ੍ਰਧਾਨ ਮੰਤਰੀ ਨੇ ਐਮਰਜੈਂਸੀ ਲਗਾਈ, ਜਿਸ ਦਾ ਵੱਡਾ ਵਿਰੋਧ ਵੱਖ ਵੱਖ ਸਿਆਸੀ ਪਾਰਟੀਆਂ ਨੇ ਵੀ ਦਰਜ ਕਰਵਾਇਆ, ਪ੍ਰੰਤੂ ਅੱਜ ਇਕ ਫਿਰ ਇਸ ਫਿਲਮ ਵਿਚ ਐਮਰਜੈਂਸੀ ਦਾ ਅਜਿਹਾ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਸਿੱਖ ਦੀਆਂ ਭਾਵਨਾਵਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ 1984 ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਤੋਂ ਇਲਾਵਾ ਦਾ ਸਿੱਖ ਕਤਲੇਆਮ ਦੌਰਾਨ ਵੱਡਾ ਨੁਕਸਾਨ ਸਿੱਖ ਕੌਮ ਦਾ ਹੋਇਆ, ਪ੍ਰੰਤੂ ਅੱਜ ਤੱਕ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸਰਕਾਰ ਬਣਦਾ ਇਨਸਾਫ ਨਹੀਂ ਦੇ ਸਕੀਆਂ । ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੌਰਾਨ ਜਗਦੀਸ਼ ਟਾਈਟਲਰ ਅਤੇ ਸੱਜਣ ਸਿੰਘ ਅਤੇ ਕਮਲਨਾਥ ਵਰਗੇ ਕਾਂਗਰਸੀ ਆਗੂਆਂ ਦਾ ਨਾਮ ਆਉਂਦਾ ਹੈ, ਪ੍ਰੰਤੂ ਅਜੇ ਤੱਕ ਅਦਾਲਤਾਂ ਤੋਂ ਇਨਸਾਫ ਦੀ ਉਮੀਦ ਵਿਚ ਕਈ ਪਰਿਵਾਰ ਆਪਣੀ ਕਾਨੂੰਨੀ ਲੜਾਈ ਲੜ ਰਹੇ ਹਨ । ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਫਰਜ਼ ਬਣਦਾ ਹੈ ਕਿ ਅਜਿਹੇ ਐਮਰਜੈਂਸੀ ਫਿਲਮ, ਜੋ ਪੰਜਾਬ ਦੇ ਸਿਨੇਮਾ ਘਰਾਂ ਵਿਚ ਭਲਕੇ ਲਗਾਈ ਜਾ ਰਹੀ ਹੈ, ਉਸ ਤੋਂ ਸਖਤੀ ਨਾਲ ਰੋਕ ਲਗਾਈ ਜਾਵੇ । ਪ੍ਰੋ. ਬਡੂੰਗਰ ਨੇ ਕਿਹਾ ਕਿ ਕੰਗਣਾ ਰਣੌਤ ਦੀ ਐਮਰਜੈਂਸੀ ਫਿਲਮ ਵਿਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਨਾਲ ਸਿੱਖ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਇਸ ਕਰਕੇ ਇਸ ਫਿਲਮ ਨੂੰ ਸਿਨੇਮਾ ਘਰਾਂ ਵਿਚ ਲਗਾਏ ਜਾਣ ’ਤੇ ਰੋਕ ਲੱਗਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top