Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 6:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੀ ਪਾਈਟ ਵਿਖੇ ਫ਼ੌਜ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਸੀ ਪਾਈਟ ਵਿਖੇ ਫ਼ੌਜ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਸ਼ੁਰੂ

ਸੀ ਪਾਈਟ ਵਿਖੇ ਫ਼ੌਜ ਦੀ ਭਰਤੀ ਸਬੰਧੀ ਮੁਫ਼ਤ ਸਿਖਲਾਈ ਕੈਂਪ ਸ਼ੁਰੂ
ਨਾਭਾ, 16 ਜਨਵਰੀ -ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਫ਼ੌਜ, ਅਰਧ-ਸੈਨਿਕ ਬਲਾਂ ਅਤੇ ਪੁਲਿਸ ਵਿਚ ਭਰਤੀ ਦੇ ਯੋਗ ਬਣਾਉਣ ਲਈ ਮੁਫ਼ਤ ਸਿਖਲਾਈ ਕੈਂਪ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸੀ-ਪਾਈਟ ਕੈਂਪ, ਨਾਭਾ (ਪਟਿਆਲਾ) ਵਿਖੇ ਅਗਨੀਵੀਰ ਭਰਤੀ 2025 ਦੇ ਲਿਖਤੀ ਪੇਪਰ ਦੀ ਤਿਆਰੀ ਦਾ ਕੈਂਪ ਸ਼ੁਰੂ ਹੋ ਗਿਆ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਂਪ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਅਗਲੇ ਮਹੀਨੇ 06 ਫਰਵਰੀ 2025 ਤੋਂ ਫ਼ੌਜ ਦੀ ਭਰਤੀ ਸਬੰਧੀ ਵੈੱਬਸਾਈਟ ਖੁੱਲ ਰਹੀ ਹੈ, ਜਿਸ ਰਾਹੀਂ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜ਼ਿਲ੍ਹਾ ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਨਾਲ ਸੰਬੰਧਿਤ ਨੌਜਵਾਨ ਨਾਭਾ ਕੈਂਪ ਵਿਚ ਆ ਸਕਦੇ ਹਨ। ਯੁਵਕ ਕੈਂਪ ਵਿਚ ਆ ਕੇ ਦਸਤਾਵੇਜ਼ਾਂ ਸਬੰਧੀ ਹੋਣ ਵਧੇਰੇ ਜਾਣਕਾਰੀ ਲੈ ਸਕਦੇ ਹਨ। ਚਾਹਵਾਨ ਨੌਜਵਾਨ ਆਪਣੇ ਦਸਤਾਵੇਜ਼ ਲੈ ਕੇ ਸੀ-ਪਾਈਟ ਕੈਂਪ, ਨਾਭਾ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦੇ ਹਨ । ਇਸ ਕੈਂਪ ਵਿਚ ਲਿਖਤੀ ਪੇਪਰ ਦੀ ਤਿਆਰੀ, ਸਰੀਰਕ ਪ੍ਰੀਖਿਆ ਦੀ ਤਿਆਰੀ ਦੇ ਨਾਲ-ਨਾਲ ਰਹਿਣਾ, ਖਾਣਾ ਸਭ ਕੁੱਝ ਪੰਜਾਬ ਸਰਕਾਰ ਵੱਲੋਂ ਮੁਫ਼ਤ ਹੈ। ਹੋਰ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 9357519738 ਅਤੇ 9478205428 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top