Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ
ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ. ਓ. ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ, 18 ਜਨਵਰੀ : ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ । ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ । ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ‘ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ. ਓ. ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ । ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ ‘ਚ ਦਿੱਕਤ, ਸਰੀਰ ‘ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ । ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top