Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:34 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ

ਕੇਂਦਰ ਵੱਲੋਂ 14 ਫਰਵਰੀ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਸੱਦਾ
ਡੱਲੇਵਾਲ ਡਾਕਟਰੀ ਸਹਾਇਤਾ ਲੈਣ ਲਈ ਮੰਨੇ
ਪਟਿਆਲਾ 19 ਜਨਵਰੀ : ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ 14 ਫਰਵਰੀ ਨੂੰ ਸ਼ਾਮ 5 ਵਜੇ ਚੰਡੀਗੜ੍ਹ ’ਚ ਬੈਠਕ ਕਰਨ ਦਾ ਸੱਦਾ ਦਿਤਾ ਹੈ, ਜਿਸ ਨਾਲ ਸਾਲ ਭਰ ਤੋਂ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਖਤਮ ਕੀਤਾ ਜਾ ਸਕਦਾ ਹੈ । ਪ੍ਰਿਆ ਰੰਜਨ, ਸੰਯੁਕਤ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਡੱਲੇਵਾਲ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 14 ਫਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਗੱਲਬਾਤ ਲਈ ਸੱਦਾ ਦਿੱਤਾ । ਕਾਕਾ ਸਿੰਘ ਕੋਟੜਾ, ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਅਜਿਹਾ ਨਾ ਕਰਨ ’ਤੇ ਮਰਨ ਵਰਤ ’ਤੇ ਬੈਠਣ ਦੀ ਭਾਵਨਾਤਮਕ ਅਪੀਲ ਕਰਨ ਤੋਂ ਬਾਅਦ ਡੱਲੇਵਾਲ ਨੇ ਇਲਾਜ ਕਰਵਾਉਣ ਲਈ ਸਹਿਮਤੀ ਦਿੱਤੀ।ਹਰਿਆਣਾ ਦੇ 10 ਤੋਂ ਇਲਾਵਾ ਪਿਛਲੇ ਚਾਰ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ 111 ਕਿਸਾਨ ਐਤਵਾਰ ਦੁਪਹਿਰ ਨੂੰ ਆਪਣਾ ਮਰਨ ਵਰਤ ਸਮਾਪਤ ਕਰਨਗੇ । ਕੋਟੜਾ ਨੇ ਕਿਹਾ ਕਿ ਡੱਲੇਵਾਲ ਨੇ ਇੱਛਾ ਜ਼ਾਹਰ ਕੀਤੀ ਸੀ ਕਿ ਪਹਿਲੀ ਮੀਟਿੰਗ ਚੰਡੀਗੜ੍ਹ ਅਤੇ ਦੂਜੀ ਦਿੱਲੀ ਵਿੱਚ ਹੋਣੀ ਚਾਹੀਦੀ ਹੈ । ਅੱਜ ਖਨੌਰੀ ਵਿਖੇ ਭਾਰੀ ਸਰਗਰਮੀ ਦੇਖਣ ਨੂੰ ਮਿਲੀ ਜਦੋਂ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਮੰਗਾਂ ਬਾਰੇ ਕੇਂਦਰ ਤੋਂ ਇੱਕ “ਉੱਚਿਤ ਪ੍ਰਸਤਾਵ” ਮਿਲਿਆ ਹੈ, ਭਾਵੇਂ ਕਿਸਾਨ ਸਮੂਹ ਆਪਣੀ ਗੱਲਬਾਤ ਦੇ ਦੂਜੇ ਦੌਰ ਦੌਰਾਨ ਏਕਤਾ ਦੀ ਯੋਜਨਾ ਨਹੀਂ ਬਣਾ ਸਕੇ ।
ਸੂਤਰਾਂ ਨੇ ਕਿਹਾ ਕਿ ਕੇਂਦਰ ਨੇ ਇਹ ਸ਼ਰਤ ਰੱਖੀ ਸੀ ਕਿ ਜੇਕਰ ਉਹ ਪ੍ਰਸਤਾਵ ਨੂੰ ਅਮਲੀ ਰੂਪ ਦੇਣਾ ਚਾਹੁੰਦੇ ਹਨ ਤਾਂ ਡੱਲੇਵਾਲ ਦਾ ਇਲਾਜ ਸਵੀਕਾਰ ਕਰਨਾ ਹੋਵੇਗਾ । ਇਸ ਤੋਂ ਪਹਿਲਾਂ ਪ੍ਰਿਆ ਰੰਜਨ ਨੇ ਖਨੌਰੀ ਦਾ ਦੌਰਾ ਕਰਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ । ਮਰਨ ਵਰਤ ‘ਤੇ ਬੈਠੇ ਨੇਤਾਵਾਂ ਨੂੰ ਮਿਲਣ ਤੋਂ ਬਾਅਦ ਰੰਜਨ ਦੀ ਅਗਵਾਈ ‘ਚ ਕੇਂਦਰ ਦੇ ਨੁਮਾਇੰਦਿਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕਰੀਬ ਦੋ ਘੰਟੇ ਗੱਲਬਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਹ ਪੇਸ਼ਕਸ਼ ਕੀਤੀ । ਪ੍ਰਸਤਾਵ ਦੇ ਵੇਰਵਿਆਂ ਦਾ ਖੁਲਾਸਾ ਕੀਤੇ ਬਿਨਾਂ, ਕਿਸਾਨ ਆਗੂ ਕੋਟੜਾ ਨੇ ਕਿਹਾ ਕਿ ਸਾਨੂੰ ਇੱਕ ਵਧੀਆ ਪ੍ਰਸਤਾਵ ਮਿਲਿਆ ਹੈ ਅਤੇ ਇਸ ਦੇ ਰੂਪਾਂ ਬਾਰੇ ਵਿਚਾਰ ਕਰ ਰਹੇ ਹਾਂ । ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਡੀਆਈਜੀ ਨਰਿੰਦਰ ਭਾਰਗਵ ਅਤੇ ਸਾਬਕਾ ਏਡੀਜੀਪੀ ਜਸਕਰਨ ਸਿੰਘ ਨੇ ਮੀਟਿੰਗ ਦਾ ਪ੍ਰਬੰਧ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।ਕੋਟੜਾ ਦਾ ਇਹ ਬਿਆਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਨਾਲ ਦੋ ਘੰਟੇ ਚੱਲੀ ਬੈਠਕ ਅਤੇ ਕਿਸਾਨ ਆਗੂਆਂ ਦੀ ਆਪਸੀ ਬੈਠਕ ਤੋਂ ਬਾਅਦ ਆਇਆ । ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਵਫ਼ਦ ਨੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਪੁਛਿਆ । ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨ ਪਿਛਲੇ ਸਾਲ 13 ਫ਼ਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡੇਰਾ ਲਾਏ ਹੋਏ ਹਨ । ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਅਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਦੀ ਕਾਨੂੰਨੀ ਗਰੰਟੀ ਸਮੇਤ ਅਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਮਾਰਚ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਹੱਦ ’ਤੇ ਡੇਰਾ ਲਾਇਆ ਹੋਇਆ ਸੀ ।

Advertisement
Advertisement
Advertisement
Advertisement
Scroll to Top