Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ
– ਸਰਾਲਾ ਕਲਾਂ ਦੀਆਂ ਸੜਕਾਂ ਦੀ ਮੁਰੰਮਤ ਇਕ ਹਫ਼ਤੇ ‘ਚ ਮੁਕੰਮਲ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ
-ਕਿਹਾ, ਸਰਾਲਾ ਕਲਾ ਵਿਖੇ ਬਣ ਰਿਹਾ ਪੁਲ ਦੋ ਦਿਨਾਂ ‘ਚ ਕੀਤਾ ਜਾਵੇਗਾ ਚਾਲੂ
ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਪੀ. ਡਬਲਿਊ. ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ. ਐਮ. ਐਲ. ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ ਸੜਕਾਂ ਤੇ ਪੁਲਾਂ ਦੀ ਮੁਰੰਮਤ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਪਿੰਡ ਸਰਾਲਾ ਕਲਾ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੱਕ ਪਹੁੰਚ ਬਣਾਉਣ ਲਈ ਚਲਾਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਉਹ ਪਿੰਡ ਸਰਾਲਾ ਕਲਾਂ ਦੇ ਵਸਨੀਕਾਂ ਕੋਲ ਪੁੱਜੇ ਹਨ ਤੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ‘ਤੇ ਨਿਰਦੇਸ਼ ਦਿੱਤੇ ਗਏ ਹਨ ।
ਡਾ. ਬਲਬੀਰ ਸਿੰਘ ਨੇ ਪੰਚਾਇਤ ਵਿਭਾਗ ਨੂੰ ਸਰਾਲਾ ਕਲਾਂ ਦੇ ਟੋਭੇ ਨੂੰ ਡੂੰਘਾ ਕਰਨ, ਪੀ. ਡਬਲਿਊ. ਡੀ. ਨੂੰ ਪਿੰਡ ਸਰਾਲਾ ਖੁਰਦ ਤੋਂ ਸਰਾਲਾ ਕਲਾਂ ਨੂੰ ਆਉਂਦੀ ਸੜਕ ਦੀ ਮੁਰੰਮਤ ਅਤੇ ਬਰਮਾ ਦੀ ਸਫ਼ਾਈ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਬੀ. ਐਮ. ਐਲ. ਦੇ ਅਧਿਕਾਰੀਆਂ ਨੂੰ ਸਰਾਲਾ ਹੈਡ ਦੇ ਪੁਲ ਦੇ ਪਾਸੇ ਤੁਰੰਤ ਮਜ਼ਬੂਤ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਸਰਾਲਾ ਕਲਾਂ ਵਿੱਚ ਨਵਾਂ ਬਣ ਰਿਹਾ ਪੁਲ ਅਗਲੇ ਦੋ ਦਿਨਾਂ ਅੰਦਰ ਚਾਲੂ ਕਰ ਦਿੱਤਾ ਜਾਵੇਗਾ, ਇਸ ਪੁਲ ਦੇ ਚੱਲਣ ਨਾਲ ਟਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ । ਸਿਹਤ ਮੰਤਰੀ ਨੇ ਊਂਟਸਰ ਤੋਂ ਲੋਹਸਿੰਬਲੀ ਵਾਲੀ 5.44 ਕਿਲੋਮੀਟਰ ਸੜਕ, ਅੰਬਾਲਾ ਤੋਂ ਪਟਿਆਲਾ ਆਉਣ ਵਾਲੀ ਕਪੂਰੀ-ਲੋਹਸਿੰਬਲੀ ਵਾਲੀ 17.50 ਕਿਲੋਮੀਟਰ ਲੰਬੀ ਸੜਕ, ਸਰਾਲਾ ਕਲਾਂ ਤੋਂ ਹਰਿਆਣਾ ਬਾਰਡਰ ਨਾਲ ਲੱਗਦੀ ਲਿੰਕ ਸੜਕ ਦੇ 1.13 ਕਿਲੋਮੀਟਰ ਦੇ ਹੋਣ ਵਾਲੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਾਰੀਆਂ ਸੜਕਾਂ ਸੂਬੇ ਦੇ ਅਰਥਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਹਨ, ਇਸ ਲਈ ਇਨ੍ਹਾਂ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇਗਾ । ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕੰਮ ‘ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਡਾ. ਬਲਬੀਰ ਸਿੰਘ ਨੇ ਪੀ. ਡਬਲਿਊ. ਡੀ. ਵਿਭਾਗ ਨੂੰ ਫਿੱਕੀਆਂ ਪੈ ਚੁੱਕੀਆਂ ਸੜਕਾਂ ਦੀਆਂ ਚਿੱਟੀਆਂ ਪੱਟੀਆਂ ਨੂੰ ਤੁਰੰਤ ਦੁਬਾਰਾ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਧੁੰਦ ਦੇ ਮੌਸਮ ਵਿੱਚ ਚਿੱਟੀ ਪੱਟੀ ਨਾ ਹੋਣ ਕਾਰਨ ਸੜਕੀ ਹਾਦਸੇ ਹੋਣ ਦਾ ਖਤਰਾਂ ਰਹਿੰਦਾ ਹੈ, ਇਸ ਲਈ ਜਿਹੜੀਆਂ ਸੜਕਾਂ ‘ਤੇ ਚਿੱਟੀਆਂ ਪੱਟੀਆਂ ਨਹੀਂ ਹਨ, ਉਥੇ ਤੁਰੰਤ ਲਗਵਾਈਆਂ ਜਾਣ । ਇਸ ਮੌਕੇ ਐਸ. ਪੀ. ਰਾਜੇਸ਼ ਛਿੱਬਰ, ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਐਸ. ਡੀ. ਐਮ. ਦੁਧਨਸਾਧਾਂ ਕ੍ਰਿਪਾਲਬੀਰ ਸਿੰਘ, ਐਕਸੀਅਨ ਨਵੀਨ ਮਿੱਤਲ, ਡੀ. ਡੀ. ਪੀ. ਓ. ਸ਼ਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top