Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕ

ਦੁਆਰਾ: Punjab Bani ਪ੍ਰਕਾਸ਼ਿਤ :Monday, 20 January, 2025, 12:18 PM

ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ ਕਥਿਤ ਤੌਰ `ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ਵਿੱਚ ਦਾਇਰ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕ ਲਗਾ ਕੇ ਰਾਹੁਲ ਗਾਂਧੀ ਨੂੰ ਇਕ ਤਰ੍ਹਾਂ ਨਾਲ ਰਾਹਤ ਪ੍ਰਦਾਨ ਕੀਤੀ ਹੈ । ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰ ਨਵੀਨ ਝਾਅ ਨੇ 2019 ਵਿੱਚ ਰਾਹੁਲ ਗਾਂਧੀ ਵਿਰੁੱਧ ਸ਼ਾਹ ਵਿਰੁੱਧ ਕਥਿਤ ਟਿੱਪਣੀਆਂ ਲਈ ਕੇਸ ਦਾਇਰ ਕੀਤਾ ਸੀ । ਦਰਅਸਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚਾਈਬਾਸਾ ਵਿੱਚ ਆਪਣੇ ਇੱਕ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਕਥਿਤ ਤੌਰ `ਤੇ ਸ਼ਾਹ ਲਈ `ਕਾਤਲ` ਸ਼ਬਦ ਦੀ ਵਰਤੋਂ ਕੀਤੀ ਸੀ । ਰਾਹੁਲ ਗਾਂਧੀ ਦੀ ਅਪੀਲ `ਤੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਝਾਰਖੰਡ ਸਰਕਾਰ ਅਤੇ ਭਾਜਪਾ ਨੇਤਾ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ । ਗਾਂਧੀ ਨੇ ਝਾਰਖੰਡ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਵਿੱਚ ਕਾਰਵਾਈ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ।



Scroll to Top