Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:04 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਜੇ. ਈ. ਤੇ ਲਾਈਨਮੈਨ ਨੂੰ ਕੀਤਾ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਜੇ. ਈ. ਤੇ ਲਾਈਨਮੈਨ ਨੂੰ ਕੀਤਾ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਜੇ. ਈ. ਤੇ ਲਾਈਨਮੈਨ ਨੂੰ ਕੀਤਾ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਹੋਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਭੋਗਪੁਰ ਜਿ਼ਲ੍ਹਾ ਜਲੰਧਰ ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ. ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ `ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ । ਸਿ਼ਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ. ਪੀ. ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ । ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top