Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ

ਪੰਜਾਬ ਭਵਨ ਵਿੱਚ ਚੇਅਰਮੈਨ ਹਡਾਣਾ ਨੇ ਪੀ.ਆਰ.ਟੀ.ਸੀ ਦੀ ਬਿਹਤਰੀ ਲਈ ਅਹਿਮ ਫੈਸਲਿਆਂ ਤੇ ਲਗਾਈ ਮੋਹਰ
-ਵੱਖ ਵੱਖ ਏਜੰਡਿਆਂ ਤੇ ਗੱਲਬਾਤ ਕਰਨ ਲਈ ਪੰਜਾਬ ਭਰ ਤੋਂ ਪੁੱਜੇ ਸੀਨੀਅਰ ਅਧਿਕਾਰੀ
ਪਟਿਆਲਾ 7 ਜੁਲਾਈ ( ) ਪੀ.ਆਰ.ਟੀ.ਸੀ ਵਿਭਾਗ ਨੂੰ ਲੀਹਾਂ ਤੇ ਲਿਆਉਣ ਲਈ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਕਰਮਚਾਰੀ ਵੀ ਦਿਨ ਰਾਤ ਇੱਕ ਕਰ ਰਹੇ ਹਨ। ਜੇਕਰ ਵਿਭਾਗ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਚੇਅਰਮੈਨ ਹਡਾਣਾ ਦੀ ਰਹਿਨੁਮਾਈ ਹੇਠ ਵਿਭਾਗ ਵਾਧੇ ਦਾ ਰਿਕਾਰਡ ਲਗਾਤਾਰ ਦਰਜ ਕਰਦਾ ਜਾ ਰਿਹਾ ਹੈ। ਇਸੇ ਸੰਬੰਧੀ ਬੀਤੇ ਦਿਨੀ ਪੰਜਾਬ ਭਵਨ, ਚੰਡੀਗੜ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਦੌਰਾਨ ਵਿਭਾਗ ਦੇ ਵਾਧੇ ਅਤੇ ਕਰਮਚਾਰੀਆਂ ਦੇ ਭਲੇ ਲਈ ਹੋਣ ਵਾਲੇ ਕੰਮਾਂ ਤੇ ਵਿਚਾਂਰ ਵਟਾਂਦਰਾ ਹੋਇਆ। ਜਿਨਾਂ ਵਿੱਚੋਂ ਕਈ ਅਹਿਮ ਮੁੱਦਿਆਂ ਤੇ ਚੇਅਰਮੈਨ ਹਡਾਣਾ ਵੱਲੋਂ ਮੋਕੇ ਤੇ ਪ੍ਰਵਾਨਗੀ ਦੇ ਦਿੱਤੀ।

ਖਾਸ ਗੱਲਬਾਤ ਦੌਰਾਨ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪੰਜਾਬ ਭਵਨ ਵਿਖੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਦੀ ਹੋਈ ਮੀਟਿੰਗ ਵਿੱਚ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਵਿਪੁਲ ਉਜਵਲ ਆਈਏਐਸ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਦੇ ਨੁਮਾਇੰਦੇ ਸੰਜੀਵ ਅਗਰਵਾਲ, ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਨੁਮਾਇੰਦੇ ਸੁਖਵਿੰਦਰ ਕੁਮਾਰ, ਪ੍ਰਮੱਖ ਸਕੱਤਰ ਟਰਾਂਸਪੋਰਟ ਵਿਭਾਗ ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਵਿੱਚ ਪੀਆਰਟੀਸੀ ਦੇ ਸਾਲ 2021-2022 ਅਤੇ 2022-2023 ਦੇ ਵਰਕਿੰਗ ਰਿਜਲਟਾ ਨੂੰ ਵਾਚਿਆ ਗਿਆ। ਵਿਭਾਗ ਵਿੱਚ ਪਿਛਲੇ 3 ਮਹੀਨੇ ਦੌਰਾਨ ਹੋਏ ਮਾਲੀ ਵਾਧੇ ਨੂੰ ਲੈ ਕੇ ਸਭ ਨੇ ਖੁਸ਼ੀ ਪ੍ਰਗਟਾਈ। ਜਿਹਨਾਂ ਤੇ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰ ਵੱਲੋਂ ਤਸੱਲੀ ਪ੍ਰਗਟਾਈ ਗਈ। ਇਸ ਤੋਂ ਇਲਾਵਾ ਮੀਟਿੰਗ ਵਿਚ ਪੀਆਰਟੀਸੀ ਦੀ ਬੇਹਤਰੀ ਲਈ ਕੁੱਝ ਅਹਿਮ ਮੁੱਦਿਆਂ ਤੋਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਜਿਹਨਾ ਸਬੰਧੀ ਬੋਰਡ ਆਫ ਡਾਇਰੈਕਟਰ ਵੱਲੋਂ ਆਪਣੀ ਪ੍ਰਵਾਨਗੀ ਵੀ ਦਿੱਤੀ ਗਈ।

ਹਡਾਣਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵਿੱਚ ਬੱਸਾਂ ਦੀ ਸਹੀ ਸਮੇਂ ਤੇ ਮੈਂਟੀਨੈਂਸ, ਵਿਭਾਗ ਵਿੱਚ ਕਿਲੋਮੀਟਰ ਸਕੀਮ ਦੀ ਬਜਾਏ ਵਿਭਾਗ ਦੀ ਆਪਣੀਆਂ ਬੱਸਾਂ, ਬੱਸਾਂ ਵਿੱਚ ਕਿਸੇ ਵੀ ਤਰਾਂ ਦੀਆਂ ਖਾਮੀਆਂ ਨੂੰ ਦੂਰ ਕਰਨਾ, ਪੰਜਾਬ ਦੇ ਪੁਰਾਣੇ ਬਣੇ ਅੱਡਿਆਂ ਦੀ ਮੈਂਟੀਨੈਂਸ ਪਹਿਲ ਦੇ ਪੱਧਰ ਤੇ, 6ਵੇਂ ਪੇਅ ਕਮਿਸ਼ਨ ਅਤੇ 7ਵੇਂ ਪੇਅ ਕਮਿਸ਼ਨ ਨੂੰ ਸੁੱਚਜੇ ਢੰਗ ਨਾਲ ਲਾਗੂ ਕਰਵਾਉਣਾ, ਵਿਭਾਗ ਨੂੰ ਕੰਪਿਊਟਰਾਈਜ ਅਤੇ ਹਾਈਟੈਕ ਤਰੀਕੇ ਨਾਲ ਚਲਾਉਣ ਬਾਰੇ ਅਤੇ ਹੋਰ ਕਈ ਅਹਿਮ ਮੱਦਿਆ ਤੇ ਗੱਲਬਾਤ ਹੋਈ। ਇਸ ਮੌਕੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਸਮੇਤ ਹੋਰ ਬੱਸ ਅੱਡਿਆ ਦੀ ਸਫਾਈ, ਖਾਲੀ ਪਈਆਂ ਦੁਕਾਨਾਂ ਦੀ ਖੁੱਲੀ ਬੋਲੀ ਅਖਬਾਰਾਂ ਵਿੱਚ ਦੇਣ ਅਤੇ ਆਮ ਲੋਕਾਂ ਨੂੰ ਪਹਿਲ ਦੇਣ ਸੰਬੰਧੀ ਵਿਸ਼ੇਸ਼ ਤੌਰ ਤੇ ਗੱਲਬਾਤ ਹੋਈ।

ਚੇਅਰਮੈਨ ਹਡਾਣਾ ਨੇ ਪਟਿਆਲਾ ਦੇ ਨਵੇਂ ਬਣੇ ਬੱਸ ਅੱਡੇ ਬਾਰੇ ਹੋਰ ਗੱਲਬਾਤ ਕਰਦਿਆ ਦੱਸਿਆ ਕਿ ਇੱਕ ਨਵੇਂ ਰਾਹ ਰਾਹੀ ਬੱਸਾਂ ਨੂੰ ਅਰਬਨ ਅਸਟੇਟ ਵਾਲੀ ਸਾਈਡ ਨੂੰ ਕੱਢਿਆ ਜਾਵੇਗਾ ਤਾਂ ਜੋ ਅਰਬਨ ਅਸਟੇਟ ਵਾਲੀਆਂ ਬੱਤੀਆਂ ਤੇ ਰਹਿਣ ਵਾਲਾ ਜਾਮ ਦਾ ਹੱਲ ਹੋਵੇ ਅਤੇ ਆਮ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲ ਦਾ ਚੰਗਾ ਹੱਲ ਹੋ ਸਕੇ। ਇਸ ਮੀਟਿੰਗ ਵਿੱਚ ਪੀਆਰਟੀਸੀ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਚਰਨਜੋਤ ਸਿੰਘ ਵਾਲੀਆਂ ਪੀਸੀਐਸ, ਜਤਿੰਦਰ ਪਾਲ ਸਿੰਘ ਐਕਸੀਅਨ ਸਿਵਲ ਸੈੱਲ, ਰਾਜੀਵ ਕੁਮਾਰ ਡੀ ਸੀ ਐਫ ਏ, ਸੁਰਿੰਦਰ ਸਿੰਘ ਜਨਰਲ ਮੈਨੇਜਰ, ਮਨਿੰਦਰ ਪਾਲ ਸਿੰਘ ਜਨਰਲ ਮੈਨੇਜਰ, ਅਮਨਵੀਰ ਸਿੰਘ ਟਿਵਾਨਾ ਕਾਰਜਕਾਰੀ ਜ਼ਨਰਲ ਮੈਨੇਜਰ, ਪ੍ਰਵੀਨ ਕੁਮਾਰ ਕਾਰਜਕਾਰੀ ਜਨਰਲ ਮੈਨੇਜਰ, ਪ੍ਰੇਮ ਲਾਲ ਲੇਖਾ ਅਫਸਰ, ਰਿੰਕਲ ਗੋਇਲ ਏ ਸੀ ਐਫ ਏ, ਅਸ਼ੋਕ ਕੁਮਾਰ ਸੁਪਰਡੈਂਟ ਅਮਲਾ ਸ਼ਾਖਾ, ਤੇਜਿੰਦਰ ਸਿੰਘ ਪੀ ਏ ਟੂ ਚੇਅਰਮੈਨ, ਸੰਦੀਪ ਸਿੰਘ ਸੀਨੀਅਰ ਸਹਾਇਕ, ਰਮਨਜੋਤ ਸਿੰਘ ਕਲਰਕ ਵੀ ਮੌਜੂਦ ਰਹੇ।

Advertisement
Advertisement
Advertisement
Advertisement
Scroll to Top