Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

ਸੇਵਾ ਕੇਂਦਰਾਂ ਵਿਖੇ ਈ-ਸ਼੍ਰਮ ਕਾਰਡ, ਨਵੇਂ ਸਟੈਂਪ ਵੈਂਡਰ ਤੇ ਹਥਿਆਰ ਰਹਿਤ ਖੇਤਰ ਦੇ ਲਾਇਸੈਂਸ ਜਾਰੀ ਕਰਨ ਦੀਆਂ ਨਵੀਆਂ ਸੇਵਾਵਾਂ ਸ਼ੁਰੂ : ਡਾ. ਪ੍ਰੀਤੀ ਯਾਦਵ

ਸੇਵਾ ਕੇਂਦਰਾਂ ਵਿਖੇ ਈ-ਸ਼੍ਰਮ ਕਾਰਡ, ਨਵੇਂ ਸਟੈਂਪ ਵੈਂਡਰ ਤੇ ਹਥਿਆਰ ਰਹਿਤ ਖੇਤਰ ਦੇ ਲਾਇਸੈਂਸ ਜਾਰੀ ਕਰਨ ਦੀਆਂ ਨਵੀਆਂ ਸੇਵਾਵਾਂ ਸ਼ੁਰੂ : ਡਾ. ਪ੍ਰੀਤੀ ਯਾਦਵ

ਸੇਵਾ ਕੇਂਦਰਾਂ ਵਿਖੇ ਈ-ਸ਼੍ਰਮ ਕਾਰਡ, ਨਵੇਂ ਸਟੈਂਪ ਵੈਂਡਰ ਤੇ ਹਥਿਆਰ ਰਹਿਤ ਖੇਤਰ ਦੇ ਲਾਇਸੈਂਸ ਜਾਰੀ ਕਰਨ ਦੀਆਂ ਨਵੀਆਂ ਸੇਵਾਵਾਂ ਸ਼ੁਰੂ : ਡਾ. ਪ੍ਰੀਤੀ ਯਾਦਵ
ਪਟਿਆਲਾ, 17 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਖੇ ਤਿੰਨ ਹੋਰ ਨਵੀਆਂ ਸੇਵਾਵਾਂ ਪ੍ਰਦਾਨ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਈ-ਸ਼੍ਰਮ ਕਾਰਡ, ਨਵੇਂ ਸਟੈਂਪ ਵੈਂਡਰ ਤੇ ਹਥਿਆਰ ਰਹਿਤ ਖੇਤਰ ਦੇ ਨਵੇਂ ਲਾਇਸੈਂਸ ਜਾਰੀ ਕਰਨ ਦੀਆਂ ਸੇਵਾਵਾਂ ਸ਼ਾਮਲ ਹਨ । ਇਹ ਸੇਵਾ ਨਵੀਂ ਲੈਣ ਲਈ ਜਾਂ ਨਵਿਆਉਣ ਲਈ ਵੀ ਨਾਗਰਿਕ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨਾਗਰਿਕ ਸੇਵਾਵਾਂ ਲੋਕਾਂ ਨੂੰ ਇੱਕੋ ਛੱਤ ਹੇਠ ਪ੍ਰਦਾਨ ਕਰਨ ਲਈ ਜ਼ਿਲ੍ਹੇ ਅੰਦਰ ਚੱਲ ਰਹੇ ਸੇਵਾ ਕੇਂਦਰਾਂ ਵਿਖੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਹੁਣ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਇਨ੍ਹਾਂ ਵਿੱਚ ਵਾਧਾ ਕਰਦਿਆਂ 3 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਹਨ, ਇਨ੍ਹਾਂ ਵਿੱਚ ਈ-ਸ਼੍ਰਮ ਕਾਰਡ, ਜਿਸ ‘ਚ ਕੋਈ ਵੀ 16 ਤੋਂ 59 ਸਾਲਾਂ ਦਾ ਨਾਗਰਿਕ ਆਪਣਾ ਲੇਬਰ ਰਿਕਾਰਡ ਦਰਜ ਕਰਵਾ ਸਕਦਾ ਹੈ । ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਹਥਿਆਰ ਰਹਿਤ ਖੇਤਰ (ਸਿੱਖਿਆ ਸੰਸਥਾਵਾਂ, ਪੂਜਾ ਅਸਥਾਨ, ਮੈਰਿਜ ਪੈਲੇਸ, ਹੋਟਲ, ਗੈਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਤੇ ਹੋਰ ਸਥਾਨਾਂ) ਨੂੰ ਅਸਲਾ ਮੁਕਤ ਸਥਾਨ ਘੋਸ਼ਿਤ ਕਰਵਾਉਣ ਦੇ ਨਵੇਂ ਲਾਇਸੈਂਸ ਲੈਣ ਲਈ ਵੀ ਸੇਵਾ ਕੇਂਦਰ ਵਿੱਚੋਂ ਸੇਵਾ ਲਈ ਜਾ ਸਕਦੀ ਹੈ । ਇਸ ਤੋਂ ਬਿਨ੍ਹਾਂ ਹੁਣ ਨਵਾਂ ਅਸ਼ਟਾਮ ਲਾਇਸੈਂਸ ਲੈਣ ਲਈ ਜਾਂ ਨਵਿਆਉਣ ਲਈ ਵੀ ਸੇਵਾ ਕੇਂਦਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top