Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਉੱਪ ਕੁਲਪਤੀ ਨਾਲ ਪੰਜਾਬੀ ਵਿਸ਼ੇ ਨੂੰ ਪੜ੍ਹਾਉਣ ਬਾਰੇ ਬੈਠਕ ਕੀਤੀ ਗਈ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੁਨੀਆਂ ‘ਚ ਭਾਸ਼ਾ ਦੇ ਨਾਂ ਤੇ ਬਣੀ ਦੂਜੀ ਯੂਨੀਵਰਸਿਟੀ ਲ ਹੈ । ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਹਿਤ ਅਤੇ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਹੋਦ ਵਿੱਚ ਆਈ ਸੀ ਪਰ ਹੁਣ ਇਹ ਯੂਨੀਵਰਸਿਟੀ ਕਿੱਤਾ-ਮੁੱਖੀ/ਗਰੈਜੂਏਸ਼ਨ ਕੋਰਸਾਂ ‘ਚ ਪੰਜਾਬੀ ਭਾਸ਼ਾ ਦੇ ਲਾਜ਼ਮੀ ਵਿਸ਼ੇ ਨੂੰ ਤਿੰਨ ਸਾਲਾਂ( ਛੇ ਸਮੈਸਟਰਾਂ) ਤੋ ਘਟਾਉਣ ਜਾ ਰਹੀ ਹੈ।

ਇਸ ਸਬੰਧੀ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਵਿਦਿਆਰਥੀ ਜਥੇਬੰਦੀਆਂ , ਸੱਥ,ਪੰਜਾਬ ਸਟੂਡੈਂਟਸ ਯੂਨੀਅਨ, ਸੈਫੀ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਗੋਸ਼ਟਿ ਸਭਾ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਾਂਝੇ ਤੌਰ ‘ਤੇ ਅੱਜ ਅਕਾਦਮਿਕ ਕੌਸਲ ਦੀ ਬੈਠਕ ਤੋ ਪਹਿਲਾਂ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਃ ਅਰਵਿੰਦ ਨੂੰ ਮਿਲਕੇ ਇਹ ਗੱਲ ਕਹੀ ਗਈ ਕਿ ਪੰਜਾਬ ਦੇ ਸੱਭਿਆਚਾਰ ਚ ਪਹਿਲਾ ਮਸਲੇ ਦਾ ਹੱਲ ਆਪਸੀ ਗੱਲਬਾਤ ਰਾਹੀਂ ਕਰਨ ਦੀ ਪਰੰਪਰਾ ਨੂੰ ਤਰਜੀਹ ਦਿੱਤੇ ਜਾਣ ਦੇ ਮਨਸ਼ੇ ਨਾਲ ਮਿਲਿਆ ਗਿਆ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਹਰ ਤਰਾਂ ਦੇ ਗਰੈਜੂਏਸ਼ਨ ( ਸਮੇਤ ਪ੍ਰਫੈਸ਼ਨਲ) ਕੋਰਸਾਂ ‘ਚ ਪੰਜਾਬੀ ਵਿਸ਼ੇ ਨੂੰ ਪੂਰੇ ਕੋਰਸ ਕਾਲ ( ਸਮੁੱਚੇ ਸਮੈਸਟਰ) ਲਾਜ਼ਮੀ ਵਿਸ਼ੇ ਵਜੋਂ ਪੜਾਇਆ ਜਾਵੇ। ਜੇਕਰ ਅਕਾਦਮਿਕ ਕੌਂਸਲ ਦੀ ਬੈਠਕ ਨੇ ਪੰਜਾਬੀ ਭਾਸ਼ਾ ਦੇ ਉੱਲਟ ਜਾਕੇ ਫੈਸਲਾ ਕੀਤਾ ਤਾਂ ਸਾਰੀਆਂ ਵਿਦਿਆਰਥੀਆਂ ਜਥੇਬੰਦੀਆਂ ਵੱਲੋ ਇਸ ਮਸਲੇ ਦਾ ਵਿਰੋਧ ਕੀਤਾ ਜਾਵੇਗਾ ਤੇ ਪੰਜਾਬੀ ਵਿਸ਼ੇ ਨੂੰ ਤਿੰਨ ਸਾਲਾਂ ਚ ਲਾਗੂ ਕਰਾਏ ਜਾਣ ਤੱਕ ਸੰਘਰਸ਼ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਸਿੱਖਿਆ ਦਾ ਮਾਧਿਅਮ ਪੰਜਾਬੀ ਭਾਸ਼ਾ ਹੋਵੇ, ਉਂਝ ਵੀ ਪੰਜਾਬੀ ਯੂਨੀਵਰਸਿਟੀ ਜੋ ਕਿ ਪੰਜਾਬੀ ਭਾਸ਼ਾ ਦੇ ਨਾਮ ਉੱਪਰ ਹੈ ਅਤੇ ਇਸਦਾ ਮੁੱਖ ਮਕਸਦ ਪੰਜਾਬੀ, ਭਾਸ਼ਾ, ਬੋਲੀ, ਸੱਭਿਆਚਾਰ ਦਾ ਪ੍ਰਸਾਰ ਅਤੇ ਪ੍ਰਚਾਰ ਕਰਨਾ ਹੈ। ਇਸ ਕਰਕੇ ਇਸ ਯੂਨੀਵਰਸਿਟੀ ਦੁਆਰਾ ਸੰਚਾਲਿਤ ਕੋਰਸ ਪੰਜਾਬੀ ਭਾਸ਼ਾ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ। ਪ੍ਰੰਤੂ ਇਸਦੇ ਉਲਟ ਇਹਨਾਂ ਕੋਰਸਾਂ ‘ਚ ਕਿਸੇ ਸਾਲ ਵੀ ਲਾਜ਼ਮੀ ਪੰਜਾਬੀ ਵਿਸ਼ਿਆਂ ਨੂੰ ਬਾਹਰ ਨਹੀਂ ਕੱਢਿਆ ਜਾਣਾ ਚਾਹੀਦਾ। ਭਾਸ਼ਾ, ਸਾਹਿਤ, ਬੋਲੀ ਵਿਆਕਰਣ ਅਤੇ ਸੱਭਿਆਚਾਰ ਦੇ ਵਿਸ਼ੇ ਦਾ ਗਿਆਨ ਹਰ ਕਿਸੇ ਮਨੁੱਖ ਲਈ ਜ਼ਿੰਦਗੀ ਵਿੱਚ ਬਹੁਤ ਅਹਿਮੀਅਤ ਰਖਦਾ ਹੈ।

Advertisement
Advertisement
Advertisement
Advertisement
Scroll to Top