ਔਰਤ ਦਾ ਛੁਰੀਆ ਮਾਰ ਕੇ ਕਤਲ ਕਰਨ ਵਾਲਾ ਦਿੱਲੀ ਏਅਰਪੋਰਟ ਤੋਂ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 January, 2025, 11:56 AM

ਔਰਤ ਦਾ ਛੁਰੀਆ ਮਾਰ ਕੇ ਕਤਲ ਕਰਨ ਵਾਲਾ ਦਿੱਲੀ ਏਅਰਪੋਰਟ ਤੋਂ ਕਾਬੂ
ਗੁਰਦਾਸਪੁਰ : ਦੋ ਦਿਨ ਪਹਿਲਾਂ ਪੁਲਿਸ ਮਾਹੀ ਜੋ ਜਿਲਾ ਗੁਰਦਾਸਪੁਰ ਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਐੱਨ.ਆਰ.ਆਈ. ਵੱਲੋਂ ਇਕ ਔਰਤ ਸਲਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਥਾਨਾ ਪੁਰਾਣਾ ਸ਼ਾਲਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਐਨ ਆਰ ਆਈ ਵਿਅਕਤੀ ਨਿਰੰਜਣ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਵਾ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਇਹ ਵਿਅਕਤੀ ਕਤਲ ਕਰਨ ਉਪਰੰਤ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਰੇਲ ਰਾਹੀਂ ਦਿੱਲੀ ਏਅਰਪੋਰਟ ਪਹੁੰਚ ਗਿਆ ਸੀ ਅਤੇ ਉਹ ਇੱਥੋਂ ਗ੍ਰੀਸ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਪੁਲਸ ਵੱਲੋਂ ਉਸ ਨੂੰ 24 ਘੰਟਿਆਂ ਦੇ ਅੰਦਰ ਹੀ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਐਸ. ਐਚ. ਓ. ਪੁਰਾਣਾ ਸ਼ਾਲਾ ਮੈਡਮ ਕ੍ਰਿਸ਼ਮਾ ਦੇਵੀ ਨੇ ਦੱਸਿਆ ਕਿ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦ ਪੁਲਸ ਵੱਲੋਂ ਇਸ ਐੱਨ. ਆਰ. ਆਈ. ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ । ਉਨ੍ਹਾਂ ਦੱਸਿਆ ਕਿ ਕਰੀਬ 60 ਸਾਲ ਉਮਰ ਦਾ ਹੋ ਇਹ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਗ੍ਰੀਸ ਵਿੱਚ ਰਹਿੰਦਾ ਹੈ ਅਤੇ ਉਕਤ ਔਰਤ ਦਾ ਕਤਲ ਕਰਨ ਉਪਰੰਤ ਵੀ ਉਹ ਦਿੱਲੀ ਏਅਰਪੋਰਟ ਰਾਹੀਂ ਗ੍ਰੀਸ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਇਸ ਨੂੰ ਇਮੀਗ੍ਰੇਸ਼ਨ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਹੀ ਇਸ ਨੂੰ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ । ਪੁਲਸ ਵੱਲੋਂ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।