Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:58 pm

+91 90915 01313 , +91 90916 01313

punjabbanni@gmail.com
punjabbani@yahoo.com

ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ

ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ

ਹੰਡਿਆਇਆ ਸੜਕ ਹਾਦਸੇ ਦੌਰਾਨ ਜਖਮੀ ਹੋਏ ਇੱਕ ਹੋਰ ਕਿਸਾਨ ਦੀ ਮੌਤ
ਭਗਤਾ ਭਾਈ : ਹਰਿਆਣਾ ਦੇ ਸ਼ਹਿਰ ਟੋਹਾਣਾ ਵਿਖੇ ਕਿਸਾਨ ਮਹਾਪੰਚਾਇਤ ਵਿਚ ਭਾਗ ਲੈਣ ਜਾਂਦੇ ਸਮੇਂ ਬਰਨਾਲਾ ਨੇੜੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਇਕਾਈ ਕੋਠਾ ਗੁਰੂ ਦੀ ਬੱਸ ਨਾਲ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਇਕ ਹੋਰ ਨੌਜਵਾਨ ਦੀ ਅੱਜ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਕਰਮਾ (38) ਵਾਸੀ ਕੋਠਾ ਗੁਰੂ ਦੀ ਇਸ ਹਾਦਸੇ ਦੌਰਾਨ ਬਾਂਹ ਕੱਟਣ ਕਰਕੇ ਉਸ ਨੂੰ ਇਲਾਜ ਲਈ ਏਮਜ਼ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਸੀ । ਇਲਾਜ ਦੌਰਾਨ ਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੁੰਦੀ ਚਲੀ ਗਈ ਜਿਸ ਤੋਂ ਬਾਅਦ ਉਸਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ । ਇਲਾਜ ਦੌਰਾਨ ਸ਼ੁੱਕਰਵਾਰ ਨੂੰ ਕਰਮਜੀਤ ਸਿੰਘ ਦੀ ਮੌਤ ਹੋ ਗਈ । ਕਰਮਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਬੀਕੇਯੂ (ਉਗਰਾਹਾਂ) ਨਾਲ ਜੁੜਿਆ ਹੋਇਆ ਸੀ । ਉਹ ਘਰ ਵਿੱਚ ਇਕੋ ਇਕ ਕਮਾਊਂ ਮੈਂਬਰ ਸੀ । ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿ਼ਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਮ੍ਰਿਤਕ ਕਿਸਾਨ ਪਰਿਵਾਰਾਂ ਦੇ ਜੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ ।

Advertisement
Advertisement
Advertisement
Advertisement
Scroll to Top