Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਸਮੁੱਚੇ ਪ੍ਰਾਈਵੇਟ ਸਕੂਲਾਂ ਵਿਚ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤੇ ਲਾਜ਼ਮੀ

ਪੰਜਾਬ ਦੇ ਸਮੁੱਚੇ ਪ੍ਰਾਈਵੇਟ ਸਕੂਲਾਂ ਵਿਚ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤੇ ਲਾਜ਼ਮੀ

ਪੰਜਾਬ ਦੇ ਸਮੁੱਚੇ ਪ੍ਰਾਈਵੇਟ ਸਕੂਲਾਂ ਵਿਚ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਲਈ ਡੋਪ ਟੈਸਟ ਕੀਤੇ ਲਾਜ਼ਮੀ
ਚੰਡੀਗੜ੍ਹ : ਪੰਜਾਬ ਦੇ ਸਮੁੱਚੇ ਪ੍ਰਾਈਵੇਟ ਲਾਇਸੈਂਸ ਪ੍ਰਾਪਤ ਸਕੂਲਾਂ ਵਿਚ ਡਰਾਈਵਰ ਤੇ ਕੰਡਕਟਰ ਦੇ ਤੌਰ ਤੇ ਕੰਮ ਕਰਦੇ ਵਿਅਕਤੀਆਂ ਦੇ ਡੋਪ ਟੈਸਟ ਸਰਟੀਫਿਕੇਟ ਦੇ ਨਾਲ ਅੱਖਾਂ ਦੀ ਜਾਂਚ ਲਾਜ਼ਮੀ ਕਰ ਦਿੱਤੀ ਗਈ ਹੈ । ਇਥੇ ਹੀ ਬਸ ਨਹੀਂ ਜਿ਼ਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਸਕੂਲ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਡਰਾਈਵਰ ਅਤੇ ਸਕੂਲ ਮੈਨੇਜਮੈਂਟ ਵਿਰੁੱਧ ਕਾਰਵਾਈ ਕੀਤੀ ਜਾਵੇ । ਉਕਤ ਰਿਪੋਰਟਾਂ ਨੂੰ ਪੰਜਾਬ ਦੇ ਸਮੁੱਚੇ ਜਿ਼ਲਿਆਂ ਵਿਚ ਜਿ਼ਲ੍ਹਾ ਪੱਧਰ `ਤੇ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ ਵਲੋ਼ ਲਈਆਂ ਜਾਣਗੀਆਂ ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹੁਣ ਪੁਲਿਸ ਵੈਰੀਫਿਕੇਸ਼ਨ ਅਤੇ ਅੱਖਾਂ ਦੀ ਜਾਂਚ ਦੇ ਨਾਲ-ਨਾਲ ਡੋਪ ਟੈਸਟ ਸਰਟੀਫਿਕੇਟ ਵੀ ਜਮ੍ਹਾ ਕਰਵਾਉਣਾ ਪਵੇਗਾ। ਇਹ ਰਿਪੋਰਟ ਡੀਈਓ ਨੂੰ ਪੇਸ਼ ਕੀਤੀ ਜਾਵੇਗੀ । ਡੀ. ਈ. ਓ. ਹਰੇਕ ਸਕੂਲ ਦੀ ਸਮੀਖਿਆ ਕਰੇਗਾ, ਜੇਕਰ ਕੋਈ ਲਾਪਰਵਾਹੀ ਜਾਂ ਅਣਗਹਿਲੀ ਹੁੰਦੀ ਹੈ ਤਾਂ ਸਕੂਲ ਸਿੱਧੇ ਤੌਰ `ਤੇ ਜਿ਼ੰਮੇਵਾਰ ਹੋਣਗੇ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀ. ਸੀ. `ਸੇਫ਼ ਸਕੂਲ ਵਾਹਨ` ਨੀਤੀ ਮੀਟਿੰਗ ਵਿੱਚ ਕਾਰਵਾਈ ਕਰੇਗਾ। ਇਸ ਦੇ ਨਾਲ ਹੀ ਜਿ਼ਲ੍ਹਾ ਸਿੱਖਿਆ ਅਫ਼ਸਰ ਨੇ ਇਸ ਸਬੰਧੀ ਵੱਖ-ਵੱਖ ਸਕੂਲਾਂ ਤੋਂ ਰਿਪੋਰਟ ਵੀ ਮੰਗੀ ਹੈ । ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਇਸ ਲਈ ਹਰੇਕ ਸਕੂਲ ਮੁਖੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਡਰਾਈਵਰ ਅਤੇ ਕੰਡਕਟਰ ਦੇ ਪੁਲਸ ਵੈਰੀਫਿਕੇਸ਼ਨ ਸਰਟੀਫਿਕੇਟ, ਅੱਖਾਂ ਦੀ ਰੌਸ਼ਨੀ ਟੈਸਟ ਅਤੇ ਡੋਪ ਟੈਸਟ ਰਿਪੋਰਟ ਸਬੰਧਤ ਜਿ਼ਲ੍ਹਾ ਡੀ. ਈ. ਓ. ਨੂੰ ਭੇਜੀ ਜਾਵੇ । ਡਰਾਈਵਰਾਂ-ਕੰਡਕਟਰਾਂ ਲਈ ਫਿਟਨੈਸ, ਪੁਲਸ ਵੈਰੀਫਿਕੇਸ਼ਨ, ਡੋਪ ਟੈਸਟ, ਵਰਦੀ, ਅੱਖਾਂ ਦੀ ਰਿਪੋਰਟ ਲਾਜ਼ਮੀ ਹੈ। ਬਠਿੰਡਾ ਦੇ ਡੀ. ਈ. ਓ. ਸ਼ਿਵਪਾਲ ਗੋਇਲ ਨੇ ਕਿਹਾ ਹੈ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੇ ਡੋਪ ਟੈਸਟਾਂ ਦੀਆਂ ਰਿਪੋਰਟਾਂ ਲਈਆਂ ਜਾ ਰਹੀਆਂ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਨਿੱਜੀ ਸਕੂਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top