Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:36 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ,ਪਟਿਆਲਾ ਦੇ ਈਕੋ-ਕਲੱਬ ਨੂੰ ਹੋਈ ਨੇਚਰ ਕੈਂਪ ਦਾ ਆਯੋਜਨ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੋਂ ਗ੍ਰਾਂਟ ਪ੍ਰਾਪਤ

ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ,ਪਟਿਆਲਾ ਦੇ ਈਕੋ-ਕਲੱਬ ਨੂੰ ਹੋਈ ਨੇਚਰ ਕੈਂਪ ਦਾ ਆਯੋਜਨ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੋਂ ਗ੍ਰਾਂਟ ਪ੍ਰਾਪਤ

ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ,ਪਟਿਆਲਾ ਦੇ ਈਕੋ-ਕਲੱਬ ਨੂੰ ਹੋਈ ਨੇਚਰ ਕੈਂਪ ਦਾ ਆਯੋਜਨ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੋਂ ਗ੍ਰਾਂਟ ਪ੍ਰਾਪਤ
ਪਟਿਆਲਾ : ਪਟਿਆਲਾ ਸਰਹਿੰਡ ਰੋਡ ਤੇ ਬਣੇ ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ,ਪਟਿਆਲਾ ਦੇ ਈਕੋ-ਕਲੱਬ ਨੂੰ ਨੇਚਰ ਕੈਂਪ ਦਾ ਆਯੋਜਨ ਕਰਨ ਲਈ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਤੋਂ ਗ੍ਰਾਂਟ ਪ੍ਰਾਪਤ ਹੋਈ ਹੈ । ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਚੰਡੀਗੜ੍ਹ ਨੇ ਗ੍ਰਾਂਟ ਦੀ ਮਨਜ਼ੂਰੀ ਲਈ ਤਹਿ ਦਿਲੋਂ ਧੰਨਵਾਦ ਕੀਤਾ । ਕਾਲਜ ਨੂੰ ਪਟਿਆਲਾ ਜਿ਼ਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਕੁਦਰਤ ਕੈਂਪ ਲਗਾਉਣ ਲਈ ਗ੍ਰਾਂਟ ਦਿੱਤੀ ਗਈ ਹੈ । ਕੈਂਪ ਵਿੱਚ ਵੱਖ-ਵੱਖ ਵਿਸ਼ਾ ਮਾਹਿਰਾਂ ਦੁਆਰਾ ਕੁਦਰਤੀ ਵਾਤਾਵਰਨ ਅਤੇ ਜੰਗਲੀ ਜੀਵਨ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ । ਇਸ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਨੂੰ ਵਿਸ਼ਾ ਮਾਹਿਰਾਂ ਦੁਆਰਾ ਸਰਟੀਫਿਕੇਟ ਵੀ ਪ੍ਰਾਪਤ ਹੋਵੇਗਾ ਜੋ ਭਵਿੱਖ ਵਿੱਚ ਉਨ੍ਹਾਂ ਲਈ ਲਾਭਦਾਇਕ ਸਿੱਧ ਹੋਵੇਗਾ। ਵਾਤਾਵਰਣ ਸਿੱਖਿਆ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਵਾਤਾਵਰਨ ਨਾਲ ਸਬੰਧਤ ਮੁੱਦਿਆਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਟਿਕਾਊ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ । ਪੰਜਾਬ ਦੇ ਈਕੋ-ਕਲੱਬਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ $ ਸੰਸਥਾਵਾਂ ਦੁਆਰਾ ਵਾਤਾਵਰਣ ਸਿੱਖਿਆ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਰਾਜ ਦੀ ਨੋਡਲ ਏਜੰਸੀ ਹੈ । ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਦੁਆਰਾ ਤਿੰਨ ਦਿਨ (30 ਜਨਵਰੀ, 2025 ਤੋਂ 1 ਫਰਵਰੀ, 2025) ਲਈ ਬੀੜ ਭਾਦਸੋਂ, ਜੰਗਲੀ ਜੀਵ ਸੈਂਚੂਰੀ, ਪਟਿਆਲਾ ਵਿਖੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੇ ਰਹਿਣ ਬਾਰੇ ਅਤੇ ਵਾਤਾਵਰਨ ਸੰਬੰਧੀ ਵੱਖ-ਵੱਖ ਕ੍ਰਿਆਵਾਂ ਦੁਆਰਾ ਜਾਣਕਾਰੀ ਦਿੱਤੀ ਜਾਵੇਗੀ । ਕੈਂਪ ਵਿੱਚ ਵਿਦਿਆਰਥੀਆਂ ਦੇ ਖਾਣ-ਪੀਣ ਅਤੇ ਮੈਡੀਕਲ ਸੁਵਿਧਾ ਦਾ ਪੂਰਾ ਪ੍ਰਬੰਧ ਕੀਤਾ ਜਾਵੇਗਾ । ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਦੇ ਲਾਭ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਕਰਨ ਵਿੱਚ ਡੂੰਘੀ ਦਿਲਚਸਪੀ ਰੱਖਦਾ ਹੈ ।

Advertisement
Advertisement
Advertisement
Advertisement
Scroll to Top