ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 25 January, 2025, 11:49 AM

ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਕੇਸ ਦਰਜ
ਨਾਭਾ : ਥਾਣਾ ਕੋਤਵਾਲੀ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਿੰਘ ਪੁੱਤਰ ਸੱਤਪਾਲ ਸਿੰਘ ਵਾਸੀ ਪਿੰਡ ਛੋਟਾ ਹਰੀਪੁਰਾ ਅੰਮ੍ਰਿਤਸਰ ਸ਼ਾਮਲ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 4 ਜਨਵਰੀ 2025 ਨੂੰ ਜਦੋਂ ਉਹ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਨਾਭਾ ਵਿਖੇ ਮੱਥਾ ਟੇਕਣ ਗਿਆ ਸੀ ਤਾਂ 9 ਵਜੇ ਲੜਕੀ ਜਿਸਦੀ ਉਮਰ 17 ਸਾਲ ਹੈ ਬਿਨਾਂ ਦੱਸੇ ਉਥੇ ਚਲੀ ਗਈ ਪਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਮਨਪ੍ਰੀਤ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।