Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:09 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਜਿ਼ਲਾ ਅਦਾਲਤ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਤਿੰਨ ਗੈਂਗਸਟਰਜ਼ ਨੂੰ ਸੁਣਾਏਗੀ 27 ਨੂੰ ਸਜ਼ਾ

ਮੋਹਾਲੀ ਜਿ਼ਲਾ ਅਦਾਲਤ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਤਿੰਨ ਗੈਂਗਸਟਰਜ਼ ਨੂੰ ਸੁਣਾਏਗੀ 27 ਨੂੰ ਸਜ਼ਾ

ਮੋਹਾਲੀ ਜਿ਼ਲਾ ਅਦਾਲਤ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਤਿੰਨ ਗੈਂਗਸਟਰਜ਼ ਨੂੰ ਸੁਣਾਏਗੀ 27 ਨੂੰ ਸਜ਼ਾ
ਮੋਹਾਲੀ : ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਜਿਸਦਾ ਮੋਹਾਲੀ ਵਿਖੇ ਚਿੱਟੇ ਦਿਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿੱਚ ਮੋਹਾਲੀ ਜਿ਼ਲ੍ਹਾ ਅਦਾਲਤ ਵਲੋਂ ਜਿਨ੍ਹਾ ਤਿੰਨ ਵਿਅਕਤੀਆਂ ਨੂੰ ਕਤਲ ਦਾ ਜਿੰਮੇਵਾਰ ਮੰਨਦਿਆਂ ਦੋਸ਼ੀ ਠਹਿਰਾਇਆ ਗਿਆ ਹੈ ਨੂੰ ਸਜ਼ਾ 27 ਜਨਵਰੀ ਨੂੰ ਸੁਣਾਈ ਜਾਵੇਗੀ। ਦੱਸਣਯੋਗ ਹੈ ਕਿ ਅਪਰਾਧੀਆਂ ਨੂੰ ਕਤਲ ਅਤੇ ਅਸਲਾ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਹੈ।ਜਿਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਵਿਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ, ਜਦੋਂ ਕਿ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਕਰ ਦਿੱਤਾ ਹੈ ।
ਦੱਸਣਯੋਗ ਹੈ ਕਿ ਵਿੱਕੀ ਦਾ ਕਤਲ ਅੱਜ ਤੋਂ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ । ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਨੇ ਭੱਜਣ ਦੀ ਬਹੁਤ ਕੋਸਿ਼ਸ਼ ਕੀਤੀ ਤੇ ਉਹ ਲਗਭਗ ਇੱਕ ਕਿਲੋਮੀਟਰ ਤੱਕ ਜਾਨ ਬਚਾਉਣ ਲਈ ਦੌੜਿਆ ਵੀ ਪਰ ਹਮਲਾਵਰ ਉਸਦਾ ਪਿੱਛਾ ਕਰਦੇ ਰਹੇ ਤੇ ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ, ਜਿਸ ਕਾਰਨ ਉਸਦੀ ਮੌਕੇ `ਤੇ ਹੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top