ਪਟਿਆਲਾ ਜ਼ਿਲ੍ਹੇ 'ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼
ਪਟਿਆਲਾ ਜ਼ਿਲ੍ਹੇ ‘ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਆਗਾਜ਼
-ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਯੋਗਦਾਨ ਪਾਵੇ : ਡਾ. ਬਲਬੀਰ ਸਿੰਘ
ਪਟਿਆਲਾ, 8 ਜੁਲਾਈ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਰੌਂਗਲਾ ਦੇ ਸਰਕਾਰੀ ਸਕੂਲ ਵਿਖੇ ਪਟਿਆਲਾ ਜ਼ਿਲ੍ਹੇ ‘ਚ ਤਿੰਨ ਲੱਖ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2023-24 ਦੌਰਾਨ ਸੂਬੇ ‘ਚ ਸਵਾ ਕਰੋੜ ਬੂਟੇ ਲਗਾਏ ਜਾਣਗੇ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ, ਦਫ਼ਤਰ, ਪੰਚਾਇਤੀ ਜ਼ਮੀਨਾਂ ਸਮੇਤ ਸੜ੍ਹਕਾਂ ਦੇ ਆਲੇ ਦੁਆਲੇ ਬੂਟੇ ਲਗਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਪਿੰਡ ਰੌਂਗਲਾ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਦੀ ਫਿਰਨੀ ‘ਤੇ ਫਲਦਾਰ ਬੂਟੇ ਲਗਾਉਣ, ਇਸ ਨਾਲ ਜਿਥੇ ਵਾਤਾਵਰਣ ਸ਼ੁੱਧ ਹੋਵੇਗਾ, ਉੱਥੇ ਹੀ ਪੌਸ਼ਟਿਕ ਫ਼ਲ ਵੀ ਪ੍ਰਾਪਤ ਹੋਣਗੇ।
ਉਨ੍ਹਾਂ ਕਿਹਾ ਕਿ ਹਰਿਆਵਲ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜੋ ਟੀਚਾ ਮਿਥਿਆ ਗਿਆ ਹੈ ਉਸ ਵਿੱਚ ਹਰੇਕ ਨਾਗਰਿਕ ਨੂੰ ਪੂਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਅਤੇ ਆਲੇ ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਸਿਰਫ਼ ਸਰਕਾਰ ਤੱਕ ਸੀਮਤ ਨਹੀਂ ਬਲਕਿ ਇਹ ਹਰੇਕ ਕਿੱਤੇ ਨਾਲ ਜੁੜੇ ਵਿਅਕਤੀ ਦਾ ਨੈਤਿਕ ਫ਼ਰਜ਼ ਹੈ ਕਿ ਕੁਦਰਤ ਨਾਲ ਨੇੜਿਓਂ ਜੁੜਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰ ਕੀਤਾ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ‘ਚ ਤਿੰਨ ਲੱਖ ਬੂਟੇ ਲਗਾਉਣ ਲਈ ਪਲਾਨ ਤਿਆਰ ਕੀਤਾ ਗਿਆ ਹੈ ਜਿਸ ਤਹਿਤ ਹਰੇਕ ਪਿੰਡ ਵਿੱਚ 80 ਬੂਟੇ ਅਤੇ ਨਗਰ ਕੌਂਸਲ ‘ਚ 500 ਬੂਟੇ ਲਗਾਉਣ ਲਈ ਬੀ.ਡੀ.ਪੀ.ਓਜ਼ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਜਗ੍ਹਾਂ ਦੀ ਸ਼ਨਾਖਤ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਤੇ ਹੁਣ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਤੇ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਜ਼ਿਲ੍ਹਾ ਵਾਸੀ ਆਪਣਾ ਸਹਿਯੋਗ ਦੇਣ।
ਇਸ ਮੌਕੇ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਐਸ.ਪੀ. ਸਿਟੀ ਮੁਹੰਮਦ ਸਰਫ਼ਰਾਜ ਆਲਮ, ਏ.ਡੀ.ਸੀ. ਜਗਜੀਤ ਸਿੰਘ, ਏ.ਡੀ.ਸੀ. ਅਨੂਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ, ਏ.ਐਸ.ਪੀ. ਵੈਬਵ ਚੌਧਰੀ, ਐਸ.ਡੀ.ਐਮ. ਚਰਨਜੀਤ ਸਿੰਘ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਦਵਿੰਦਰ ਕੌਰ, ਸੰਤੋਖ ਸਿੰਘ, ਗੁਰਸੇਵਕ ਸਿੰਘ, ਰਾਣੀ, ਸਤਾਰ ਮੁਹੰਮਦ ਖਾਨ, ਹਰੀਸ਼ ਰਿਸ਼ੀ, ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਲੰਟੀਅਰਜ਼ ਅਤੇ ਅਧਿਕਾਰੀ ਮੌਜੂਦ ਸਨ।