Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ

ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ

ਸੁਪਰੀਮ ਕੋਰਟ ਨੇ ਭਰਤ ਇੰਦਰ ਚਾਹਲ ਨੂੰ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ
ਚੰਡੀਗੜ੍ਹ, 25 ਜਨਵਰੀ : ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੰਗ਼ ਗ੍ਰਿਫ਼ਤਾਰੀ ਤੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਲ 2022 ਵਿੱਚ ਭਰਤ ਇੰਦਰ ਸਿੰਘ ਚਾਹਲ ਖਿਲਾਫ ਜਾਂਚ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਮਾਮਲੇ ਵਿੱਚ ਉਹਨਾਂ ਦੇ ਖਿਲਾਫ ਐਫ. ਆਈ. ਆਰ. ਵੀ ਦਰਜ ਕੀਤੀ ਸੀ । ਇਸੇ ਮਾਮਲੇ ਵਿਚ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਭਰਤ ਇੰਦਰ ਚਾਹਲ ਨੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਸ਼ ਕਾਰਨ ਪਿਛਲੀ ਸਰਕਾਰ ਦੇ ਆਗੂਆਂ ਅਤੇ ਨਜ਼ਦੀਕੀਆਂ ‘ਤੇ ਕਾਰਵਾਈ ਕਰ ਰਹੀ ਹੈ ਅਤੇ ਇਸ ਤਰ੍ਹਾਂ ਉਸ ਨੂੰ ਵੀ ਫਸਾਉਣ ਦੀ ਕੋਸਿ਼ਸ਼ ਕਰ ਰਹੀ ਹੈ । ਚਾਹਲ ਨੇ ਦੱਸਿਆ ਸੀ ਕਿ ਉਹਨਾਂ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਅਤੇ ਆਮਦਨ ਦਾ ਪੂਰਾ ਵੇਰਵਾ ਦਿੱਤਾ ਹੈ, ਇਸ ਦੇ ਬਾਵਜੂਦ ਉਸ ਨੂੰ ਰੰਜਸ਼ ਕਾਰਨ ਫਸਾਇਆ ਜਾ ਰਿਹਾ ਹੈ । ਉਹਨਾਂ ਇਹ ਵੀ ਕਿਹਾ ਸੀ ਕਿ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ ਉਹਨਾਂ ਨੂੰ ਅਗੇਤੀ ਜ਼ਮਾਨਤ ਦਿੱਤੀ ਜਾਵੇ ਪਰ ਹਾਈ ਕੋਰਟ ਨੇ ਉਹਨਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਹਨਾਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਸੀ ਤੇ ਹੁਣ ਸੁਪਰੀਮ ਕੋਰਟ ਨੇ ਚਾਹਲ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ਤੇ ਮੁਕੰਮਲ ਰੋਕ ਲਗਾ ਦਿੱਤੀ ਹੈ ।

Advertisement
Advertisement
Advertisement
Advertisement
Scroll to Top