Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:36 am

+91 90915 01313 , +91 90916 01313

punjabbanni@gmail.com
punjabbani@yahoo.com

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ
ਮਹਾਨ ਮੁੱਕੇਬਾਜ਼ ਪਦਮਸ਼੍ਰੀ ਕੌਰ ਸਿੰਘ ਅਤੇ ਨਾਮਵਰ ਕਬੱਡੀ ਖਿਡਾਰੀ ਗੁਰਮੇਲ ਸਿੰਘ ਦੀਆਂ ਧਰਮਪਤਨੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੱਖਿਆ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ ਦਾ ਨੀਂਹ ਪੱਥਰ
11 ਖੇਡਾਂ ਵਿੱਚ ਮੁਹਾਰਤ ਹਾਸਲ ਕਰਕੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖੇਡ ਜਗਤ ਵਿੱਚ ਨਾਮ ਚਮਕਾਉਣਗੇ ਦਿੜ੍ਹਬਾ ਦੇ ਖਿਡਾਰੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 25 ਜਨਵਰੀ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਹੋਣਹਾਰ ਖਿਡਾਰੀਆਂ ਦਾ ਨਾਮ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੋਰ ਵੀ ਚਮਕਾਉਣ ਲਈ ਅੱਜ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ ।
ਸ਼ਹੀਦ ਬਚਨ ਸਿੰਘ ਯਾਦਗਾਰੀ ਖੇਡ ਸਟੇਡੀਅਮ ਵਿਖੇ ਹੀ ਬਣਾਏ ਜਾਣ ਵਾਲੇ ਇਸ ਬਹੁਮੰਤਵੀ ਇੰਡੋਰ ਖੇਡ ਸਟੇਡੀਅਮ ਦਾ ਨੀਹ ਪੱਥਰ ਉਹਨਾਂ ਨੇ ਮਹਾਨ ਮੁੱਕੇਬਾਜ ਪਦਮਸ਼੍ਰੀ ਕੌਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਰਣਜੀਤ ਕੌਰ ਅਤੇ ਕਬੱਡੀ ਖਿਡਾਰੀ ਸਵਰਗਵਾਸੀ ਗੁਰਮੇਲ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਪਰਮਜੀਤ ਕੌਰ ਦੀ ਮੌਜੂਦਗੀ ਵਿੱਚ ਰੱਖਿਆ । ਉਹਨਾਂ ਕਿਹਾ ਕਿ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਛੇਤੀ ਹੀ ਪੂਰੀ ਹੋਣ ਜਾ ਰਹੀ ਹੈ ਅਤੇ ਸਾਡੇ ਹੋਣਹਾਰ ਖਿਡਾਰੀ ਕਬੱਡੀ ਅਤੇ ਮੁੱਕੇਬਾਜ਼ੀ ਦੇ ਨਾਲ ਨਾਲ ਵਾਲੀਬਾਲ, ਬਾਸਕਟਬਾਲ, ਬੈਡਮਿੰਟਨ, ਟੇਬਲ ਟੈਨਿਸ, ਜੂਡੋ, ਜਿਮਨਾਸਟਿਕ, ਰੈਸਲਿੰਗ ਸਮੇਤ 11 ਵੱਖ-ਵੱਖ ਖੇਡਾਂ ਵਿੱਚ ਆਪਣੇ ਖੇਡ ਹੁਨਰ ਨੂੰ ਤਰਾਸ਼ ਕੇ ਭਵਿੱਖ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਦਿੜ੍ਹਬਾ ਦਾ ਨਾਮ ਰੋਸ਼ਨ ਕਰਨਗੇ ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਵ. ਕੌਰ ਸਿੰਘ ਅਤੇ ਸਵ. ਗੁਰਮੇਲ ਸਿੰਘ ਨੇ ਗਰੀਬ ਪਰਿਵਾਰਾਂ ਵਿੱਚ ਜਨਮ ਲੈਣ ਦੇ ਬਾਵਜੂਦ ਆਪਣੀ ਹਿੰਮਤ ਸਦਕਾ ਖੇਡਾਂ ਦੇ ਖੇਤਰ ਵਿੱਚ ਜਿਹੜੀਆਂ ਬੁਲੰਦੀਆਂ ਨੂੰ ਹਾਸਲ ਕੀਤਾ, ਉਹ ਬੇਮਿਸਾਲ ਹਨ ਅਤੇ ਇਹਨਾਂ ਦੋਵਾਂ ਹੀ ਖੇਡ ਜਗਤ ਦੇ ਹੀਰਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਦਿੜ੍ਹਬਾ ਵਿੱਚ ਇਹ ਇੰਨਡੋਰ ਖੇਡ ਸਟੇਡੀਅਮ ਬਣਵਾਇਆ ਜਾ ਰਿਹਾ ਹੈ । ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਸੰਦੀਪ ਰਿਸ਼ੀ ਨੇ ਕਿਹਾ ਕਿ ਇਹ ਇੰਨਡੋਰ ਖੇਡ ਸਟੇਡੀਅਮ ਖਿਡਾਰੀਆਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ । ਉਹਨਾਂ ਇਹ ਵੀ ਕਿਹਾ ਕਿ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜਬਾ ਵਿਕਾਸ ਪੱਖੋਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਸਥਾਪਿਤ ਕਰਨ ਵਾਲੀਆਂ ਸ਼ਖਸੀਅਤਾਂ ਦੀ ਯਾਦ ਨੂੰ ਅਮਰ ਕਰਨ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾ ਯੋਗ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਰਾਜੇਸ਼ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਜਿਲਾ ਖੇਡ ਅਫਸਰ ਨਵਦੀਪ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ ਸਮੇਤ ਹੋਰ ਸ਼ਖਸ਼ੀਅਤਾਂ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top