ਪਠਾਣਮਾਜਰਾ ਨੇ ਸਨੌਰ 'ਚ ਸੰਗਤ ਦਰਬਾਰ ਵਿਚ ਦਰਜਨਾਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਪਠਾਣਮਾਜਰਾ ਨੇ ਸਨੌਰ ‘ਚ ਸੰਗਤ ਦਰਬਾਰ ਵਿਚ ਦਰਜਨਾਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
-ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਕਰਵਾਇਆ ਜਾ ਰਿਹੈ ਚਹੁੰ ਪੱਖੀ ਵਿਕਾਸ : ਪਠਾਣਮਾਜਰਾ
-ਹਲਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਚੰਗੀਆਂ ਸਹੂਲਤਾਂ
ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਹਲਕਾ ਸਨੌਰ ਦੇ ਵਾਰਡ ਨੰਬਰ 6 ਵਿਖੇ ਕੌਂਸਲਰ ਤਰਸੇਮ ਸਿੰਘ ਦੀ ਰਹਿਨੁਮਾਈ ਹੇਠ ਹੋਏ ਇਕ ਸਮਾਗਮ ਮੌਕੇ ਸੰਗਤ ਦਰਬਾਰ ਲਗਾਇਆ ਤੇ ਲੋਕਾਂ ਦੀਆਂ ਦਰਜਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ । ਇਸ ਮੌਕੇ ਪਠਾਣਮਾਜਰਾ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਚਹੁੰ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ । ਵਿਧਾਇਕ ਹਰਮੀਤ ਪਠਾਣਮਾਜਰਾ ਨੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ, ਉੱਥੇ ਮੌਕੇ’ਤੇ ਹੀ ਅਧਿਕਾਰੀਆਂ ਨੂੰ ਆਦੇਸ਼ ਦੇ ਕੇ ਹੱਲ ਕਰਨ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਅਸੀ ਹਮੇਸ਼ਾ ਲੋਕਾਂ ਦੀ ਸੇਵਾ ਪੂਰੀ ਤਨਦੇਹੀ ਨਾਲ ਕੀਤੀ ਹੈ ਤੇ ਇਹ ਸੇਵਾ ਜਾਰੀ ਰਹੇਗੀ । ਉਨ੍ਹਾਂ ਆਖਿਆ ਕਿ ਲੋਕਾਂ ਦੀ ਹਰ ਸਮੱਸਿਆ ਦਾ ਕੈਂਪਾਂ ਰਾਹੀ ਵੀ ਹੱਲ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਹੋਰ ਜ਼ਿਆਦਾ ਕੈਂਪ ਲਗਾਏ ਜਾਣਗੇ ਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇਗਾ ।
ਉਨ੍ਹਾਂ ਕਿਹਾ ਕਿ ਆਖਿਆ ਕਿ ਹੁਣ ਤੱਕ ਦੀਆਂ ਲੰਘੀਆਂ ਸਰਕਾਰਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਖੋਖਲਾ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਿਆ ਹੈ । ਇਸ ਕਾਰਨ ਹੀ ਲੋਕਾਂ ਨੇ ਵੱਡਾ ਬਦਲਾਅ ਕਰਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਹੈ, ਜੋ ਕਿ ਹੁਣ ਲੋਕਾਂ ਲਈ ਬਹੁਤ ਚੰਗਾ ਤੇ ਸਹੀ ਕੰਮ ਕਰਕੇ ਦਿਖਾ ਰਹੀ ਹੈ, ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਰਿਹਾ ਹੈ, ਉੱਥੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਚੰਗਾ ਵਿਕਾਸ ਕੀਤਾ ਜਾ ਰਿਹਾ ਹੈ । ਇਸ ਮੌਕੇ ਪਰਮਜੀਤ ਸਿੰਘ, ਗੁਰਮੁਖ ਸਿੰਘ ਕਾਲਾ, ਰਣਜੀਤ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ ਢੋਟ, ਅਜੀਤ ਸਿੰਘ, ਨਰਿੰਦਰ ਤਖਰ ਸੀਲੀਅਰ ਵਾਈਸ ਪ੍ਰਧਾਨ, ਅਮਨ ਢੋਟ ਮੀਤ ਪ੍ਰਧਾਨ, ਬੱਬੂ ਐਮ. ਸੀ., ਮਨਮੀਤ ਸਿੰਘ ਮੁੰਨਾ ਐਮ. ਸੀ., ਵਿਕਾਸ ਅਟਵਾਲ ਐਮ. ਸੀ., ਸੌਕੀਨ ਧਰਮਕੋਟ ਐਮ. ਸੀ., ਪ੍ਰਿਤਪਾਲ ਸਿੰਘ ਐਮਸੀ, ਸ਼ਾਮ ਸਿੰਘ ਸ਼ਹਿਰੀ ਪ੍ਰਧਾਨ, ਸਿਆਮ ਸਿੰਘ ਕੌੜਾ, ਇਕਬਾਲ ਜੋਸਨ ਪ੍ਰਧਾਨ ਬੀਸੀ ਵਿੰਗ, ਗੁਰਦੀਪ ਸਿੰਘ ਮੌਜੂਦ ਸਨ ।
ਪਠਾਣਮਾਜਰਾ ਦੀ ਅਗਵਾਈ ਹੇਠ ਹਲਕਾ ਸਨੌਰ ਵਿਚ ਚੱਲੀ ਵਿਕਾਸ ਦੀ ਲਹਿਰ : ਤਰਸੇਮ ਸਿੰਘ
ਇਸ ਮੌਕੇ ਗੱਲਬਾਤ ਕਰਦਿਆਂ ਵਾਰਡ ਦੇ ਕੌਂਸਲਰ ਤਰਸੇਮ ਸਿੰਘ ਨੇ ਆਖਿਆ ਕਿ ਅੱਜ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਉਨ੍ਹਾਂ ਦੇ ਵਾਰਡ ਵਿਚ ਜਿਥੇ ਲੋਕਾਂ ਦੀਆਂ ਸਮੰਸਿਆੳਾਂ ਸੁਣਕੇ ਹੱਲ ਕੀਤੀਆਂ, ਉੱਥੇ ਸੀਵਰੇਜ ਦੇ ਪਾਣੀ ਦੀਆਂ ਪਾਈਪ ਲਾਈਨਾਂ ਜੋ ਕਿ ਪੂਰੀਆਂ ਹੋ ਗਈਆਂ ਸਨ, ਉਨ੍ਹਾ ਦਾ ਉਦਘਾਟਲ ਵੀ ਕੀਤਾ । ਉਨ੍ਹਾਂ ਆਖਿਆ ਕਿ ਕੁੱਝ ਹੋਰ ਕੰਮ ਪਠਾਣਮਾਜਰਾ ਸਾਹਿਬ ਦੇ ਧਿਆਨ ਵਿਚ ਲਿਆਂਦੇ ਗਏ ਸਨ, ਜਿਨ੍ਹਾ ਨੂੰ ਉਨ੍ਹਾ ਤੁਰੰਤ ਮੌਕੇ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ, ਇਸ ਲਈ ਉਹ ਹਰਮੀਤ ਸਿੰਘ ਪਠਾਣਮਾਜਰਾ ਦਾ ਤਹਿ ਦਿਲੋ ਧੰਨਵਾਦ ਕਰਦੇ ਹਨ ।
