Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 05 Oct 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਹਰਦਾਸਪੁਰ ਵਿਖੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀ ਦੀ ਹੋਈ ਮੀਟਿੰਗ

ਪਿੰਡ ਹਰਦਾਸਪੁਰ ਵਿਖੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀ ਦੀ ਹੋਈ ਮੀਟਿੰਗ

ਪਿੰਡ ਹਰਦਾਸਪੁਰ ਵਿਖੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀ ਦੀ ਹੋਈ ਮੀਟਿੰਗ
ਲੋਕਾਂ ਨੂੰ ਸਿਹਤ ਤੇ ਯੋਗਾ ਐਕਟੀਵਿਟੀ ਬਾਰੇ ਕੀਤਾ ਗਿਆ ਜਾਗਰੂਕ : ਹਰਿੰਦਰ ਹਰਦਾਸਪੁਰ
ਪਟਿਆਲਾ : ਪਿੰਡ ਹਰਦਾਸਪੁਰ ਵਿਖੇ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀ ਦੀ ਮੀਟਿੰਗ ਐਚ. ਡਬਲਯੂ. ਸੀ. ਹਰਦਾਸਪੁਰ ਵਿਖੇ ਸਰਪੰਚ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਿਹਤ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ । ਇਸਤੋ ਇਲਾਵਾ ਸਿਹਤ ਕੇਂਦਰ ਦੀ ਸਾਫ ਸਫਾਈ ਬਾਰੇ ਵੀ ਚਰਚਾ ਕੀਤੀ ਗਈ । ਇਸ ਮੌਕੇ ਹਰਿੰਦਰ ਸਿੰਘ ਹਰਦਾਸਪੁਰ ਨੇ ਦਸਿਆ ਕਿ ਅੱਜ ਮੀਟਿੰਗ ਵਿਚ ਪਿੰਡ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਤੇ ਯੋਗਾ ਐਕਟੀਵਿਟੀ ਬਾਰੇ ਦਸਿਆ ਗਿਆ। ਗਰਭਵਤੀ ਔਰਤਾਂ ਨੂੰ 3 ਮਹੀਨੇ ਦੇ ਅੰਦਰ ਰਜਿਸਟ੍ਰੇਸਨ ਕਰਵਾਉਣ ਲਈ ਮੋਟੀਵੇਟ ਕੀਤਾ ਗਿਆ । ਗਰਭਵਤੀ ਔਰਤਾਂ ਨੂੰ ਆਪਣੇ ਘਟੋ ਘਟ ਚਾਰ ਚੈਕਅਪ ਜਰੂਰ ਕਰਵਾਉਣੇ ਚਾਹੀਦੇ ਹਨ, ਜਿਵੇ ਬੀਪੀ, ਐਚਬੀ, ਆਰ. ਬੀ. ਐਸ. ਆਦਿ ਹਰ ਮਹੀਨੇ ਕਰਵਾਉਣ ਲਈ ਦਸਿਆ ਗਿਆ। ਇਸਤੋ ਇਲਾਵਾ ਹਰ ਇਕ ਗਰਭਵਤੀ ਔਰਤ ਨੂੰ ਆਇਰਨ ਕੈਲਸ਼ੀਅਮ ਦੀਆਂ ਗੋਲੀਆਂ ਡਿਲੀਵਰੀ ਤੋਂ ਪਹਿਲਾਂ ਅਤੇ ਡਿਲਵਰੀ ਤੋਂ ਬਾਅਦ ਜਰੂਰ ਖਾਣ ਲਈ ਕਿਹਾ ਗਿਆ ।
ਇਸ ਮੌਕੇ ਕਰਮਜੀਤ ਕੋਰ ਚੇਅਰਮੈਨ, ਹਰਜੀਤ ਕੌਰ ਸੈਕਟਰੀ, ਡਾ. ਨੀਲਮ ਕੁਮਾਰੀ, ਮਨਪ੍ਰੀਤ ਕੌਰ, ਸੰਦੀਪ ਕੁਮਾਰ, ਰਾਜ ਰਾਣੀ, ਰੁਪਿੰਦਰ ਕੌਰ, ਬੇਅੰਤ ਕੌਰ, ਜਸਵਿੰਦਰ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ, ਮਨਦੀਪ ਕੌਰ, ਹਰਿੰਦਰ ਸਿੰਘ, ਗੁਰਪਾਲ ਸਿੰਘ ਆਦਿ ਮੌਜੂਦ ਸਨ ।

Advertisement
Advertisement
Advertisement
Advertisement
Scroll to Top