Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:17 pm

+91 90915 01313 , +91 90916 01313

punjabbanni@gmail.com
punjabbani@yahoo.com

ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਕੈਲੰਡਰ ਰਿਲੀਜ਼

ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਕੈਲੰਡਰ ਰਿਲੀਜ਼

ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਕੈਲੰਡਰ ਰਿਲੀਜ਼
ਪਟਿਆਲਾ, 24 ਜਨਵਰੀ : ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਸਟੇਟ ਮਨਿਸਟ੍ਰਿਅਲ ਸਟਾਫ ਐਸੋਸੀਏਸ਼ਨ ਦਾ ਬੀਤੇ ਦਿਨੀਂ ਪੰਜਾਬ ਪੱਧਰ ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਪੰਜਾਬ ਦੀ ਯੂਨੀਅਨ ਦਾ ਇਹ ਕੈਲੰਡਰ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਵਲੋਂ ਰਿਲੀਜ਼ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਨਵੀਂ ਚੁਣੀ ਸਟੇਟ ਬਾਡੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਿਤਵਿੰਦਰ ਸਿੰਘ ਵਲੋਂ ਉਚ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਯੂਨੀਅਨ ਦੀ ਪੁਰਜ਼ੋਰ ਮੰਗ ’ਤੇ ਸੁਪਰਡੈਂਟ ਦੀਆਂ ਪੋਸਟਾਂ ਭਰੀਆਂ ਹਨ। ਰਵਿੰਦਰ ਸ਼ਰਮਾ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਲਈ ਹਮੇਸ਼ਾਂ ਇਕਜੁੱਟ ਹਾਂ ਅਤੇ ਜਾਇਜ਼ ਤੇ ਹੱਕੀ ਮੰਗਾਂ ਲਈ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਦੀ ਪੰਜਾਬ ਪੱਧਰ ਦੀ ਯੂਨੀਅਨ ਹਮੇਸ਼ਾਂ ਡੱਟ ਕੇ ਸੰਘਰਸ਼ ਕਰੇਗੀ । ਉਨ੍ਹਾਂ ਕਿਹਾ ਕਿ ਕੇਡਰ ਦੇ ਸਾਰੇ ਮੁਲਾਜ਼ਮ ਸਾਥੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਇਕਜੁੱਟਤਾ ਰੰਗ ਲਿਆਈ ਹੈ । ਇਸ ਮੌਕੇ ਸੁਪਰਡੈਂਟ ਵਿਪੁੱਨ ਸ਼ਰਮਾ, ਤੇਜਿੰਦਰ ਸਿੰਘ, ਸਤਵਿੰਦਰ ਸਿੰਘ ਨੂੰ ਜਰਨਲ ਸਕੱਤਰ, ਸ੍ਰੀ ਰਵਿੰਦਰ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਅਮਿੰਤ ਕੰਬੋਜ ਕੈਸ਼ੀਅਰ, ਗੁਰਜਿੰਦਰਪਾਲ ਭਾਟੀਆ, ਹਿੰਮਤ ਸਿੰਘ, ਜਤਿੰਦਰ ਸਿੰਘ ਕੰਬੋਜ ਪ੍ਰੈਸ ਸਕੱਤਰ, ਸੁੱਚਾ ਸਿੰਘ, ਮਨਜਿੰਦਰ ਸਿੰਘ, ਰੋਹਿਤ ਕੁਮਾਰ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਭੁਪਿੰਦਰ ਯਾਦਵ, ਸਾਹਿਲ ਕੁਮਾਰ ਅਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top