Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 11:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪੀ. ਐਲ. ਏ. ਬਰਾਂਚ, ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਪੀ. ਐਲ. ਏ. ਬਰਾਂਚ, ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਪੀ. ਐਲ. ਏ. ਬਰਾਂਚ, ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ
-ਦਫ਼ਤਰਾਂ ‘ਚ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ
-ਲੋਕਾਂ ਨੂੰ ਆਪਣੇ ਕੰਮ ਕਾਜ ਕਰਵਾਉਣ ‘ਚ ਕੋਈ ਮੁਸ਼ਕਿਲ ਨਾ ਆਉਣ ਦੇਣ ਸਬੰਧਤ ਬਰਾਂਚਾਂ ਦੇ ਅਧਿਕਾਰੀ : ਡਾ. ਪ੍ਰੀਤੀ ਯਾਦਵ
ਪਟਿਆਲਾ, 24 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਡਿਪਟੀ ਕਮਿਸ਼ਨਰ ਦਫ਼ਤਰ ਦੀ ਪੀ. ਐਲ. ਏ. ਬਰਾਂਚ, ਸੇਵਾ ਕੇਂਦਰ ਅਤੇ ਸਬ ਰਜਿਸਟਰਾਰ ਪਟਿਆਲਾ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ । ਉਨ੍ਹਾਂ ਨੇ ਇਸ ਦੌਰਾਨ ਇੱਥੇ ਵੱਖ-ਵੱਖ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਬਤ ਫੀਡਬੈਕ ਵੀ ਹਾਸਲ ਕੀਤੀ । ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਬੰਧਤ ਬਰਾਂਚਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਪਣੇ ਕੰਮ ਕਾਜ ਕਰਵਾਉਣ ਆਉਂਦੇ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਨੇ ਪੀ. ਐਲ. ਏ. ਬਰਾਂਚ ਵਿਖੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਬਾਹਰੀ ਵਿਅਕਤੀ ਬਰਾਂਚ ਵਿੱਚ ਨਹੀਂ ਬੈਠੇਗਾ ਤੇ ਆਮ ਲੋਕ ਵੀ ਬਰਾਂਚ ਦੀ ਖਿੜਕੀ ਤੋਂ ਹੀ ਆਪਣੇ ਕੰਮਾਂ ਲਈ ਕਰਮਚਾਰੀਆਂ ਨੂੰ ਮਿਲਣਗੇ ।
ਡਾ. ਪ੍ਰੀਤੀ ਯਾਦਵ ਨੇ ਇਸੇ ਦੌਰਾਨ ਸੇਵਾ ਕੇਂਦਰ ਦਾ ਜਾਇਜ਼ਾ ਲਿਆ ਅਤੇ ਇੱਥੇ ਵੱਖ-ਵੱਖ ਸੇਵਾਵਾਂ ਹਾਸਲ ਕਰਨ ਆਏ ਲੋਕਾਂ ਤੋਂ ਕੋਈ ਮੁਸ਼ਕਿਲ ਆਉਣ ਜਾਂ ਸੇਵਾ ਲੈਣ ਸਮੇਂ ਕੋਈ ਵੀ ਔਖਿਆਈ ਆਉਣ ਬਾਰੇ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਨੇ ਸੇਵਾ ਕੇਂਦਰ ਇੰਚਾਰਜ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਆਮ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ, ਉਨ੍ਹਾਂ ਨੇ ਟੋਕਨ ਦੇਣ ਵਾਲੀ ਜਗ੍ਹਾ ‘ਤੇ ਸਕਰੀਨ ਚਲਾਉਣ ਲਈ ਕਿਹਾ । ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਵਿਖੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਤੋਂ ਫੀਡਬੈਕ ਲਈ ਅਤੇ ਪੁੱਛਿਆ ਕਿ ਉਨ੍ਹਾਂ ਤੋਂ ਕਿਸੇ ਏਜੰਟ ਆਦਿ ਨੇ ਕੋਈ ਵਾਧੂ ਪੈਸੇ ਤਾਂ ਨਹੀਂ ਲਏ। ਉਨ੍ਹਾਂ ਨੇ ਸਬ ਰਜਿਸਟਰਾਰ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਨ੍ਹਾਂ ਖੱਜਲ ਖੁਆਰੀ ਪਾਰਦਰਸ਼ੀ ਢੰਗ ਨਾਲ ਜਾਇਦਾਦ ਰਜਿਸਟਰੀ ਦੀ ਸੇਵਾ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਨੇ ਐਸ. ਡੀ. ਐਮ. ਪਟਿਆਲਾ ਨੂੰ ਕਿਹਾ ਕਿ ਇਸ ਦਫ਼ਤਰ ਦੇ ਬਾਹਰ ਲੋਕਾਂ ਦੇ ਬੈਠਣ ਲਈ ਹੋਰ ਬੈਂਚ ਲਗਾਏ ਜਾਣ । ਇਸ ਮੌਕੇ ਉਨ੍ਹਾਂ ਨੇ ਪਟਵਾਰੀਆਂ ਲਈ ਨਵੀਂ ਬਣ ਰਹੀ ਬਿਲਡਿੰਗ ਦਾ ਵੀ ਜਾਇਜ਼ਾ ਲਿਆ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਆਮ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਖੇ ਨਾਗਰਿਕ ਸੇਵਾਵਾਂ ਪੂਰੀ ਪਾਰਦਰਸ਼ੀ ਤੇ ਨਿਰਵਿਘਨ ਪ੍ਰਾਪਤ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਹਨ, ਕਿ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਏ. ਡੀ. ਸੀ. (ਜ) ਇਸ਼ਾ ਸਿੰਗਲ ਅਤੇ ਐਸ. ਡੀ. ਐਮ. ਗੁਰਦੇਵ ਸਿੰਘ ਧੰਮ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top